ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਬਹੁਤ ਸਾਰੇ ਲੋਕ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਵੀ ਵੱਖ ਵੱਖ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਜਿਨ੍ਹਾਂ ਦੇ ਤੁਰ ਜਾਣ ਨਾਲ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖ਼ਬਰ ਦੇਸ਼ ਦੇ ਹਾਲਾਤਾਂ ਉਪਰ ਵੀ ਅਸਰ ਪਾਉਦੀਆਂ ਹਨ। ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਦੇ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ।
ਅਜਿਹੀਆਂ ਹਸਤੀਆਂ ਜਿੱਥੇ ਬਹੁਤ ਸਾਰੇ ਲੋਕਾਂ ਲਈ ਪ੍ਰੇਰਣਾ ਸਰੋਤ ਬਣਦੀਆਂ ਹਨ ਉਥੇ ਹੀ ਉਨ੍ਹਾਂ ਵੱਲੋਂ ਸਮਾਜ ਲਈ ਬਹੁਤ ਸ਼ਲਾਘਾਯੋਗ ਕਦਮ ਚੁੱਕੇ ਜਾਂਦੇ ਹਨ। ਹੁਣ ਅਚਾਨਕ ਹੀ ਇਸ ਮਸ਼ਹੂਰ ਹਸਤੀ ਦੀ ਹੋਈ ਮੌਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਵੱਲੋਂ ਅਫਸੋਸ ਜ਼ਾਹਰ ਕੀਤਾ ਗਿਆ ਹੈ ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸੀਨੀਅਰ ਪੱਤਰਕਾਰ ਅਤੇ ਇੰਡੀਅਨ ਐਕਸਪ੍ਰੈਸ ਦੇ ਨੈਸ਼ਨਲ ਬਿਊਰੋ ਚੀਫ਼ ਰਵੀਸ਼ ਤਿਵਾੜੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਸੀਨੀਅਰ ਪੱਤਰਕਾਰ ਰਵੀਸ਼ ਤਿਵਾੜੀ ਵੱਲੋਂ ਜਿੱਥੇ ਪੱਤਰਕਾਰਤਾ ਦੇ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਗਈ ਸੀ ਉਥੇ ਹੀ ਉਨ੍ਹਾਂ ਵੱਲੋਂ ਬਹੁਤ ਸਾਰੇ ਨੌਜਵਾਨਾਂ ਨੂੰ ਪੱਤਰਕਾਰਤਾ ਦੇ ਖੇਤਰ ਵਿਚ ਆਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੇ ਦਿਹਾਂਤ ਉਪਰ ਹੀ ਨਰਿੰਦਰ ਮੋਦੀ ਵੱਲੋਂ ਵੀ ਦੁੱਖ ਜਾਹਿਰ ਕੀਤਾ ਗਿਆ ਹੈ। ਜਿੱਥੇ ਉਹਨਾਂ ਵਲੋ ਟਵੀਟ ਕਰਦੇ ਹੋਏ ਆਖਿਆ ਗਿਆ ਹੈ ਕਿ ਕਿਸਮਤ ਨੇ ਰਵੀਸ਼ ਨੂੰ ਬਹੁਤ ਜਲਦ ਹੀ ਸਾਡੇ ਤੋਂ ਖੋਹ ਲਿਆ ਹੈ। ਜਿੱਥੇ ਉਹ ਨਿਮਰ ਸੁਭਾ ਦੇ ਇਨਸਾਨ ਸਨ ਉਥੇ ਹੀ ਡੂੰਘੀ ਸਮਝ ਵਾਲੇ ਸਨ।
ਉਨ੍ਹਾਂ ਦੀਆਂ ਰਿਪੋਰਟਾਂ ਪੜ੍ਹ ਕੇ ਬਹੁਤ ਮਜ਼ਾ ਆਉਂਦਾ ਸੀ ਅਤੇ ਸਮੇਂ ਸਮੇਂ ਦੇ ਨਾਲ ਉਸ ਦੀ ਗੱਲ ਕੀਤੀ ਜਾਂਦੀ ਸੀ। ਇਸ ਤਰ੍ਹਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਵੀ ਉਨ੍ਹਾਂ ਦੇ ਦਿਹਾਂਤ ਉਪਰ ਹਮਦਰਦੀ ਜਾਹਿਰ ਕੀਤੀ ਗਈ ਹੈ। ਉਨ੍ਹਾਂ ਆਖਿਆ ਹੈ ਕਿ ਰਵੀਸ਼ ਤਿਵਾੜੀ ਲਈ ਪੱਤਰਕਾਰੀ ਇਕ ਜਾਨੂੰਨ ਸੀ ਉਸ ਕੋਲ ਹਰ ਖਬਰ ਉਪਰ ਤਿੱਖੀ ਟਿੱਪਣੀ ਕਰਨ ਦਾ ਡੂੰਘਾ ਹੁਨਰ ਸੀ।
Previous Postਵਾਪਰਿਆ ਕਹਿਰ ਭਿਆਨਕ ਹਾਦਸੇ ਚ 5 ਲੋਕਾਂ ਦੀ ਹੋਈ ਮੌਕੇ ਤੇ ਮੌਤ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ HDFC ਬੈਂਕ ’ਚ ਪੈ ਗਿਆ ਵੱਡਾ ਡਾਕਾ – ਮਚਿਆ ਹੜਕੰਪ ਪਈਆਂ ਭਾਜੜਾਂ