ਕਨੇਡਾ ਚ ਇਥੇ ਪਈ ਕੁਦਰਤੀ ਆਫ਼ਤ ਸੈਕੜੇ ਪ੍ਰੀਵਾਰਾਂ ਨੂੰ ਬਚਾਇਆ ਗਿਆ

ਆਈ ਤਾਜਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਈ ਭਿਆਨਕ ਕਰੋਨਾ ਨੂੰ ਅਜੇ ਤਕ ਠੱਲ ਨਹੀਂ ਪਾਈ ਗਈ ਹੈ। ਜਿੱਥੇ ਕਰੋਨਾ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ ਤਾਂ ਜੋ ਇਸ ਕਰੋਨਾ ਨੂੰ ਠੱਲ੍ਹ ਪਾਈ ਜਾ ਸਕੇ। ਵਿਦੇਸ਼ਾਂ ਵਿਚ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ। ਕਰੋਨਾ ਦੇ ਕਾਰਨ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਉਥੇ ਹੀ ਇਸ ਕੁਦਰਤੀ ਆਫਤ ਕਰੋਨਾ ਤੋਂ ਇਲਾਵਾ ਆਏ ਦਿਨ ਹੀ ਇਕ ਤੋਂ ਬਾਅਦ ਇਕ ਲਗਾਤਾਰ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ। ਜਿੱਥੇ ਆਏ ਦਿਨ ਸਾਹਮਣੇ ਆਉਣ ਵਾਲੀਆਂ ਕੁਦਰਤੀ ਆਫ਼ਤਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਨਾਲ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਰਿਹਾ ਹੈ।

ਹੁਣ ਕੈਨੇਡਾ ਵਿੱਚ ਇੱਥੇ ਕੁਦਰਤੀ ਆਫਤ ਤੋਂ ਸੈਂਕੜੇ ਪਰਵਾਰਾਂ ਨੂੰ ਬਚਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੈਨੇਡਾ ਅੰਦਰ ਬਹੁਤ ਸਾਰੀਆਂ ਕੁਦਰਤੀ ਆਫਤਾਂ ਦਸਤਕ ਦੇ ਚੁੱਕੀਆਂ ਹਨ। ਜਿੱਥੇ ਹੁਣ ਬੀਤੇ ਦਿਨੀਂ ਕੈਨੇਡਾ ਦੇ ਬਰੈਂਪਟਨ ਓਂਟਾਰੀਓ ਵਿਚ ਆਏ ਹੜ੍ਹਾਂ ਕਾਰਨ ਮੁੜ ਤੋਂ ਲੋਕਾਂ ਵਿਚ ਡਰ ਪੈਦਾ ਕਰ ਦਿੱਤਾ ਹੈ। ਇਨ੍ਹਾਂ ਹੜ੍ਹਾਂ ਤੋਂ ਲੋਕਾਂ ਨੂੰ ਸੁਰੱਖਿਅਤ ਕਰਨ ਵਾਸਤੇ ਰਾਹਤ ਟੀਮਾਂ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਜਿੱਥੇ ਭਾਰੀ ਬਰਸਾਤ ਹੋਣ ਤੋਂ ਬਾਅਦ ਕਰੈਡਿਟ ਨਦੀ ਵਿਚ ਪਾਣੀ ਦੇ ਵਾਧੇ ਕਾਰਨ ਇਹ ਨਦੀ ਉਛਾਲਾ ਮਾਰ ਗਈ ਅਤੇ ਜਿਸ ਕਾਰਨ ਹੜ੍ਹ ਵਾਲੀ ਸਥਿਤੀ ਪੈਦਾ ਹੋ ਗਈ ਅਤੇ ਬਹੁਤ ਸਾਰੇ ਪਰਿਵਾਰ ਇਸ ਦੀ ਚਪੇਟ ਵਿਚ ਆ ਗਏ।

ਜਿੱਥੇ ਰਾਹਤ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਅੰਦਰ ਸੌ ਪਰਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ ਸੁਰੱਖਿਅਤ ਜਗ੍ਹਾ ਤੇ ਲਿਆਂਦਾ ਗਿਆ ਹੈ।। ਉਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਇਲਾਕੇ ਵਿੱਚ ਸਥਿਤੀ ਕਾਬੂ ਹੇਠ ਹੈ। ਉੱਥੇ ਹੀ ਸਾਰੇ ਲੋਕ ਵੀ ਖ਼ਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ।

ਪਰ ਲੋਕਾਂ ਨੂੰ ਪਹਿਲਾਂ ਹੀ ਹੋਰ ਬਰਸਾਤ ਹੋਣ ਬਾਰੇ ਜਾਣਕਾਰੀ ਜਾਰੀ ਕਰ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਪਹਿਲਾਂ ਹੀ ਕੀਤਾ ਜਾ ਸਕੇ। ਅਧਿਕਾਰੀਆਂ ਵੱਲੋਂ ਪੀਲ ਅਤੇ ਬਰੈਂਪਟਨ ਖੇਤਰ ਉੱਪਰ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਦਾ ਅਸਰ ਵਧੇਰੇ ਕਰਕੇ ਨਦੀ ਦੇ ਨਜ਼ਦੀਕ ਚਰਚ ਵਿੱਲੇ ਰੋਡ ਅਤੇ ਸਟੀਲਜ਼ ਅਤੇ ਸਹਿਯੋਗ ਵੈਸਟ ਇਲਾਕਿਆ ਵਿੱਚ ਵੇਖਿਆ ਜਾ ਰਿਹਾ ਹੈ।