ਆਖਰ ਸੰਯੁਕਤ ਕਿਸਾਨ ਮੋਰਚਾ ਨੂੰ ਮਿਲ ਗਿਆ ਇਹ ਚੋਣ ਨਿਸ਼ਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਾਰੇ ਪਾਸੇ ਮਾਹੌਲ ਕਾਫੀ ਭਖਿਆ ਹੋਇਆ ਦਿਖਾਈ ਦੇ ਰਿਹਾ ਹੈ । ਇਨ੍ਹਾਂ ਚੋਣਾਂ ਵਿੱਚ ਕੁਝ ਦਿਨਾਂ ਦਾ ਸਮਾਂ ਬਾਕੀ ਹੈ । ਜਿਸ ਦੇ ਚਲਦੇ ਹੁਣ ਹਰ ਇਕ ਸਿਆਸੀ ਪਾਰਟੀ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਵੋਟਰਾਂ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਲੁਭਾ ਕੇ ਵੱਧ ਤੋਂ ਵੱਧ ਵੋਟਾਂ ਹਾਸਿਲ ਕੀਤੀਆਂ ਜਾ ਸਕੇ । ਸਿਆਸਤ ਭਖੀ ਹੋਈ ਹੈ , ਲੀਡਰ ਕਾਫ਼ੀ ਸਰਗਰਮ ਹਨ ਤੇ ਗੱਲ ਕੀਤੀ ਜਾਵੇ ਜੇਕਰ ਕਿਸਾਨੀ ਸੰਘਰਸ਼ ਤੋਂ ਬਾਅਦ ਬਣੀ ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚੇ ਦੀ ਤਾਂ,ਇਸ ਪਾਰਟੀ ਨੂੰ ਚੋਣ ਲੜਨ ਲਈ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤੇ ਇਸ ਪਾਰਟੀ ਨੂੰ ਚੋਣ ਨਿਸ਼ਾਨ ਅਜੇ ਤੱਕ ਪ੍ਰਾਪਤ ਨਹੀਂ ਹੋਇਆ ਸੀ ।

ਪਰ ਇਸੇ ਵਿਚਕਾਰ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕੀ ਸੰਯੁਕਤ ਸਮਾਜ ਮੋਰਚੇ ਨਾਮ ਉੱਤੇ ਨਵੀਂ ਪਾਰਟੀ ਨੂੰ ਚੋਣ ਕਮਿਸ਼ਨ ਦੇ ਵੱਲੋਂ ਚੋਣ ਨਿਸ਼ਾਨ ਦੇ ਦਿੱਤਾ ਗਿਆ ਹੈ । ਕਿਸਾਨਾਂ ਦੀ ਇਸ ਪਾਰਟੀ ਦਾ ਚੋਣ ਨਿਸ਼ਾਨ ਹੈ ਮੰਜਾ । ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਪਾਰਟੀ ਬਣਾਈ ਗਈ ਸੀ ਜਿਸ ਦਾ ਨਾਮ ਸੰਯੁਕਤ ਸਮਾਜ ਮੋਰਚਾ ਰੱਖਿਆ ਗਿਆ ਸੀ ਉਸ ਪਾਰਟੀ ਨੂੰ ਹੁਣ ਚੋਣ ਕਮਿਸ਼ਨ ਦੇ ਵੱਲੋਂ ਚੋਣ ਨਿਸ਼ਾਨ ਦੇ ਦਿੱਤਾ ਗਿਆ ਹੈ ਤਾਂ ਚੋਣ ਕਮਿਸ਼ਨ ਦੇ ਵੱਲੋਂ ਸੰਯੁਕਤ ਸਮਾਜ ਮੋਰਚੇ ਨੂੰ ਮੰਜੇ ਦਾ ਚੋਣ ਨਿਸ਼ਾਨ ਦਿੱਤਾ ਗਿਆ ਹੈ ।

ਜ਼ਿਕਰਯੋਗ ਹੈ ਕਿ ਇਕ ਸਾਲ ਤੋਂ ਜ਼ਿਆਦਾ ਲੰਬਾ ਸਮਾਂ ਦਿੱਲੀ ਦੀਆਂ ਬਰੂਹਾਂ ਤੇ ਕਿਸਾਨੀ ਸੰਘਰਸ਼ ਚੱਲਣ ਤੋਂ ਬਾਅਦ ਕੁਝ ਕਿਸਾਨ ਜਥੇਬੰਦੀਆਂ ਦੇ ਵੱਲੋਂ ਇਕੱਠੇ ਹੋ ਕੇ ਸੰਯੁਕਤ ਸਮਾਜ ਮੋਰਚੇ ਨੂੰ ਨਾਂ ਦੀ ਪਾਰਟੀ ਬਣਾਈ ਗਈ । ਜਿਸ ਵਿਚ ਕਈ ਜਥੇਬੰਦੀਆਂ ਨੇ ਇਸ ਪਾਰਟੀ ਦਾ ਸਾਥ ਦਿੱਤਾ ਤੇ ਬਹੁਤੀਆਂ ਜੱਥੇਬੰਦੀਆਂ ਦੇ ਵੱਲੋਂ ਇਸ ਪਾਰਟੀ ਦਾ ਵਿਰੋਧ ਵੀ ਕੀਤਾ ਗਿਆ ।

ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਇਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਜਥੇਬੰਦੀਆਂ ਨੂੰ ਆਪਣੇ ਮੋਰਚੇ ਤੋਂ ਵੀ ਸਸਪੈਂਡ ਕਰ ਦਿੱਤਾ ਗਿਆ ਹੈ । ਲਗਾਤਾਰ ਸੰਯੁਕਤ ਸਮਾਜ ਮੋਰਚਾ ਪਾਰਟੀ ਦੀਆਂ ਮੁਸ਼ਕਲਾਂ ਵਧ ਰਹੀਆਂ ਸਨ , ਹੁਣ ਇਸੇ ਵਿਚਕਾਰ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਸ ਪਾਰਟੀ ਨੂੰ ਮੰਜੇ ਦਾ ਚੋਣ ਨਿਸ਼ਾਨ ਮਿਲ ਚੁੱਕਿਆ ਹੈ ।