ਇੰਡੀਆ ਚ 5 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਬਾਰੇ ਆ ਰਹੀ ਵੱਡੀ ਖਬਰ – ਜਲਦ ਹੋਣ ਜਾ ਰਿਹਾ ਇਹ ਕੰਮ

ਆਈ ਤਾਜਾ ਵੱਡੀ ਖਬਰ 

ਕਰੋਨਾ ਵਰਗੀ ਮਹਾਮਾਰੀ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਥੇ ਹੀ ਇਸ ਕਰੋਨਾ ਨੂੰ ਠੱਲ ਪਾਉਣ ਲਈ ਸਾਰੇ ਦੇਸ਼ਾਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਾਰੇ ਦੇਸ਼ਾਂ ਨੇ ਜਿੱਥੇ ਕਰੋਨਾ ਟੀਕਾਕਰਨ ਮੁਹਿੰਮ ਦਾ ਆਰੰਭ ਕਰਕੇ ਲੋਕਾਂ ਨੂੰ ਇਸ ਦੀ ਚਪੇਟ ਵਿਚ ਆਉਣ ਤੋਂ ਬਚਾਇਆ ਹੈ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਕਰੋਨਾ ਦੇ ਚਲਦੇ ਹੋਏ ਜਿੱਥੇ ਵਿਦਿਅਕ ਅਦਾਰਿਆਂ ਨੂੰ ਕਾਫੀ ਲੰਮਾ ਸਮਾਂ ਬੰਦ ਰੱਖਿਆ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ।

ਉਥੇ ਹੀ ਹੁਣ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਹੁਣ 15 ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ਦਾ ਟੀਕਾਕਰਨ ਕੀਤੇ ਜਾਣ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਜਾ ਰਿਹਾ ਸੀ। ਹੁਣ ਇੰਡੀਆ ਵਿਚ ਇੱਥੇ 5 ਤੋਂ 15 ਸਾਲ ਉਮਰ ਦੇ ਬੱਚਿਆਂ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਜਲਦ ਇਹ ਕੰਮ ਹੋਵੇਗਾ। ਪਰ ਸੂਬਾ ਸਰਕਾਰ ਵੱਲੋਂ ਜਿਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਦ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਜਾ ਰਿਹਾ ਹੈ ਅਤੇ ਪਹਿਲੀ ਕਲਾਸ ਤੋਂ ਵੀ ਵਿਦਿਆਰਥੀਆਂ ਨੂੰ 14 ਫਰਵਰੀ ਤੋਂ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਉੱਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ 5 ਤੋਂ 15 ਸਾਲ ਉਮਰ ਵਰਗ ਦੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ। ਜਿਸ ਦੀ ਜਾਣਕਾਰੀ ਸ਼ਨੀਵਾਰ ਨੂੰ ਦਿੰਦੇ ਹੋਏ ਕੇਂਦਰੀ ਸਿਹਤ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ ਦੇਸ਼ ਅੰਦਰ 5 ਤੋਂ 15 ਸਾਲ ਉਮਰ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕੀਤੇ ਜਾਣ ਦੀ ਮੁਹਿੰਮ ਦਾ ਆਰੰਭ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕਰੋਨਾ ਨੂੰ ਠੱਲ੍ਹ ਪਾਉਣ ਲਈ ਹਰ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਣ ਹੋਣਾ ਲਾਜ਼ਮੀ ਹੈ। ਇਸ ਲਈ ਹੁਣ 5 ਤੋਂ 15 ਸਾਲ ਉਮਰ ਦੇ ਬੱਚਿਆਂ ਦੇ ਕਰੋਨਾ ਨੂੰ ਰੋਕਣ ਵਾਸਤੇ ਟੀਕਾਕਰਣ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪਿਛਲੇ ਸਾਲ 15 ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕੀਤਾ ਗਿਆ ਸੀ। ਜਿੱਥੇ ਬਹੁਤ ਸਾਰੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।