ਪੁਲਸ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ ਨੂੰ ਟਿੱਚ ਜਾਣਦਿਆਂ ਹੋਇਆਂ ਚੋਰਾਂ ਨੇ ਪੰਜਾਬ ਚ ਇਥੇ ਕਰਤਾ ਇਹ ਵੱਡਾ ਕਾਂਡ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਪਿਛਲੇ ਕੁਝ ਮਹੀਨਿਆਂ ਤੋਂ ਸਰਹੱਦੀ ਖੇਤਰਾਂ ਵਿੱਚ ਲਗਾਤਾਰ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਕਈ ਥਾਵਾਂ ਉਪਰ ਹਾਈ ਅਲਰਟ ਜਾਰੀ ਕੀਤਾ ਗਿਆ। ਕਿਉਂਕਿ ਚੋਣਾਂ ਦੇ ਦੌਰਾਨ ਤੇ ਤਿਉਹਾਰਾਂ ਦੇ ਦਿਨਾਂ ਵਿੱਚ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਤਰਾਂ ਦੀਆਂ ਗੈਰ ਸਮਾਜਿਕ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਚੋਣਾਂ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਵਿੱਚ ਸੁਰੱਖਿਆ ਨੂੰ ਵਧਾ ਦਿੱਤਾ ਹੈ ਅਤੇ ਪੁਲਸ ਪ੍ਰਸ਼ਾਸਨ ਵੀ ਸਖਤੀ ਵਰਤਣ ਦੇ ਆਦੇਸ਼ ਲਾਗੂ ਕੀਤੇ ਗਏ ਹਨ।

ਉੱਥੇ ਹੀ ਪੰਜਾਬ ਵਿੱਚ ਲੁੱਟ-ਖੋਹ ਚੋਰੀ ਠੱਗੀ ਅਤੇ ਧੋਖਾਧੜੀ ਵਰਗੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹੀਆਂ ਘਟਨਾਵਾਂ ਦੇ ਵਾਧੇ ਦੇ ਚਲਦੇ ਹੋਏ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਚੋਰਾਂ ਵੱਲੋਂ ਜਿਥੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਸਤੇ ਨਵੇਂ ਨਵੇਂ ਤਰੀਕਿਆਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਉਥੇ ਹੀ ਸ਼ਿਕਾਰ ਹੋਣ ਵਾਲੇ ਲੋਕਾਂ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ। ਉਥੇ ਹੀ ਹੁਣ ਪੁਲਿਸ ਪ੍ਰਸ਼ਾਸਨ ਵੱਲੋਂ ਲਾਗੂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੇ ਚੱਲਦਿਆਂ ਹੋਇਆ ਚੋਰਾਂ ਵੱਲੋਂ ਇਹ ਵੱਡਾ ਕਾਂਡ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭੋਗਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਸੁਰੱਖਿਆ ਪ੍ਰਬੰਧਨ ਨੂੰ ਟਿੱਚ ਜਾਣਦਿਆਂ ਹੋਇਆਂ ਚੋਰਾਂ ਵੱਲੋਂ ਬੀਤੀ ਰਾਤ 2 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਘਟਨਾ ਸਥਾਨਕ ਰੋਡ ਦੇ ਉੱਪਰ ਦੋ ਦੁਕਾਨਾਂ ਵਿੱਚ ਵਾਪਰੀ ਹੈ ਜਿੱਥੇ ਗੁਲਾਬੀ ਲਹਿੰਗਾ ਹਾਊਸ ਅਤੇ ਗੁਲਾਟੀ ਜਰਨਲ ਸਟੋਰ ਨੂੰ ਚੋਰੀ ਦੀ ਘਟਨਾ ਦਾ ਸ਼ਿਕਾਰ ਬਣਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਜਿੱਥੇ ਮੌਕੇ ਤੇ ਪਹੁੰਚ ਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਉੱਥੇ ਹੀ ਪੀੜਤ ਦੁਕਾਨਦਾਰਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਘਟਨਾ ਨੂੰ ਅੰਜਾਮ ਚੋਰਾਂ ਵੱਲੋਂ ਦੁਕਾਨਾਂ ਦੇ ਸ਼ਟਰ ਤੋੜ ਕੇ ਦਿੱਤਾ ਗਿਆ ਹੈ। ਪੁਲਿਸ ਵੱਲੋਂ ਜਿਥੇ ਸੀਸੀਟੀਵੀ ਕੈਮਰਿਆਂ ਦੇ ਆਧਾਰ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਇਸ ਘਟਨਾ ਵਿਚ ਹੋਏ ਨੁਕਸਾਨ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।