ਪੰਜਾਬ ਦੇ ਇਸ ਸਕੂਲ ਚ ਵਾਪਰਿਆ ਕਹਿਰ , ਵਿਦਿਆਰਥੀ ਦੀ ਮਿਲੀ ਇਸ ਹਲਾਤ ਚ ਲਾਸ਼ , ਦੇਖ ਕੰਬੀ ਲੋਕਾਂ ਦੀ ਰੂਹ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਅਤੇ ਬੱਚਿਆਂ ਦੀ ਪੜਾਈ ਕਾਫੀ ਲੰਮਾ ਸਮਾਂ ਆਨਲਾਈਨ ਹੀ ਜਾਰੀ ਰੱਖੀ ਗਈ। ਜਿੱਥੇ ਪਹਿਲਾਂ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਸੀ ਉਥੇ ਹੀ ਕਰੋਨਾ ਦੇ ਨਵੇਂ ਰੂਪ ਦੇ ਸਾਹਮਣੇ ਆਉਣ ਨਾਲ ਅਤੇ ਮੁੜ ਤੋਂ ਕੇਸਾਂ ਵਿੱਚ ਵਾਧਾ ਵੇਖਦੇ ਹੋਏ ਫਿਰ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਸੀ। ਉਥੇ ਹੀ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਹੁਣ 15 ਤੋਂ 18 ਸਾਲ ਦਰਮਿਆਨ ਦੇ ਵਿਦਿਆਰਥੀਆਂ ਦਾ ਟੀਕਾਕਰਨ ਤੋਂ ਬਾਅਦ ਦਸਵੀਂ ਗਿਆਰਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਮੁੜ ਤੋਂ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਅਤੇ ਸਕੂਲ ਵਿੱਚ ਆਉਣ ਵਾਲੇ ਅਧਿਆਪਕਾਂ ਦਾ ਵੀ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ। ਜਿੱਥੇ ਇਕ ਫਰਵਰੀ ਤੋਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਉਥੇ ਹੀ ਬੱਚਿਆਂ ਨਾਲ ਜੁੜੀਆਂ ਹੋਈਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਦੇ ਇਸ ਸਕੂਲ ਵਿਚ ਕਹਿਰ ਵਾਪਰਿਆ ਜਿੱਥੇ ਵਿਦਿਆਰਥੀ ਦੀ ਲਾਸ਼ ਇਸ ਹਾਲਤ ਵਿਚ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹਾ ਪਠਾਨਕੋਟ ਦੇ ਪ੍ਰਸਿੱਧ ਮੌਟੇਸਰੀ ਕੈਂਬਰਿਜ਼ ਸਕੂਲ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਵਿਦਿਆਰਥੀ ਵੱਲੋਂ ਸਕੂਲ ਦੇ ਹੋਸਟਲ ਦੀ ਬਿਲਡਿੰਗ ਵਿਚ ਬਣੇ ਹੋਏ ਇਕ ਬਾਥਰੂਮ ਵਿਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਿੱਥੇ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦੋਂ ਵਿਦਿਆਰਥੀ ਦੀ ਲਾਸ਼ ਬਾਥਰੂਮ ਵਿੱਚ ਲਟਕਦੀ ਹੋਈ ਵੇਖੀ ਗਈ।

ਇਸ ਘਟਨਾ ਦੀ ਸੂਚਨਾ ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀ ਦੇ ਮਾਪਿਆਂ ਨੂੰ ਦਿੱਤੀ ਗਈ ਉਥੇ ਹੀ ਪੁਲਿਸ ਨੂੰ ਵੀ ਦਿੱਤੀ ਗਈ ਹੈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਅਧਾਰ ਤੇ ਹੀ ਕਾਰਵਾਈ ਕੀਤੀ ਜਾਵੇਗੀ।

ਉਥੇ ਹੀ ਬੱਚੇ ਦੇ ਮਾਪਿਆਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਫੋਨ ਕਰਕੇ ਇਸ ਹਾਦਸੇ ਬਾਰੇ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਦੇ ਬੱਚੇ ਵੱਲੋਂ ਆਤਮ ਹੱਤਿਆ ਕਰ ਲਈ ਗਈ ਹੈ। ਉੱਥੇ ਹੀ ਸਕੂਲ ਪਹੁੰਚ ਕੇ ਬੱਚੇ ਦੇ ਮਾਪਿਆਂ ਵੱਲੋਂ ਪ੍ਰਬੰਧਕਾਂ ਉਪਰ ਦੋਸ਼ ਲਗਾਏ ਗਏ ਹਨ।