ਆਈ ਤਾਜਾ ਵੱਡੀ ਖਬਰ
ਇਸ ਸਮੇਂ ਜਿਥੇ ਪੰਜਾਬ ਵਿਚ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਪੂਰੀਆਂ ਤਿਆਰੀਆਂ ਹੋ ਗਈਆਂ ਹਨ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ 20 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਅੰਦਰ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਗਏ ਹਨ ਅਤੇ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ ਹਨ। ਉੱਥੇ ਹੀ ਸਭ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਹੁਣ ਆਪਣੇ ਆਪਣੇ ਚੋਣ ਹਲਕਿਆਂ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਥੇ ਹੀ ਕੁਝ ਪਾਰਟੀਆਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜਿੱਥੇ ਸਰਕਾਰ ਵੱਲੋਂ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ ਪਰ ਵਾਅਦੇ ਪੂਰੇ ਨਾ ਹੋਣ ਦੇ ਕਾਰਨ ਬਹੁਤ ਸਾਰੇ ਲੋਕ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਇਨ੍ਹਾਂ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਨਾਲ ਆਏ ਦਿਨ ਹੀ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਰਹੀਆਂ ਹਨ। ਪੰਜਾਬ ਵਿੱਚ ਜਿਥੇ ਵੱਖ-ਵੱਖ ਮਹਿਕਮਿਆਂ ਵਿੱਚ ਕੱਚੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਪਿਛਲੇ ਕਾਫੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ। ਜੋ ਚੋਣ ਜਾਬਤਾ ਲਾਗੂ ਹੋਣ ਦੇ ਕਾਰਨ ਪੂਰੀ ਨਹੀਂ ਕੀਤੀ ਗਈ ਹੈ। ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਜ਼ਬਰਦਸ਼ਤ ਵਿਰੋਧ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿੱਥੇ ਹੋਣ ਵਾਲੀਆਂ ਚੋਣਾਂ ਵਿੱਚ ਦੋ ਜਗ੍ਹਾ ਤੋਂ ਚੋਣਾਂ ਲੜ ਰਹੇ ਹਨ।
ਜਿਹਨਾਂ ਵਿੱਚ ਸ੍ਰੀ ਚਮਕੌਰ ਸਾਹਿਬ ਅਤੇ ਭਦੌੜ ਹਲਕਾ ਸ਼ਾਮਲ ਹਨ। ਜਿੱਥੇ ਪਹਿਲਾਂ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਲੜ ਚੁੱਕੇ ਹਨ ਉਥੇ ਹੀ ਭਦੌੜ ਹਲਕੇ ਵਿੱਚ ਉਨ੍ਹਾਂ ਦਾ ਸਖ਼ਤ ਵਿਰੋਧ ਹੋ ਰਿਹਾ ਹੈ। ਹੁਣ ਸਾਹਮਣੇ ਜਾਣਕਾਰੀ ਦੇ ਮੁਤਾਬਕ ਜਿਥੇ ਠੇਕਾ ਮੁਲਾਜ਼ਮ ਜਥੇਬੰਦੀਆਂ ਵੱਲੋਂ ਚੰਨੀ ਸਰਕਾਰ ਦਾ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਚੋਣ ਹਲਕੇ ਭਦੌੜ ਵਿੱਚ ਅੱਜ ਇਨ੍ਹਾਂ ਠੇਕਾ ਮੁਲਾਜ਼ਮਾਂ ਵੱਲੋਂ ਉਸ ਸਮੇਂ ਹੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਜਿਸ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਲਕਾ ਭਦੌੜ ਵਿਖੇ ਆਪਣਾ ਚੋਣ ਪ੍ਰਚਾਰ ਕਰਨ ਲਈ ਆਏ ਹੋਏ ਸਨ। ਉੱਥੇ ਹੀ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਵਾਸਤੇ ਪੁਲਿਸ ਵੱਲੋਂ ਸਖ਼ਤ ਰਵਈਆ ਅਪਣਾਇਆ ਗਿਆ ਹੈ।
Previous Postਇਕ ਸਮਾਗਮ ਚ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨੇ ਪਾਈ ਜਫ਼ੀ – ਕਹੀਆਂ ਇਹ ਗੱਲ੍ਹਾਂ
Next Postਆਖਰ ਸੰਯੁਕਤ ਕਿਸਾਨ ਮੋਰਚਾ ਨੂੰ ਮਿਲ ਗਿਆ ਇਹ ਚੋਣ ਨਿਸ਼ਾਨ – ਤਾਜਾ ਵੱਡੀ ਖਬਰ