ਆਈ ਤਾਜਾ ਵੱਡੀ ਖਬਰ
ਪਿਛਲੇ ਦੋ ਸਾਲਾਂ ਤੋਂ ਜਿੱਥੇ ਕਰੋਨਾ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ ਉੱਥੇ ਹੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਖਤ ਹਦਾਇਤਾਂ ਵੀ ਲਾਗੂ ਕੀਤੀਆਂ ਗਈਆਂ ਸਨ। ਜਿੱਥੇ ਕਰੋਨਾ ਦੇ ਵਾਧੇ ਨੂੰ ਰੋਕਣ ਵਾਸਤੇ ਸੂਬਾ ਸਰਕਾਰ ਵੱਲੋਂ ਰਾਤ ਦਾ ਕਰਫਿਊ ਅਤੇ ਹੋਰ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਕਰੋਨਾ ਦੇ ਵਾਧੇ ਨੂੰ ਰੋਕਣ ਵਾਸਤੇ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਵੀ ਆਨਲਾਈਨ ਹੀ ਜਾਰੀ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੌਲੀ-ਹੌਲੀ ਸੂਬਾ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ ਹਟਾਇਆ ਜਾ ਰਿਹਾ ਹੈ।
ਉਥੇ ਹੀ ਵੱਖ ਵੱਖ ਜ਼ਿਲਿਆ ਦੇ ਅਧਿਕਾਰੀਆਂ ਵੱਲੋਂ ਵੀ ਸਥਿਤੀ ਦੇ ਅਨੁਸਾਰ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ। ਹੁਣ ਰਾਤ ਦੇ ਕਰਫ਼ਿਊ ਬਾਰੇ ਇਕ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੁਝ ਕੁ ਪਾਬੰਦੀਆਂ ਨੂੰ ਹਟਾਇਆ ਗਿਆ ਹੈ।
ਉੱਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਫਿਰ ਤੋਂ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਜਿਸ ਵਿੱਚ ਰਾਤ ਦਾ ਕਰਫਿਊ ਹਟਾਉਣ ਦੇ ਆਦੇਸ਼ ਵੀ ਜਾਰੀ ਕੀਤੇ ਹਨ,ਜਿੱਥੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪਹਿਲਾ ਦੇਰ ਰਾਤ ਕਰਫਿਊ ਲਾਗੂ ਕੀਤਾ ਗਿਆ ਸੀ ਉੱਥੇ ਹੀ ਹੁਣ ਰਾਤ ਸਾਢੇ 12 ਤੋਂ ਲੈ ਕੇ ਸਵੇਰੇ ਪੰਜ ਵਜੇ ਤੱਕ ਦਾ ਕਰਫਿਊ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਕੋਈ ਵੀ ਰੋਕ ਨਹੀਂ ਲਗਾਈ ਗਈ ਹੈ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਿੱਥੇ ਇਨਡੋਰ 200 ਅਤੇ ਆਊਟਡੋਰ 500 ਲੋਕਾਂ ਦੇ ਇਕੱਠ ਨੂੰ ਇਜਾਜ਼ਤ ਦਿੱਤੀ ਗਈ ਹੈ। 50 ਫੀਸਦੀ ਦੇ ਅਨੁਸਾਰ ਹੀ ਲੋਕ ਇਕੱਠੇ ਹੋ ਸਕਦੇ ਹਨ। ਵਿਦਿਅਕ ਅਦਾਰਿਆਂ ਨੂੰ ਵੀ ਪੂਰੀ ਤਰ੍ਹਾਂ 14 ਫਰਵਰੀ ਤੋਂ ਖੋਲ੍ਹੇ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਤਰ੍ਹਾਂ ਹੀ ਜਿਮ,ਸਿਨੇਮਾਹਾਲ, ਬਾਰ, ਹੋਟਲ ,ਰੈਸਟੋਰੈਂਟਾਂ ਅਤੇ ਦੁਕਾਨਾਂ, ਬਜ਼ਾਰਾਂ ਵਿਚ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਰੌਕ ਗਾਰਡਨ ਅਤੇ ਬਰਡ ਪਾਰਕ ਨੂੰ ਵੀ 12 ਫਰਵਰੀ ਤੋਂ ਖੋਲ੍ਹਿਆ ਜਾ ਰਿਹਾ ਹੈ।
Previous Postਪੰਜਾਬ ਚ ਇਸ ਦਿਨ ਆ ਰਹੀ ਸੀਨੀਅਰ ਕਾਂਗਰਸੀ ਲੀਡਰ ਪ੍ਰਿਯੰਕਾ ਗਾਂਧੀ, ਇਥੇ ਕਰ ਸਕਦੀ ਵੱਡੀ ਰੈਲੀ – ਤਾਜਾ ਵੱਡੀ ਖਬਰ
Next Postਕੇਂਦਰ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਹੁਣ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ