ਆਈ ਤਾਜਾ ਵੱਡੀ ਖਬਰ
ਲੋਕ ਬੜੀ ਮੁਸ਼ਕਲ ਨਾਲ ਕਰੋਨਾ ਦੇ ਦੌਰ ਵਿਚੋਂ ਉਭਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਲਗਾਤਾਰ ਇੱਕ ਤੋਂ ਵੱਧ ਇੱਕ ਕੁਦਰਤੀ ਆਫਤਾਂ ਦੇ ਸਾਹਮਣੇ ਆਉਣ ਦਾ ਸਿਲਸਿਲਾ ਜਾਰੀ ਹੈ। ਜਿੱਥੇ ਕੋਰੋਨਾ ਕਾਰਨ ਬਹੁਤ ਸਾਰੇ ਦੇਸ਼ਾਂ ਵਿਚ ਭਾਰੀ ਤਬਾਹੀ ਹੋਈ ਹੈ। ਉੱਥੇ ਹੀ ਹੋਰ ਵੀ ਬਹੁਤ ਸਾਰੀਆਂ ਕੁਦਰਤੀ ਆਫਤਾਂ ਨੇ ਲੋਕਾਂ ਵਿੱਚ ਡਰ ਪੈਦਾ ਕਰਕੇ ਰੱਖ ਦਿੱਤਾ ਹੈ। ਜਿੱਥੇ ਵੱਖ-ਵੱਖ ਦੇਸ਼ਾਂ ਵਿੱਚ ਇਹਨਾਂ ਕੁਦਰਤੀ ਆਫ਼ਤਾਂ ਦੇ ਆਉਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਹਨ। ਅਜਿਹੀਆਂ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਅਜਿਹੀਆਂ ਘਟਨਾਵਾਂ ਦਾ ਦੇਸ਼ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ।
ਹੁਣ ਇਥੇ ਪਿੰਡ ਵਿਚ ਹੋਏ ਧਮਾਕੇ ਵਿਚ 59 ਲੋਕਾਂ ਦੀ ਮੌਤ ਹੋ ਗਈ ਹੈ ਜਿਸ ਨਾਲ ਜੁੜੀ ਹੋਈ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦੱਖਣੀ ਪੱਛਮੀ ਬੁਰਕੀਨਾ ਫਾਸੋ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਸੋਨੇ ਦੀ ਖਾਨ ਵਿਚ ਜ਼ਬਰਦਸਤ ਧਮਾਕਾ ਹੋਇਆ ਹੈ। ਇਹ ਘਟਨਾ ਕੱਲ ਸੋਮਵਾਰ ਨੂੰ ਵਾਪਰੀ ਜਿੱਥੇ ਇਸ ਧਮਾਕੇ ਦੀ ਚਪੇਟ ਵਿੱਚ ਆਉਣ ਕਾਰਨ 59 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇਸ ਹਾਦਸੇ ਦੇ ਕਾਰਨ ਸੌ ਤੋਂ ਵਧੇਰੇ ਲੋਕ ਜ਼ਖਮੀ ਹੋਏ ਹਨ ਜੋ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਇਹ ਹਾਦਸਾ ਭਾਰਤੀ ਸਮੇਂ ਦੇ ਮੁਤਾਬਕ ਦੁਪਹਿਰ 2 ਵਜੇ ਦੇ ਕਰੀਬ ਵਾਪਰਿਆ। ਜਿੱਥੇ ਪਹਿਲਾਂ ਇੱਕ ਧਮਾਕਾ ਹੋਇਆ ਅਤੇ ਉਸ ਤੋਂ ਬਾਅਦ ਕਈ ਹੋਰ ਧਮਾਕੇ ਵੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਮਾਈਨਿੰਗ ਲਈ ਵਰਤੇ ਜਾਣ ਵਾਲੇ ਰਸਾਇਣਾਂ ਦੇ ਕਾਰਨ ਹੋਇਆ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇਕ ਜੰਗਲਾਤ ਕਰਮਚਾਰੀ ਵਲੋ ਦੱਸਿਆ ਗਿਆ ਹੈ ਕਿ ਉਸ ਨੂੰ ਇਸ ਜਗ੍ਹਾ ਉਪਰ ਧਮਾਕੇ ਤੋਂ ਬਾਅਦ ਹਰ ਪਾਸੇ ਲਾਸ਼ਾਂ ਹੀ ਲਾਸ਼ਾਂ ਨਜ਼ਰ ਆ ਰਹੀਆਂ ਸਨ। ਇਹ ਵਿਅਕਤੀ ਉਸ ਸਮੇਂ ਘਟਨਾ ਸਥਾਨ ਉਪਰ ਹੀ ਮੌਜੂਦ ਸੀ। ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਧਮਾਕੇ ਤੋਂ ਬਾਅਦ ਇਸ ਘਟਨਾ ਦੀ ਚਪੇਟ ਵਿੱਚ ਆਉਣ ਕਾਰਨ ਜ਼ਖ਼ਮੀ ਹੋਏ ਲੋਕਾਂ ਦੀ ਗਿਣਤੀ ਵਧ ਵੀ ਸਕਦੀ ਹੈ।
Previous Postਇੰਡੀਆ ਚ 12 ਤੋਂ 18 ਸਾਲ ਦੇ ਬੱਚਿਆਂ ਲਈ ਵੈਕਸੀਨ ਨੂੰ ਲੈ ਕੇ ਆ ਗਈ ਇਹ ਵੱਡੀ ਖਬਰ
Next Postਮਾਪਿਆਂ ਦੇ ਇਕਲੋਤੇ 8 ਸਾਲਾਂ ਪੁੱਤਰ ਨੂੰ ਘਰ ਦੇ ਬਾਹਰ ਮਿਲੀ ਇਸ ਤਰਾਂ ਦਰਦਨਾਕ ਮੌਤ ਦੇਖ ਕੰਬੀ ਸਭ ਦੀ ਰੂਹ