ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਦੇ ਵਾਧੇ ਨੂੰ ਮੱਦੇਨਜ਼ਰ ਰੱਖਦੇ ਹੋਏ ਜਿੱਥੇ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਉੱਥੇ ਹੀ ਸਾਰੀਆਂ ਸੂਬਾ ਸਰਕਾਰਾਂ ਨੂੰ ਵੀ ਸਥਿਤੀ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿੱਥੇ ਸੂਬੇ ਵਿੱਚ ਕਰੋਨਾ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਉਥੇ ਹੀ ਕਈ ਸੂਬਿਆਂ ਵਿਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਉੱਥੇ ਹੀ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਲਾਗੂ ਕੀਤੀਆਂ ਇਨ੍ਹਾਂ ਹਦਾਇਤਾਂ ਵਿੱਚ ਰਾਹਤ ਵੀ ਦਿਤੀ ਜਾ ਰਹੀ ਹੈ।
ਹੁਣ ਰਾਤ ਏਨੇ ਤੋਂ ਸਵੇਰੇ ਏਨੇ ਵਜੇ ਤੱਕ ਕਰਫਿਊ ਜਾਰੀ ਰਹਿਣ ਦਾ ਇੱਥੇ ਇਹ ਵੱਡਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਵਿੱਚ ਹੁਣ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਹਟਾਉਣ ਦਾ ਫ਼ੈਸਲਾ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਿਆ ਗਿਆ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਬਨਵਾਰੀ ਲਾਲ ਪ੍ਰੋਹਿਤ ਨੇ ਰਾਤ ਦਾ ਕਰਫਿਊ ਹੁਣ ਰਾਤ 10 ਵਜੇ ਦੀ ਬਜਾਏ ਰਾਤ 12:30 ਤੋਂ ਸਵੇਰੇ 5 ਵਜੇ ਤੱਕ ਲਗਾਉਣ ਦਾ ਫ਼ੈਸਲਾ ਵਾਰ ਰੂਮ ਦੀ ਕੀਤੀ ਗਈ ਬੈਠਕ ਵਿੱਚ ਕੀਤਾ ਗਿਆ ਹੈ।
ਜਿਥੇ ਕਰਫਿਊ ਦੇ ਸਮੇਂ ਨੂੰ ਘਟਾ ਦਿੱਤਾ ਗਿਆ ਹੈ ਉਥੇ ਹੀ ਇਸ ਕਰਫਿਊ ਦੇ ਦੌਰਾਨ ਜ਼ਰੂਰੀ ਸੇਵਾਵਾਂ ਉਪਰ ਰੋਕ ਨਹੀਂ ਲਗਾਈ ਜਾਵੇਗੀ। ਉੱਥੇ ਹੀ ਇਸ ਸਮੇਂ ਦੇ ਵਿੱਚ ਲੋਕਾਂ ਦੇ ਬਾਹਰ ਆਉਣ ਜਾਣ ਉਪਰ ਰੋਕ ਲੱਗੀ ਰਹੇਗੀ। ਉਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਇਕੱਠ ਨੂੰ ਲੈ ਕੇ ਵੀ ਐਲਾਨ ਕੀਤਾ ਗਿਆ ਹੈ ਕਿ ਇੰਨਡੋਰ 100 ਅਤੇ ਆਊਟ ਡੋਰ 200 ਲੋਕ ਸ਼ਾਮਲ ਹੋ ਸਕਦੇ ਹਨ।
ਹੁਣ ਸੌ ਫੀਸਦੀ ਕਰਮਚਾਰੀਆਂ ਦੇ ਨਾਲ ਸਰਕਾਰੀ ਅਤੇ ਨਿੱਜੀ ਬੈਂਕਾਂ ਵਿੱਚ ਕੰਮ ਕੀਤਾ ਜਾ ਸਕੇਗਾ। ਰਾਤ ਦੇ ਕਰਫਿਊ ਦੌਰਾਨ ਜਿੱਥੇ ਬੱਸਾਂ ਟਰੇਨਾਂ ਅਤੇ ਹਵਾਈ ਜਹਾਜ਼ਾਂ ਤੋਂ ਉਤਰਨ ਵਾਲੇ ਯਾਤਰੀਆਂ ਨੂੰ ਆਪਣੀ ਮੰਜ਼ਲ ਤਕ ਜਾਣ ਦੀ ਇਜਾਜ਼ਤ ਹੋਵੇਗੀ। ਉਥੇ ਹੀ ਗ਼ੈਰ-ਜ਼ਰੂਰੀ ਗਤੀਵਿਧੀਆਂ ਉੱਪਰ ਰਾਤ ਦੇ ਕਰਫ਼ਿਊ ਦੀ ਰੋਕ ਲਾਗੂ ਰਹੇਗੀ। ਰਾਤ ਦੀ ਸ਼ਿਫਟ ਵਿੱਚ ਕੰਮ ਕਰਨ ਜਾਣ ਵਾਲੇ ਸਾਰੇ ਲੋਕਾਂ ਨੂੰ ਕਰਫਿਊ ਦੌਰਾਨ ਛੋਟ ਹੋਵੇਗੀ।
Previous Postਆਖਰ ਇਸ ਤਰੀਕ ਤੋਂ ਖੁੱਲਣਗੇ ਸਕੂਲ ਕਾਲਜ – ਇਥੇ ਹੋ ਗਿਆ ਹੁਣੇ ਹੁਣੇ ਇਹ ਵੱਡਾ ਐਲਾਨ
Next Postਅੰਮ੍ਰਿਤਸਰ ਏਅਰਪੋਰਟ ਤੇ ਇਸ ਦੇਸ਼ ਚੋ ਜਹਾਜ ਚ ਆਈਆਂ 3 ਔਰਤਾਂ ਕੋਲੋਂ ਮਿਲਿਆ ਏਨੇ ਕਿਲੋ ਸੋਨਾ ਦੇਖ ਸਭ ਰਹਿ ਗਏ ਹੈਰਾਨ