ਪੰਜਾਬ ਚ ਵੋਟਾਂ ਤੋਂ ਪਹਿਲਾਂ ਇਥੇ ਹੋ ਗਿਆ ਲੋਕਾਂ ਵਲੋਂ ਇਹ ਵੱਡਾ ਐਲਾਨ – ਸਾਰੇ ਪੰਜਾਬ ਚ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਇਸ ਸਮੁੱਚੇ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ ਅਤੇ ਸਿਆਸੀ ਪਾਰਟੀ ਵਿਰੋਧੀ ਪਾਰਟੀ ਦੀ ਮਜ਼ਬੂਤੀ ਲਈ ਅੱਡੀ ਚੋਟੀ ਦਾ ਜੋਰ ਦਿਨ ਰਾਤ ਲਗਾਇਆ ਜਾ ਰਿਹਾ ਹੈ। ਜਿੱਥੇ ਇਸ ਵਾਰ ਬਹੁਤ ਸਾਰੀਆਂ ਹਸਤੀਆਂ ਵੀ ਰਾਜਨੀਤੀ ਵਿਚ ਆਪਣੀ ਕਿਸਮਤ ਅਜ਼ਮਾ ਰਹੀਆ ਹਨ ਉਥੇ ਹੀ ਉਹ ਸਾਰੇ ਪਾਰਟੀ ਵਰਕਰ ਅਤੇ ਵਿਧਾਇਕ ਕਈ ਜਗਾ ਤੋ ਸੀਟ ਨਾ ਮਿਲਣ ਕਾਰਨ ਵੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉੱਥੇ ਹੀ ਵੱਖ-ਵੱਖ ਪਿੰਡਾਂ ਦੇ ਲੋਕਾਂ ਵੱਲੋਂ ਵੀ ਇਹਨਾਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਫੈਸਲੇ ਕੀਤੇ ਜਾ ਰਹੇ ਹਨ। ਜਿੱਥੇ ਕੁਝ ਲੋਕਾਂ ਵੱਲੋਂ ਆਪਣੀਆਂ ਮੰਗਾਂ ਰੱਖੀਆਂ ਜਾ ਰਹੀਆਂ ਹਨ ਉਥੇ ਹੀ ਕੁਝ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਵਿਚ ਵੋਟਾਂ ਤੋਂ ਪਹਿਲਾਂ ਇਹਨਾਂ ਲੋਕਾਂ ਵੱਲੋਂ ਇਹ ਵੱਡਾ ਫੈਸਲਾ ਕੀਤਾ ਗਿਆ ਹੈ ਜਿਸ ਦਾ ਐਲਾਨ ਸੁਣ ਕੇ ਸਾਰੇ ਪੰਜਾਬ ਵਿੱਚ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੜ੍ਹਸ਼ੰਕਰ ਦੇ ਅਧੀਨ ਆਉਣ ਵਾਲੇ ਪਿੰਡ ਬਸਿਆਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਸਮੇਤ ਪੰਜ ਪਿੰਡਾਂ ਦੇ ਲੋਕਾਂ ਵੱਲੋਂ ਆਪਣੀ ਇਕ ਮੰਗ ਨੂੰ ਲੈ ਕੇ ਫੈਸਲਾ ਕੀਤਾ ਗਿਆ ਹੈ। ਕਿ ਅਗਰ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੁੰਦੀ ਹੈ ਤਾਂ ਉਨ੍ਹਾਂ ਵੱਲੋਂ ਪੂਰਨ ਤੌਰ ਤੇ ਹੋਣ ਵਾਲੀਆਂ ਇਹਨਾਂ ਵਿਧਾਨਸਭਾ ਚੋਣਾਂ ਦਾ ਬਾਈਕਾਟ ਕੀਤਾ ਜਾਵੇਗਾ।

ਉਥੇ ਹੀ ਪਿੰਡ ਵਿਚ ਕਿਸੇ ਵੀ ਪਾਰਟੀ ਨੂੰ ਚੋਣਾਂ ਵਾਸਤੇ ਬੂਥ ਨਹੀਂ ਲਗਾਉਣ ਨਹੀਂ ਦਿੱਤਾ ਜਾਵੇਗਾ। ਇਨ੍ਹਾਂ ਸਾਰੇ ਪਿੰਡ ਬਸਿਆਲਾ ਦੇ ਬੰਦ ਪਏ ਰੇਲਵੇ ਫਾਟਕ ਨੂੰ ਖੋਲ੍ਹੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਇਨ੍ਹਾਂ ਪੰਜ ਪਿੰਡਾਂ ਦੇ ਲੋਕਾਂ ਵੱਲੋਂ ਜਿਥੇ ਇਸ ਬੰਦ ਫਾਟਕ ਨੂੰ ਖੋਲ੍ਹਣ ਲਈ ਪਿਛਲੇ 10 ਦਿਨਾਂ ਤੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਉੱਥੇ ਹੀ ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਆਖਿਆ ਹੈ ਕਿ ਇਸ ਫਾਟਕ ਦੇ ਬੰਦ ਹੋਣ ਕਾਰਣ ਉਹ ਪਿਛਲੇ 3 ਸਾਲਾਂ ਤੋਂ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਅਗਰ ਉਨ੍ਹਾਂ ਦੀ ਸਮੱਸਿਆ ਹੱਲ ਨਹੀਂ ਕੀਤੀ ਜਾਂਦੀ ਤਾਂ ਜਲੰਧਰ ਤੋ ਜੈਜੋ ਦਰਮਿਆਨ ਚੱਲਣ ਵਾਲੀ ਰੇਲ ਗੱਡੀ ਨੂੰ 18 ਫਰਵਰੀ ਨੂੰ ਇਸ ਫਾਟਕ ਤੋਂ ਲੰਘਣ ਲਈ ਰੋਕ ਦਿੱਤਾ ਜਾਵੇਗਾ। ਪਿੰਡ ਬਸਿਆਲਾ ਦੇ ਲੋਕਾਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਿੰਡਾਂ ਦੀ ਵੋਟਾਂ ਦੀ ਗਿਣਤੀ 1579 ਬਣਦੀ ਹੈ, ਬਾਈਕਾਟ ਕਰਨ ਤੇ ਇਹ ਵੋਟਾਂ ਕਿਸੇ ਵੀ ਪਾਰਟੀ ਨੂੰ ਨਹੀਂ ਜਾਣਗੀਆਂ।