ਆਈ ਤਾਜਾ ਵੱਡੀ ਖਬਰ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ ਵੋਟਰ ਆਪਣੇ ਅਧਿਕਾਰ ਦਾ ਇਸਤੇਮਾਲ ਕਰਦੇ ਹੋਏ ਵੋਟ ਪਾ ਰਹੇ ਹਨ । ਪੰਜਾਬ ਭਰ ਦੇ ਵੱਖੋ ਵੱਖਰੀਆਂ ਥਾਵਾਂ ਤੇ ਪੋਲਿੰਗ ਬੂਥ ਬਣਾਏ ਗਏ ਹਨ , ਜਿੱਥੇ ਵੋਟਰ ਆਪੋ ਆਪਣੇ ਇਲਾਕਿਆਂ ਵਿਚ ਜਾ ਕੇ ਵੋਟ ਪਾ ਰਹੇ ਹਨ । ਦੂਜੇ ਪਾਸੇ ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਵੀ ਇਨ੍ਹਾਂ ਵਿਧਾਨ ਸਭਾ ਵੋਟਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ । ਨਾਲ ਹੀ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ ।
ਹੁਣ ਤੱਕ ਪੰਜਾਬ ਭਰ ਦੇ ਵੱਖ ਵੱਖ ਥਾਵਾਂ ਤੋਂ ਅਜਿਹੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿੱਥੇ ਆਮ ਲੋਕਾਂ ਸਮੇਤ ਸਿਆਸੀ ਲੀਡਰਾਂ ਦੇ ਵੱਲੋਂ ਵੋਟਾਂ ਪਾਈਆਂ ਜਾ ਰਹੀਆਂ ਹਨ । ਇਸੇ ਵਿਚਕਾਰ ਇੱਕ ਬੇਹੱਦ ਮੰਦਭਾਗੀ ਖ਼ਬਰ ਵਿਧਾਨਸਭਾ ਚੋਣਾਂ ਲਈ ਬਣੇ ਇਕ ਬੂਥ ਤੋਂ ਸਾਹਮਣੇ ਆਈ । ਜਿੱਥੇ ਇਕ ਬਜ਼ੁਰਗ ਵੋਟ ਪਾਉਣ ਦੇ ਲਈ ਪਹੁੰਚਿਆ ਸੀ ਕਿ ਉਸ ਦੇ ਨਾਲ ਇੱਕ ਅਜਿਹਾ ਹਾਦਸਾ ਵਾਪਰ ਗਿਆ ਜਿਸ ਦੇ ਚੱਲਦੇ ਉਸ ਬਜ਼ੁਰਗ ਦੀ ਮੌਕੇ ਤੇ ਹੀ ਮੌਤ ਹੋ ਗਈ ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੰਜਾਬ ਦੇ ਖੰਨਾ ਵਿਚ ਇੱਕ ਅੱਸੀ ਸਾਲਾ ਬਜ਼ੁਰਗ ਜਿਨ੍ਹਾਂ ਦਾ ਨਾਮ ਦੀਵਾਨ ਚੰਦ ਦੱਸਿਆ ਜਾ ਰਿਹਾ ਹੈ ਉਹ ਆਪਣੇ ਵੋਟ ਦੇ ਅਧਿਕਾਰ ਦਾ ਇ-ਸ-ਤੇ-ਮਾ-ਲ ਕਰਨ ਲਈ ਜਦੋਂ ਪੋਲਿੰਗ ਬੂਥ ਤੇ ਪਹੁੰਚਿਆ ਅਤੇ ਉਸੇ ਸਮੇਂ ਉਨ੍ਹਾਂ ਨੂੰ ਹਾਰਟ ਅਟੈਕ ਆ ਗਿਆ । ਹਾਰਟ ਅਟੈਕ ਆਉਣ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ।
ਉਨ੍ਹਾਂ ਦੀ ਉਮਰ ਤਕਰੀਬਨ ਅੱਸੀ ਸਾਲਾ ਦੱਸੀ ਜਾ ਰਹੀ ਹੈ ਤੇ ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮ੍ਰਿਤਕ ਇਕ ਰਿਟਾਇਰਡ ਟੀਚਰ ਸਨ । ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ ਵੱਖ ਥਾਵਾਂ ਤੇ ਕਈ ਦਿਨਾਂ ਤੋਂ ਲਗਾਤਾਰ ਪ੍ਰਬੰਧ ਕੀਤੇ ਜਾ ਰਹੇ ਹਨ , ਹਰ ਕਿਸੇ ਦੇ ਵਿੱਚ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਪਰ ਇਸੇ ਵਿਚਕਾਰ ਇਸ ਮੰਦਭਾਗੀ ਖ਼ਬਰ ਨੇ ਸਭ ਨੂੰ ਹੀ ਦੁਖੀ ਵੀ ਕੀਤਾ ਹੈ ।
Previous Postਹੁਣੇ ਹੁਣੇ ਪੰਜਾਬ ਸਰਕਾਰ ਵਲੋਂ ਇਸ ਦਿਨ ਲਈ ਇਹਨਾਂ ਨੂੰ ਛੁੱਟੀ ਦਾ ਹੋ ਗਿਆ ਐਲਾਨ
Next Postਪੰਜਾਬ ਚ ਇਥੇ ਵੋਟਾਂ ਨੂੰ ਲੈ ਕੇ ਪੈ ਗਿਆ ਖਿਲਾਰਾ ਲੱਥੀਆਂ ਪੱਗਾਂ , ਮਚਿਆ ਹੜਕੰਪ