ਆਈ ਤਾਜਾ ਵੱਡੀ ਖਬਰ
ਰੂਸ ਨੇ ਯੂਕਰੇਨ ਉਪਰ ਕੀਤੇ ਗਏ ਹਮਲੇ ਦੀ ਜਿਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਲਗਾਤਾਰ ਨਿੰਦਾ ਕੀਤੀ ਜਾ ਰਹੀ ਹੈ ਅਤੇ ਰੂਸ ਉਪਰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਭਾਰਤ ਸਰਕਾਰ ਵੱਲੋ ਵੀ ਰੂਸ ਸਰਕਾਰ ਨੂੰ ਇਸ ਮਸਲੇ ਨੂੰ ਗੱਲਬਾਤ ਰਾਹੀਂ ਸੁਲਝਾਉਣ ਵਾਸਤੇ ਅਪੀਲ ਕੀਤੀ ਗਈ ਹੈ। ਪਰ ਰੂਸ ਵੱਲੋਂ ਲਗਾਤਾਰ ਯੂਕਰੇਨੀ ਹਵਾਈ ਹਮਲੇ ਕੀਤੇ ਜਾ ਰਹੇ ਹਨ ਅਤੇ ਇਸ ਯੁੱਧ ਦੇ ਕਾਰਨ ਤੈਨੂੰ ਯੂਕਰੇਨ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਯੂਕਰੇਨ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ ਉਥੇ ਹੀ ਯੂਕਰੇਨ ਵੱਲੋਂ ਰੂਸੀ ਰਾਸ਼ਟਰਪਤੀ ਨੂੰ ਇਹ ਇਹ ਯੁੱਧ ਰੋਕ ਕੇ ਗੱਲ ਬਾਤ ਰਾਹੀਂ ਮਸਲੇ ਨੂੰ ਹੱਲ ਕਰਨ ਦੀ ਅਪੀਲ ਕੀਤੀ ਗਈ ਹੈ। ਰੂਸ ਦੇ ਵਿਵਹਾਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਉਪਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਜਿਸ ਦਾ ਅਸਰ ਸਾਰੇ ਦੇਸ਼ਾਂ ਉੱਪਰ ਪੈ ਰਿਹਾ ਹੈ।
ਰੂਸ ਅਤੇ ਯੂਕਰੇਨ ਵਿਚਕਾਰ ਸ਼ੁਰੂ ਹੋਏ ਇਸ ਯੁੱਧ ਦਾ ਬੁਰਾ ਪ੍ਰਭਾਵ ਪੂਰੇ ਵਿਸ਼ਵ ਉਪਰ ਪਿਆ ਹੈ। ਰੂਸ ਤੇ ਲੱਗੀਆਂ ਪਾਬੰਦੀਆਂ ਵਿਚਕਾਰ ਇੰਡੀਆ ਤੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰੂਸ ਵੱਲੋਂ ਯੂਕਰੇਨ ਉਪਰ ਕੀਤੇ ਗਏ ਹਮਲੇ ਨੂੰ ਲੈ ਕੇ ਜਿੱਥੇ ਪੱਛਮੀ ਦੇਸ਼ਾਂ ਵੱਲੋਂ ਪਾਬੰਦੀਸ਼ੁਦਾ ਸੰਸਥਾਵਾਂ ਨਾਲ ਲੈਣ-ਦੇਣ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਹੁਣ ਭਾਰਤੀ ਸਟੇਟ ਬੈਂਕ ਆਫ ਇੰਡੀਆ ਵੱਲੋਂ ਵੀ ਹੁਣ ਪੱਛਮੀ ਦੇਸ਼ਾਂ ਵੱਲੋਂ ਪਾਬੰਦੀ ਲਗਾਏ ਜਾਣ ਤੋਂ ਬਾਅਦ ਆਪ ਵੀ ਉਨ੍ਹਾਂ ਸੰਸਥਾਵਾਂ ਨਾਲ ਲੈਣ-ਦੇਣ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।
ਅਗਰ ਭਾਰਤ ਇਨ੍ਹਾਂ ਸੰਸਥਾਵਾਂ ਨਾਲ ਲੈਣ ਦੇਣ ਜਾਰੀ ਰੱਖਦਾ ਹੈ ਤਾਂ ਹੋਰ ਦੇਸ਼ਾਂ ਵੱਲੋਂ ਭਾਰਤ ਨਾਲ ਲੈਣ-ਦੇਣ ਬੰਦ ਕੀਤਾ ਜਾ ਸਕਦਾ ਹੈ। ਜਿੱਥੇ ਰੂਸ ਵੱਲੋਂ ਭਾਰਤ ਨੂੰ ਰੱਖਿਆ ਉਤਪਾਦ ਅਤੇ ਉਪਕਰਨਾ ਦੀ ਸਪਲਾਈ ਕੀਤੀ ਜਾਂਦੀ ਹੈ। ਉੱਥੇ ਹੀ ਰੂਸ ਭਾਰਤ ਵਾਸਤੇ ਵੱਡੇ ਸਪਲਾਈਕਰਤਾਵਾਂ ਵਿੱਚੋਂ ਇਕ ਗਿਣਿਆ ਜਾਂਦਾ ਹੈ।
ਹੁਣ ਭਾਰਤੀ ਸਟੇਟ ਬੈਂਕ ਵੱਲੋਂ ਪੱਛਮੀ ਦੇਸ਼ਾਂ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਕਾਰਨ ਇਹ ਫੈਸਲਾ ਲਿਆ ਗਿਆ ਹੈ ਕਿਉਂਕਿ ਭਾਰਤ ਵਿਚ ਯੂਰਪੀ ਸੰਘ ਸੰਯੁਕਤ ਰਾਸ਼ਟਰ ਅਤੇ ਅਮਰੀਕਾ ਵੱਲੋਂ ਪਾਬੰਦੀਸ਼ੁਦਾ ਸੂਚੀ ਵਿੱਚ ਸ਼ਾਮਲ ਸੰਸਥਾਵਾਂ ਜਿਨ੍ਹਾਂ ਵਿੱਚ ਜਹਾਜ਼ਾਂ, ਬੰਦਰਗਾਹਾਂ, ਬੈਂਕਾਂ ਸ਼ਾਮਲ ਹਨ , ਉਨ੍ਹਾਂ ਸਭ ਨਾਲ ਲੈਣ-ਦੇਣ ਬੰਦ ਕਰ ਦਿੱਤਾ ਗਿਆ ਹੈ।
Previous Postਲਵ ਮੈਰਿਜ ਕਰਾਉਣ ਤੋਂ ਬਾਅਦ ਪੰਜਾਬ ਚ ਇਥੇ ਪੈ ਗਿਆ ਇਹ ਖਿਲਾਰਾ ਮਚਿਆ ਹੜਕੰਪ
Next Postਪੰਜਾਬ ਚ ਇਥੇ ਇਸ ਕਾਰਨ ਲਗਾਈ ਗਈ 144 ਧਾਰਾ – ਹੋ ਜਾਵੋ ਸਾਵਧਾਨ , ਤਾਜਾ ਵੱਡੀ ਖਬਰ