ਆਈ ਤਾਜਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਸਿਆਸੀ ਸਖਸ਼ੀਅਤ ਨਾਲ ਜੁੜੀਆਂ ਹੋਈਆਂ ਵੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਕੁਝ ਸਿਆਸੀ ਆਗੂਆਂ ਵੱਲੋਂ ਵੱਖ-ਵੱਖ ਪਾਰਟੀਆਂ ਵਿੱਚ ਸੀਟ ਨਾ ਮਿਲਣ ਦੇ ਚਲਦੇ ਹੋਏ ਵੀ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਣ ਦਾ ਸਿਲਸਿਲਾ ਜਾਰੀ ਹੈ।
ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਚੋਣ ਲੜ ਰਹੇ ਹਨ। ਹੁਣ ਤੱਕ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਪੀਜੀਆਈ ਲਿਜਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਾਅਦ ਇਸ ਦੀ ਪੁਸ਼ਟੀ ਹੋਣ ਤੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਉੱਥੇ ਹੀ ਉਨ੍ਹਾਂ ਨੂੰ ਆਈਸੀਯੂ ਦੇ ਵਿੱਚ ਨਿਗਰਾਨੀ ਹੇਠ ਕਾਫੀ ਦਿਨ ਰੱਖਿਆ ਗਿਆ ਸੀ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਅਗਲੇ ਹੀ ਦਿਨ ਉਨ੍ਹਾਂ ਦੇ ਲੰਬੀ ਹਲਕੇ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਗਿਆ। ਪ੍ਰਕਾਸ਼ ਸਿੰਘ ਬਾਦਲ ਵੱਲੋਂ ਜਿੱਥੇ ਆਪਣੇ ਚੋਣ ਹਲਕੇ ਵਿੱਚ ਪ੍ਰਚਾਰ ਵਾਸਤੇ ਪਿੰਡਾਂ ਵਿੱਚ ਜਾ ਕੇ ਦੌਰਾ ਕੀਤਾ ਗਿਆ ਹੈ। ਉੱਥੇ ਹੀ ਹੁਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਨੂੰ ਪੀਜੀਆਈ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਕਿ
ਉ ਕੇ ਦੱਸਿਆ ਗਿਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਹਲਕੀ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਕਰ ਰਹੇ ਸਨ ਜਿਸ ਲਈ ਉਨ੍ਹਾਂ ਨੂੰ ਰੁਟੀਨ ਚੈੱਕਅੱਪ ਵਾਸਤੇ ਪੀ ਜੀ ਆਈ ਹਸਪਤਾਲ ਲਿਆਂਦਾ ਗਿਆ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਉਨ੍ਹਾਂ ਨੂੰ ਲੰਬੀ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ ਉਥੇ ਹੀ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਦੀ ਚੋਣ ਪ੍ਰਚਾਰ ਪ੍ਰੋਗਰਾਮ ਵਿਚ ਵੀ ਕਮੀ ਕਰ ਦਿਤੀ ਗਈ ਹੈ।
Previous Postਹੁਣ ਸੁਖਬੀਰ ਬਾਦਲ ਨੇ 3 ਵਾਰ MLA ਰਹੇ ਇਸ ਵੱਡੇ ਲੀਡਰ ਨੂੰ ਕੀਤਾ ਪਾਰਟੀ ਚ ਸ਼ਾਮਿਲ – ਤਾਜਾ ਵੱਡੀ ਖਬਰ
Next Postਵਾਪਰਿਆ ਕਹਿਰ ਯਾਤਰੀਆਂ ਨੂੰ ਲਿਜਾ ਰਿਹਾ ਹਵਾਈ ਜਹਾਜ ਹੋਇਆ ਕਰੈਸ਼, ਹੋਈਆਂ ਏਨੀਆਂ ਮੌਤਾਂ