ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਦਿੱਤਾ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਹੁਣ ਸਿਰਫ ਕੁਝ ਹੀ ਦਿਨਾਂ ਦਾ ਸਮਾਂ ਬਾਕੀ ਹੈ । ਸਿਆਸੀ ਪਾਰਟੀਆਂ ਹਰ ਹੱਥਕੰਡਾ ਖੇਡਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਚੋਣਾਂ ਦੇ ਵਿੱਚ ਜਿੱਤ ਹਾਸਲ ਕੀਤੀ ਜਾ ਸਕੇ । ਵੱਖੋ ਵੱਖਰੀ ਬਿਆਨਬਾਜ਼ੀ ਵੀ ਇਨ੍ਹਾਂ ਚੋਣਾਂ ਤੋਂ ਪਹਿਲਾਂ ਲੀਡਰਾਂ ਵਲੋਂ ਕੀਤੀ ਜਾ ਰਹੀ ਹੈ , ਵੱਖ ਵੱਖ ਮੁੱਦਿਆਂ ਨੂੰ ਲੈ ਕੇ ਲੀਡਰ ਇੱਕ ਦੂਜੇ ਨੂੰ ਹੀ ਘੇਰਦੇ ਨਜ਼ਰ ਆ ਰਹੇ ਹਨ । ਇਸੇ ਵਿਚਕਾਰ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਅਜਿਹਾ ਬਿਆਨ ਚੋਣਾਂ ਤੋਂ ਪਹਿਲਾਂ ਦੇ ਦਿੱਤਾ ਹੈ ਜਿਸ ਦੀ ਚਰਚਾ ਪੂਰੀ ਸਿਆਸਤ ਵਿਚ ਤੇਜ਼ੀ ਛਿੜ ਚੁੱਕੀ ਹੈ ।

ਦਰਅਸਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਵਿੱਚ ਕਿਸੇ ਇੱਕ ਪਾਰਟੀ ਨੂੰ ਸਪਸ਼ਟ ਬਹੁਮਤ ਨਹੀਂ ਮਿਲੇਗਾ ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨਵੇਂ ਚਿਹਰੇ ਭਾਜਪਾ ਪਾਰਟੀ ਵਿਚ ਸ਼ਾਮਲ ਹੋਏ ।

ਜਿਸ ਦੇ ਚਲਦੇ ਹੁਣ ਭਾਜਪਾ ਸਮੇਤ ਜਿਨ੍ਹਾਂ ਪਾਰਟੀਆਂ ਦਾ ਉਨ੍ਹਾਂ ਨਾਲ ਗੱਠਜੋੜ ਹੈ ਉਹ ਮਜ਼ਬੂਤ ਹੋ ਰਹੀਆਂ ਹਨ ਤੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਨੂੰ ਬਿਹਤਰ ਬਣਾਉਣਾ ਚਾਹੁੰਦੇ ਹਨ । ਨਾਲ ਹੀ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਮੇਰੀ ਇਹ ਇੱਛਾ ਮੈਨੂੰ ਹੋਰ ਕੰਮ ਕਰਨ ਦੀ ਊਰਜਾ ਦਿੰਦੀ ਹੈ, ਮੈਂ ਹਾਲੇ ਸੇਵਾਮੁਕਤ ਹੋਣ ਲਈ ਤਿਆਰ ਨਹੀਂ ਹਾਂ ।

ਮੈਂ ਆਪਣੇ ਲੋਕਾਂ ਦੇ ਲਈ ਕੰਮ ਕਰਨਾ ਚਾਹੁੰਦਾ ਹਾਂ । ਜ਼ਿਕਰਯੋਗ ਹੈ ਕਿ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਕੈਪਟਨ ਅਮਰਿੰਦਰ ਸਿੰਘ ਭਾਜਪਾ ਪਾਰਟੀ ਦੇ ਨਾਲ ਗੱਠਜੋੜ ਕਰ ਕੇ ਲੜਨਗੇ । ਭਾਜਪਾ ਤੇ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ ਪਾਰਟੀ ਨਾਲ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਦਾ ਗੱਠਜੋੜ ਹੋਇਆ ਹੈ । ਜਿਸ ਦੇ ਚਲਦੇ ਹੁਣ ਤਿੰਨੋਂ ਪਾਰਟੀਆਂ ਗੱਠਜੋੜ ਨਾਲ ਇਸ ਵਾਰ ਦੀਆਂ ਚੋਣਾਂ ਲੜ ਰਹੀਆਂ ਹਨ ।