ਕਨੇਡਾ ਚ ਇਸ ਕਾਰਨ ਪੰਜਾਬੀ ਮੁੰਡੇ ਨੂੰ ਦਿੱਤੀ ਗਈ 10 ਸਾਲ ਦੀ ਸਜਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਭਾਰਤ ਤੋਂ ਬਹੁਤ ਸਾਰੇ ਲੋਕਾਂ ਵੱਲੋਂ ਜਿਥੇ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਉਹ ਆਪਣੇ ਪਰਿਵਾਰ ਦੇ ਪਾਲਣ-ਪੋਸ਼ਣ ਲਈ ਸਖਤ ਮਿਹਨਤ ਮਜ਼ਦੂਰੀ ਕਰਦੇ ਹਨ। ਜਿਸ ਸਦਕਾ ਪਿੱਛੇ ਵਸਦੇ ਪਰਿਵਾਰ ਦਾ ਚੰਗਾ ਪਾਲਣ-ਪੋਸ਼ਣ ਕੀਤਾ ਜਾ ਸਕੇ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਲੋਕਾਂ ਵੱਲੋਂ ਕੈਨੇਡਾ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ। ਜਿੱਥੇ ਇਸ ਦੇਸ਼ ਵਿੱਚ ਕਾਨੂੰਨ ਵਧੀਆ ਹਨ ਅਤੇ ਸਹੂਲਤਾਂ ਵਧੀਆਂ ਹਨ ਇਸ ਦੇਸ਼ ਦੀ ਖੂਬਸੂਰਤੀ ਵੀ ਲੋਕਾਂ ਨੂੰ ਆਪਣੇ ਵੱਲ ਆਕਰਸ਼ਤ ਕਰ ਲੈਂਦੀ ਹੈ। ਬਹੁਤੇ ਪੰਜਾਬੀਆਂ ਵੱਲੋਂ ਜਿੱਥੇ ਕੈਨੇਡਾ ਦੀ ਧਰਤੀ ਤੇ ਜਾ ਕੇ ਉਥੋਂ ਦੇ ਆਰਥਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਗਿਆ ਹੈ। ਜਿਸ ਸਦਕਾ ਕੈਨੇਡਾ ਸਰਕਾਰ ਵੱਲੋਂ ਉਨ੍ਹਾਂ ਸਭ ਦੀ ਸ਼ਲਾਘਾ ਕੀਤੀ ਜਾਂਦੀ ਹੈ।

ਅਜਿਹੀਆਂ ਹਸਤੀਆਂ ਬਹੁਤ ਸਾਰੇ ਲੋਕਾਂ ਲਈ ਪ੍ਰੇਰਣਾ ਸਰੋਤ ਬਣ ਜਾਂਦੀਆਂ ਹਨ। ਉਥੇ ਹੀ ਕੁਝ ਅਜਿਹੇ ਗੈਰ-ਸਮਾਜੀ ਅਨਸਰ ਵੀ ਹੁੰਦੇ ਹਨ ਜੋ ਕੁੱਝ ਹੀ ਸਮੇਂ ਦੇ ਵਿੱਚ ਜਲਦ ਅਮੀਰ ਬਣਨ ਦੇ ਚੱਕਰ ਵਿੱਚ ਗੈਰ ਕਾਨੂੰਨੀ ਰਸਤਾ ਅਖਤਿਆਰ ਕਰ ਲੈਂਦੇ ਹਨ। ਜਿਸ ਤੇ ਚੱਲਦੇ ਹੋਏ ਉਨ੍ਹਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਕੈਨੇਡਾ ਵਿੱਚ ਇਸ ਕਾਰਨ ਪੰਜਾਬੀ ਮੁੰਡੇ ਨੂੰ 10 ਸਾਲ ਦੀ ਸਜ਼ਾ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੈਨੇਡਾ ਦੇ ਕੈਲਗਰੀ ਤੋਂ ਸਾਹਮਣੇ ਆਇਆ ਹੈ।

ਜਿਥੇ ਇੱਕ ਨੌਜਵਾਨ ਤੋਂ ਜਿੱਥੇ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਸਨ। ਜਿਸ ਵਿਚ 66ਕਿਲੋਗ੍ਰਾਮ ਕੋਕੀਨ 30 ਕਿਲੋਗਰਾਮ ਮੀਥਮਫੀਟਾਮਾਇਨ ਬਰਾਮਦ ਕੀਤੀ ਗਈ ਸੀ। ਇਸ ਮਾਮਲੇ ਦੇ ਦੋਸ਼ੀ ਨਵਜੋਤ ਸਿੰਘ ਦੇ ਨਾਲ ਇਕ ਹੋਰ ਦੋਸ਼ੀ ਗੁਰਜੀਤ ਘੋਤਰਾ ਨੂੰ ਵੀ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਸੀ ਪਰ ਉਸ ਨੂੰ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ।

ਇਸ ਉਪਰ ਦੋਸ਼ ਸਾਬਤ ਹੁੰਦੇ ਹੋਏ ਜਿਥੇ ਅਦਾਲਤ ਵੱਲੋਂ ਇਸ ਨੌਜਵਾਨ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਸ ਕੋਲੋਂ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਕੀਮਤ ਜਿਥੇ ਪਹਿਲਾਂ 80 ਲੱਖ ਡਾਲਰ ਦੱਸੀ ਜਾ ਰਹੀ ਸੀ। ਉੱਥੇ ਹੀ ਅਦਾਲਤ ਵਿੱਚ ਜੱਜ ਵੱਲੋਂ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਕੀਮਤ 40 ਲੱਖ ਦੇ ਕਰੀਬ ਦੱਸੀ ਗਈ ਹੈ। ਇਹ ਕੈਨੇਡਾ ਦੇ ਕੈਲਗਰੀ ਸ਼ਹਿਰ ਵਿਚ ਇਤਿਹਾਸ ਵਿੱਚ ਸਭ ਤੋਂ ਵੱਡੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ ਗਈ ਸੀ।