ਪਿੰਡਾਂ ਵਾਲੇ ਹੋ ਜਾਣ ਸਾਵਧਾਨ : ਪੰਜਾਬ ਦੇ ਇਸ ਜ੍ਹਿਲੇ ਚ ਲੱਗ ਗਈ ਇਹ ਸਖਤ ਪਾਬੰਦੀ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਦੀ ਸੁਰੱਖਿਆ ਵਾਸਤੇ ਬਹੁਤ ਸਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ,ਜਿਸ ਸਦਕਾ ਲੋਕਾਂ ਨੂੰ ਇਸ ਬਿਮਾਰੀ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸਰਕਾਰ ਵੱਲੋਂ ਲੋਕਾਂ ਨੂੰ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਪੰਜਾਬ ਸਰਕਾਰ ਵੱਲੋਂ ਜਿਥੇ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਉਥੇ ਹੀ ਇਸ ਕਰੋਨਾ ਉੱਪਰ ਕਾਬੂ ਪਾਉਣ ਤੇ ਵੀ ਕਾਫ਼ੀ ਹੱਦ ਤੱਕ ਸਰਕਾਰ ਕਾਮਯਾਬ ਰਹੀ ਹੈ। ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਬਣਾਕੇ ਰੱਖਣ ਵਾਸਤੇ ਵੱਖ-ਵੱਖ ਅਧਿਕਾਰੀਆਂ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਸਰਕਾਰ ਵੱਲੋਂ ਦਿੱਤੀਆਂ ਗਈਆਂ ਇਹਨਾਂ ਹਦਾਇਤਾਂ ਦੇ ਅਨੁਸਾਰ ਹੀ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਆਪਣੇ ਜਿਲ੍ਹੇ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਵੀ ਲਾਗੂ ਕਰ ਦਿੱਤੀਆਂ ਜਾਂਦੀਆਂ ਹਨ। ਜਿਸ ਨਾਲ ਜ਼ਿਲੇ ਵਿਚ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਪਹਿਲਾਂ ਹੀ ਨਿਪਟਾਰਾ ਕੀਤਾ ਜਾ ਸਕੇ।

ਹੁਣ ਇੱਥੇ ਪਿੰਡਾਂ ਵਾਲਿਆਂ ਲਈ ਇਹ ਪਾਬੰਦੀ ਇਸ ਜ਼ਿਲ੍ਹੇ ਵਿਚ ਲੱਗ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵੱਲੋਂ ਜਿੱਥੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ 16 ਅਪ੍ਰੈਲ 2022 ਤੱਕ ਕੁਝ ਪਾਬੰਦੀਆ ਲਾਗੂ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੇ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੀ ਹੱਦ ਅੰਦਰ ਆਉਣ ਵਾਲੇ ਸਾਰੇ ਪਿੰਡ ਦੇ ਖੇਤਰਾਂ ਵਿਚ ਪਿੰਡਾਂ ਦੇ ਛੱਪੜਾਂ ਨੂੰ ਪੂਰਨ ਦੇ ਕੰਮ ਉਪਰ ਪੂਰੀ ਤਰਾ ਪਾਬੰਦੀ ਲਾਗੂ ਕਰ ਦਿੱਤੀ ਗਈ ਹੈ।

ਜਿੱਥੇ ਹੁਣ ਚੋਣਾਂ ਹੋ ਕੇ ਹਟੀਆਂ ਹਨ ਉਥੇ ਹੀ ਪਿੰਡ ਦੇ ਲੋਕਾਂ ਵੱਲੋਂ ਪੰਚਾਇਤ ਵੱਲੋਂ ਕੀਤੇ ਗਏ ਇਸ ਕੰਮ ਨੂੰ ਲੈ ਕੇ ਕੁੱਝ ਝਗੜੇ ਹੋਣ ਦਾ ਖਦਸ਼ਾ ਵੀ ਵਧ ਜਾਂਦਾ ਹੈ। ਇਸ ਲਈ ਪਿੰਡ ਵਿੱਚ ਪਾਣੀ ਦੇ ਵਹਾਉ ਨੂੰ ਲੈ ਕੇ ਜਨਤਕ ਛੱਪੜ ਪੂਰਨ ਉਪਰ ਪਾਬੰਦੀ ਰਹੇਗੀ ਅਤੇ ਇਸ ਸਬੰਧੀ ਅਗਰ ਕੰਮ ਕਰਨਾ ਹੋਵੇਗਾ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਤੋਂ ਇਸ ਕੰਮ ਨੂੰ ਕਰਨ ਤੋਂ ਪਹਿਲਾਂ ਹੀ ਪਰਵਾਨਗੀ ਲੈਣੀ ਹੋਵੇਗੀ।