ਪਿੰਡ ਚ ਟਰਾਲੀ ਅਤੇ ਕਾਰ ਦੀ ਭਿਆਨਕ ਟੱਕਰ ਚ ਹੋਈਆਂ 3 ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਲਗਾਤਾਰ ਹੀ ਸੜਕ ਹਾਦਸਿਆਂ ਵਿੱਚ ਜਿੱਥੇ ਵਾਧਾ ਦੇਖਿਆ ਜਾ ਰਿਹਾ ਹੈ, ਉਥੇ ਹੀ ਇਨ੍ਹਾਂ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਜਿੱਥੇ ਲੋਕਾਂ ਵੱਲੋਂ ਇੱਕ ਦੂਸਰੇ ਤੋਂ ਅੱਗੇ ਵਧਣ ਦੀ ਕਾਹਲ ਵਿਚ ਕਈ ਤਰ੍ਹਾਂ ਦੇ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਵਾਰਾਂ ਦੇ ਅਹਿਮ ਮੈਂਬਰ ਇਸ ਸੰਸਾਰ ਤੋਂ ਤੁਰ ਜਾਂਦੇ ਹਨ, ਜਿਨ੍ਹਾਂ ਦੇ ਸਿਰ ਉੱਪਰ ਪੂਰੇ ਪਰਿਵਾਰ ਦੀ ਜ਼ਿੰਮੇਵਾਰੀ ਹੁੰਦੀ ਹੈ। ਅਜਿਹੇ ਲੋਕਾਂ ਦੇ ਤੁਰ ਜਾਣ ਨਾਲ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਲੋਕਾਂ ਵੱਲੋਂ ਜਿੱਥੇ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ।

ਉਥੇ ਹੀ ਅਜਿਹੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ। ਬਹੁਤ ਸਾਰੇ ਹਾਦਸੇ ਜਿੱਥੇ ਲੋਕਾਂ ਦੀ ਅਣਗਹਿਲੀ ਕਾਰਨ ਵਾਪਰਦੇ ਹਨ ਉਥੇ ਹੀ ਮੌਸਮ ਦੀ ਤਬਦੀਲੀ ਕਾਰਨ ਵੀ ਕਈ ਹਾਦਸੇ ਵਾਪਰ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਇੱਥੇ ਇਸ ਪਿੰਡ ਵਿੱਚ ਟਰਾਲੀ ਅਤੇ ਕਾਰ ਦੀ ਭਿਆਨਕ ਟੱਕਰ ਹੋਣ ਕਾਰਨ ਤਿੰਨ ਮੌਤਾਂ ਹੋ ਗਈਆਂ ਹਨ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਰੋਹਤਕ ਦੇ ਨਜ਼ਦੀਕ ਪੈਂਦੇ ਪਿੰਡ ਲਾਹਲੀ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ ਜਿੱਥੇ ਕਾਰ ਤੇ ਟਰਾਲੀ ਦੀ ਆਪਸ ਵਿੱਚ ਭਿਆਨਕ ਟੱਕਰ ਹੋਣ ਕਾਰਨ 3 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਪਿੰਡ ਲਾਹਲੀ ਦੇ ਨਜ਼ਦੀਕ ਜਿੱਥੇ ਇੱਕ ਕਾਰ ਅਤੇ ਟਰਾਲੇ ਦੀ ਆਪਸ ਵਿੱਚ ਕਾਰ ਭਿਆਨਕ ਟੱਕਰ ਹੋਈ।

ਉੱਥੇ ਹੀ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਪੀਜੀਆਈ ਦੇ ਹਸਪਤਾਲ ਦਾਖਲ ਕਰਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਦੀ ਜਾਣਕਾਰੀ ਕਲਾਨੌਰ ਦੀ ਐਸ ਐਚ ਓ ਸੁਸ਼ੀਲਾ ਵੱਲੋਂ ਦਿੱਤੀ ਗਈ ਹੈ।