ਪੰਜਾਬ ਦੇ ਗਵਾਂਢ ਚ ਵਾਪਰਿਆ ਕਹਿਰ ਵੱਡੇ ਧਮਾਕੇ ਚ ਏਨੇ ਲੋਕ ਜਿਉਂਦੇ ਸੜੇ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਕਾਰ ਵੱਲੋਂ ਬਹੁਤ ਸਾਰੇ ਪੁੱਖਤਾ ਇੰਤਜ਼ਾਮ ਕੀਤੇ ਗਏ ਸਨ,ਜਿਸ ਸਦਕਾ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਿਆ ਜਾ ਸਕੇ। ਇਸ ਤਰਾਂ ਹੀ ਸਾਰੇ ਸੂਬਿਆਂ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰਾਂ ਵੱਲੋਂ ਬਹੁਤ ਸਾਰੇ ਸਖਤ ਕਦਮ ਚੁੱਕੇ ਜਾਂਦੇ ਹਨ। ਜਿਸ ਸਦਕਾ ਜਾਨ ਮਾਲ ਦੀ ਰਾਖੀ ਕੀਤੀ ਜਾ ਸਕੇ। ਕਰੋਨਾ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰੇ ਹਨ ਉੱਥੇ ਹੀ ਆਏ ਦਿਨ ਬਹੁਤ ਸਾਰੇ ਲੋਕ ਵੱਖ ਵੱਖ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ। ਜਿੱਥੇ ਕਈ ਲੋਕਾਂ ਦੀ ਮੌਤ ਕਰੋਨਾ ਕਾਰਨ ਹੋ ਗਈ ਹੈ ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਦੇ ਚਲਦੇ ਹੋਏ ਵੀ ਚਲੀ ਗਈ ਹੈ।

ਹੁਣ ਪੰਜਾਬ ਦੇ ਗਵਾਂਢ ਵਿੱਚ ਕਹਿਰ ਵਾਪਰਿਆ ਹੈ ਜਿੱਥੇ ਧਮਾਕੇ ਵਿੱਚ ਜਿਊਦੇ ਲੋਕ ਸੜ ਗਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਗੁਆਂਢ ਵਿਚ ਵੱਸਦੇ ਸੂਬੇ ਹਿਮਾਚਲ ਪ੍ਰਦੇਸ਼ ਤੋਂ ਸਾਹਮਣੇ ਆਈ ਹੈ। ਜਿੱਥੇ ਅੱਜ ਸਵੇਰੇ 11 ਵਜੇ ਦੇ ਕਰੀਬ ਇਹ ਘਟਨਾ ਹਿਮਾਚਲ ਪ੍ਰਦੇਸ਼ ਦੇ ਜ਼ਿਲੇ ਊਨਾ ਅਧੀਨ ਆਉਂਦੇ ਬਾਥੜੀ ਵਿੱਚ ਵਾਪਰੀ ਹੈ।

ਜਿੱਥੇ ਇਕ ਪਟਾਕਾ ਫੈਕਟਰੀ ਵਿਚ ਅਚਾਨਕ ਹੀ ਧਮਾਕਾ ਹੋਣ ਦੇ ਕਾਰਨ ਛੇ ਲੋਕਾਂ ਦੀ ਮੌਤ ਹੋਈ ਹੈ। ਫੈਕਟਰੀ ਵਿੱਚ ਜਿੱਥੇ ਇਹ ਹਾਦਸਾ ਵਾਪਰਿਆ ਹੈ ਦੱਸਿਆ ਗਿਆ ਹੈ ਕਿ ਇਸ ਫੈਕਟਰੀ ਵਿੱਚ ਪਟਾਕੇ ਬਣਾਏ ਜਾ ਰਹੇ ਸਨ ਅਤੇ ਇਹ ਪਟਾਕਾ ਫੈਕਟਰੀ ਇਕ ਦਮ ਇਸ ਧਮਾਕੇ ਦਾ ਸ਼ਿਕਾਰ ਹੋ ਗਈ ਹੈ।

ਇਸ ਧਮਾਕੇ ਦੀ ਚਪੇਟ ਵਿੱਚ ਆਉਣ ਕਾਰਨ ਸਾਰੇ ਲੋਕ ਫੈਕਟਰੀ ਵਿੱਚ ਜ਼ਿੰਦਾ ਸੜ ਗਏ ਹਨ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਅਤੇ ਇਸ ਹਾਦਸੇ ਵਿਚ ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਦੀ ਗਿਣਤੀ 12 ਤੋਂ ਵਧੇਰੇ ਦੱਸੀ ਜਾ ਰਹੀ ਹੈ। ਜਿਨ੍ਹਾਂ ਨੂੰ ਤੁਰੰਤ ਹੀ ਨਜ਼ਦੀਕ ਦੇ ਹਸਪਤਾਲ ਦਾਖਲ ਕਰਾਇਆ ਗਿਆ ਹੈ ਅਤੇ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਲੋਕਾਂ ਨੂੰ ਸੁਰੱਖਿਅਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।