ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਭਾਰਤ ਵਿਚ ਮਾਰਚ 2020 ਵਿਚ ਕਰੋਨਾ ਦਾ ਆਗਾਜ਼ ਹੋਇਆ ਸੀ ਤਾਂ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਸੀ। ਇਸ ਕਰੋਨਾ ਕਾਰਨ ਜਿੱਥੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ ਅਤੇ ਦੇਸ਼ ਅੰਦਰ ਤਾਲਾਬੰਦੀ ਕਰ ਦਿੱਤੀ ਗਈ ਸੀ। ਜਿਸ ਦੇ ਚਲਦੇ ਹੋਏ ਹਵਾਈ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾਉਂਦੇ ਹੋਏ ਦੂਜੇ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਨੂੰ ਵੀ ਰੋਕ ਦਿੱਤਾ ਗਿਆ ਸੀ। ਇਸ ਦੌਰ ਵਿਚ ਜਿੱਥੇ ਬਹੁਤ ਸਾਰੇ ਲੋਕ ਦੇਸ਼ਾਂ ਵਿੱਚ ਫਸ ਗਏ ਹਨ ਉਥੇ ਹੀ ਉਨ੍ਹਾਂ ਨੂੰ ਮੁੜ ਵਾਪਸ ਆਪਣੇ ਦੇਸ਼ ਆਉਣ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਕੁਝ ਖਾਸ ਸਮਝੌਤਿਆਂ ਤਹਿਤ ਅਤੇ ਯਾਤਰੀਆਂ ਦੀਆਂ ਮੁਸ਼ਕਲਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੁਝ ਖਾਸ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਸੀ। ਉਥੇ ਹੀ ਅੰਤਰਰਾਸ਼ਟਰੀ ਉਡਾਨਾਂ ਨੂੰ ਕਾਫੀ ਲੰਮੇ ਸਮੇਂ ਤੱਕ ਬੰਦ ਰੱਖਿਆ ਗਿਆ। ਜਿਵੇਂ ਜਿਵੇਂ ਕਰੋਨਾ ਸਥਿਤੀ ਵਿੱਚ ਸੁਧਾਰ ਹੋਇਆ ਹੈ ਉਵੇਂ ਹੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਛੋਟ ਦਿੱਤੀ ਜਾ ਰਹੀ ਹੈ। ਹੁਣ ਇੰਡੀਆ ਵਿੱਚ ਅੰਤਰ-ਰਾਸ਼ਟਰੀ ਉਡਾਨਾਂ ਬਾਰੇ ਕੇਂਦਰ ਸਰਕਾਰ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਅੰਦਰ ਹੁਣ ਕੇਂਦਰ ਸਰਕਾਰ ਵੱਲੋਂ ਅਨੁਸੂਚਿਤ ਅੰਤਰਰਾਸ਼ਟਰੀ ਉਡਾਨਾਂ ਉਪਰ ਲਗਾਈ ਗਈ ਪਾਬੰਦੀ ਨੂੰ ਅਗਲੇ ਫੈਸਲੇ ਤੱਕ ਲਈ ਜਾਰੀ ਰੱਖਿਆ ਗਿਆ ਹੈ। ਜਿੱਥੇ ਪਹਿਲਾਂ ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਵੱਲੋਂ ਇਹ ਪਾਬੰਦੀ 19 ਜਨਵਰੀ ਨੂੰ ਮੁਅੱਤਲ ਕਰ ਦਿੱਤੀ ਗਈ ਸੀ ਅਤੇ ਇਸ ਨੂੰ 28 ਫਰਵਰੀ ਤੱਕ ਲਈ ਵਧਾ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਕੁਝ ਸਮਝੌਤਿਆਂ ਦੇ ਤਹਿਤ 45 ਦੇਸ਼ਾਂ ਦੇ ਵਿਚਕਾਰ ਕੁਝ ਖਾਸ ਉਡਾਨਾਂ ਨੂੰ ਚਲਾਇਆ ਜਾ ਰਿਹਾ ਹੈ।
ਅਨੁਸੂਚਿਤ ਅੰਤਰਰਾਸ਼ਟਰੀ ਯਾਤਰੀਆਂ ਦੀਆਂ ਸੇਵਾਵਾਂ ਨੂੰ ਵੀ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ ਹਨ ਜਿਥੇ ਇਨ੍ਹਾਂ ਆਦੇਸ਼ਾਂ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਵਿਸ਼ੇਸ਼ ਤੌਰ ਉੱਤੇ ਮਨਜ਼ੂਰ ਉਡਾਣ ਤੇ ਇਹ ਫੈਸਲਾ ਲਾਗੂ ਨਹੀਂ ਹੋਵੇਗਾ। ਜੁਲਾਈ 2020 ਤੋ ਕੁਝ ਖਾਸ ਉਡਾਨਾਂ ਦੀ ਸ਼ੁਰੂਆਤ ਕੀਤੀ ਗਈ ਸੀ।
Previous Post4 ਮਹੀਨੇ ਪਹਿਲਾਂ ਯੂਰਪ ਗਏ ਮੁੰਡੇ ਨੂੰ ਮਿਲੀ ਇਸ ਤਰਾਂ ਅਚਾਨਕ ਮੌਤ, ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ
Next Postਆਪਣੇ ਵਿਆਹ ਚ ਲਾੜਾ 3 ਘੰਟੇ ਇਸ ਕਾਰਨ ਇੱਕਲਾ ਲੇਟ ਪਹੁੰਚਿਆ ਕਾਰਨ ਜਾਣ ਸਭ ਰਹਿ ਗਏ ਹੈਰਾਨ