ਭਾਜਪਾ ਦੇ ਹੱਕ ਚ ਪ੍ਰਧਾਨ ਮੰਤਰੀ ਕੱਲ੍ਹ ਕਰਨਗੇ ਪੰਜਾਬ ਚ ਪਹਿਲੀ ਰੈਲੀ – ਹੋ ਸਕਦੇ ਹਨ ਵੱਡੇ ਵੱਡੇ ਐਲਾਨ

ਆਈ ਤਾਜਾ ਵੱਡੀ ਖਬਰ 

ਪਿਛਲੇ ਲੰਮੇ ਸਮੇਂ ਤੋਂ ਜਿੱਥੇ ਸਭ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਲਗਾਤਾਰ ਰੈਲੀਆਂ ਦਾ ਆਯੋਜਨ ਕੀਤਾ ਜਾਂਦਾ ਰਿਹਾ ਹੈ। ਉੱਥੇ ਹੀ ਹੁਣ ਚੋਣਾਂ ਹੋਣ ਵਿਚ ਕੁਝ ਸਮਾਂ ਬਾਕੀ ਬਚਣ ਤੇ ਸਭ ਪਾਰਟੀਆਂ ਵੱਲੋਂ ਆਪਣੇ ਚੋਣ ਪ੍ਰਚਾਰ ਨੂੰ ਤੇਜ ਕਰ ਦਿੱਤਾ ਗਿਆ ਹੈ। ਖੇਤੀ ਕਾਨੂੰਨਾਂ ਦੇ ਕਾਰਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਟੁੱਟ ਚੁੱਕਾ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਬਾਰ ਬਸਪਾ ਦੇ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਜਾ ਰਹੀਆਂ ਹਨ। ਕਾਂਗਰਸ ਪਾਰਟੀ ਤੋਂ ਵੱਖ ਹੋਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਹੈ ਜਿਸ ਵੱਲੋਂ ਭਾਜਪਾ ਦੇ ਨਾਲ ਮਿਲ ਕੇ ਚੋਣਾਂ ਲੜੀਆਂ ਜਾ ਰਹੀਆਂ ਹਨ ਅਤੇ ਇਸ ਪਾਰਟੀ ਨੂੰ ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ।

ਬੀਤੇ ਦਿਨੀਂ ਇੱਥੇ ਭਾਜਪਾ ਦੀ ਰੈਲੀ 5 ਜਨਵਰੀ ਨੂੰ ਫਿਰੋਜ਼ਪੁਰ ਕੀਤੇ ਜਾਣ ਦਾ ਐਲਾਨ ਕੀਤਾ ਸੀ। ਉੱਥੇ ਹੀ ਕਈ ਕਾਰਨਾਂ ਦੇ ਚਲਦੇ ਹੋਏ ਇਹ ਰੈਲੀ ਰੱਦ ਕਰ ਦਿੱਤੀ ਗਈ ਸੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਪਸ ਚਲੇ ਗਏ ਸਨ। ਹੁਣ ਭਾਜਪਾ ਦੇ ਹੱਕ ਵਿਚ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਵਿੱਚ ਕੱਲ ਪਹਿਲੀ ਰੈਲੀ ਕੀਤੀ ਜਾਵੇਗੀ ਅਤੇ ਵੱਡੇ ਐਲਾਨ ਹੋ ਸਕਦੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੱਲ ਪੰਜਾਬ ਵਿੱਚ ਲੁਧਿਆਣਾ ਅਤੇ ਫਤਹਿਗੜ੍ਹ ਸਾਹਿਬ ਹਲਕਿਆਂ ਵਿੱਚ ਰੈਲੀਆਂ ਨੂੰ ਸੰਬੋਧਨ ਕੀਤਾ ਜਾਵੇਗਾ,ਜਿੱਥੇ ਚੋਣ ਪ੍ਰਚਾਰ ਦੀ ਕਮਾਂਡ ਖੁਦ ਭਾਜਪਾ ਵੱਲੋਂ ਆਪਣੇ ਹੱਥ ਵਿੱਚ ਲੈ ਲਈ ਗਈ ਹੈ। ਇਸ ਰੈਲੀ ਵਿਚ ਜਿਥੇ ਭਾਜਪਾ ਨਾਲ ਸਬੰਧਤ ਪੰਜਾਬ ਦੇ ਸਾਰੇ ਲੀਡਰ ਮੌਜੂਦ ਰਹਿਣਗੇ ਉਥੇ ਹੀ ਕਈ ਖਾਸ ਚਿਹਰਿਆਂ ਨੂੰ ਵੀ ਇਨ੍ਹਾਂ ਰੈਲੀਆਂ ਵਿੱਚ ਸ਼ਾਮਲ ਕੀਤਾ ਜਾ ਰਿਹਾ।

ਜਿਨ੍ਹਾਂ ਵਿਚ ਸਾਂਸਦ ਹੇਮਾ ਮਾਲਣੀ ਸਨੀ ਦਿਓਲ ,ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਹੋਣਗੇ। ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਲੰਧਰ ,ਕਪੂਰਥਲਾ ਅਤੇ ਬਠਿੰਡਾ ਦੇ ਹਲਕਿਆਂ ਵਿੱਚ ਵੀ 9 ਫਰਵਰੀ ਨੂੰ ਚੋਣ ਪ੍ਰਚਾਰ ਕੀਤਾ ਜਾਵੇਗਾ। ਉਥੇ ਹੀ ਇਹ ਆਸ ਪ੍ਰਗਟਾਈ ਜਾ ਰਹੀ ਹੈ ਕਿ ਇਨ੍ਹਾਂ ਰੈਲੀਆਂ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਤੇ ਲੋਕਾਂ ਲਈ ਕਈ ਵੱਡੇ ਐਲਾਨ ਕੀਤੇ ਜਾਣਗੇ।