ਆਈ ਤਾਜਾ ਵੱਡੀ ਖਬਰ
ਕੋਰੋਨਾ ਮਹਾਂਮਾਰੀ ਦੀ ਕਾਰਨ ਜਿੱਥੇ ਬਹੁਤ ਸਾਰੇ ਧਾਰਮਿਕ ਸਥਾਨ ਬੰਦ ਹੋਏ ਪਏ ਸਨ । ਪਰ ਹੁਣ ਜਿਸ ਤਰਾ ਦੇਸ਼ ਵਿੱਚ ਵੀ ਕੋਰੋਨਾ ਦੇ ਮਾਮਲੇ ਕੁਝ ਘਟ ਰਹੇ ਨੇ , ਉਸ ਦੇ ਚੱਲਦੇ ਹੁਣ ਦੁਬਾਰਾ ਧਾਰਮਿਕ ਸਥਾਨਾਂ ਨੂੰ ਮੁੜ ਤੋਂ ਖੋਲ੍ਹਿਆ ਜਾ ਰਿਹਾ ਹੈ । ਜਿੱਥੇ ਕੋਰੋਨਾ ਮਹਾਂਮਾਰੀ ਦੇ ਕਾਰਨ ਰਾਧਾ ਸਵਾਮੀ ਡੇਰਾ ਬਿਆਸ ਵੀ ਕਾਫ਼ੀ ਲੰਬੇ ਸਮੇਂ ਤੋਂ ਬੰਦ ਪਿਆ ਸੀ । ਪਰ ਹੁਣ ਕੋਰੋਨਾ ਦੇ ਕੁਝ ਘਟਦੇ ਮਾਮਲਿਆਂ ਦੇ ਚੱਲਦੇ ਪੰਜਾਬ ਸਰਕਾਰ ਨੇ ਇਸ ਨੂੰ ਮੁੜ ਤੋਂ ਖੋਲ੍ਹ ਦਿੱਤਾ ਹੈ। ਇਸ ਦੇ ਚੱਲਦੇ ਹੁਣ ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਹਰਿੰਦਰ ਸਿੰਘ ਢਿੱਲੋਂ ਬਾਰੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ।
ਦਰਅਸਲ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਭਾਰਤ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ । ਇਸ ਮੁਲਾਕਾਤ ਦੀ ਜਾਣਕਾਰੀ ਨਰੇਂਦਰ ਮੋਦੀ ਦੇ ਵੱਲੋਂ ਦਿੱਤੀ ਗਈ ।
ਉਨ੍ਹਾਂ ਵੱਲੋਂ ਇਸ ਬਾਬਤ ਇੱਕ ਟਵੀਟ ਕੀਤਾ ਗਿਆ ਤੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਅੱਜ ਰਾਧਾ ਸੁਆਮੀ ਸਤਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਮਾਣ ਪ੍ਰਾਪਤ ਹੋਇਆ ਤੇ ਨਾਲ ਹੀ ਉਨ੍ਹਾਂ ਲਿਖਿਆ ਕਿ ਰਾਧਾ ਸੁਆਮੀ ਸਤਸੰਗ ਬਿਆਸ ਤੇ ਸਮਾਜ ਸੇਵਾ ਦੇ ਖੇਤਰ ਚ ਜਿੰਨੇ ਵੀ ਉਪਰਾਲੇ ਕੀਤੇ ਗਏ ਹਨ ਜੋ ਕਾਫ਼ੀ ਸ਼ਲਾਘਾਯੋਗ ਹਨ ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਮਾਹੌਲ ਪਹਿਲਾਂ ਹੀ ਕਾਫੀ ਗਰਮਾਇਆ ਹੋਇਆ ਹੈ ਤੇ ਦੂਜੇ ਪਾਸੇ ਕੱਲ੍ਹ ਯਾਨੀ 14 ਫਰਵਰੀ ਨੂੰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਤੇ ਹਨ ਤੇ ਇਸ ਦੌਰਾਨ ਉਹ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ਭਾਰਤੀ ਜਨਤਾ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਤੇ ਛੱਬੀ ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਇਸ ਦੌਰੇ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ।
Previous Postਜੇ ਅਕਾਲੀ ਦਲ ਦੀ ਸਰਕਾਰ ਆਈ ਤਾਂ ਇਹਨਾਂ ਨੂੰ ਮਿਲਣਗੇ 75 ਹਜਾਰ ਰੁਪਏ – ਸੁਖਬੀਰ ਬਾਦਲ ਨੇ ਕਰਤਾ ਐਲਾਨ
Next Postਨਵਜੋਤ ਸਿੱਧੂ ਨਹੀਂ ਟਲਿਆ ਪ੍ਰਿਯੰਕਾ ਗਾਂਧੀ ਦੇ ਸਾਹਮਣੇ ਸਟੇਜ ਤੇ ਕਰਤਾ ਇਹ ਕੰਮ – ਨਰਾਜਗੀ ਆ ਗਈ ਸਾਹਮਣੇ