ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਨਿਵਾਸੀਆ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਜਾਂਦੇ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਵਾਸਤੇ ਆਖਿਆ ਜਾਂਦਾ ਹੈ। ਪੰਜਾਬ ਦੇ ਮਾਹੌਲ ਨੂੰ ਵਿਗੜਨ ਤੋਂ ਬਚਾਉਣ ਅਤੇ ਅਮਨ ਸ਼ਾਂਤੀ ਨੂੰ ਸਥਾਪਤ ਰੱਖਣ ਵਾਸਤੇ ਜਿਥੇ ਪੁਲਸ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਚੌਕਸੀ ਨੂੰ ਵਧਾ ਦਿੱਤਾ ਜਾਂਦਾ ਹੈ। ਕਿਉਂਕਿ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਵਿੱਚ ਵਾਪਰਨ ਵਾਲੀਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੇ ਜਿਥੇ ਸਰਹੱਦੀ ਖੇਤਰਾਂ ਵਿਚ ਡਰ ਪੈਦਾ ਕੀਤਾ ਹੈ ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਜਿਹੇ ਲੋਕਾਂ ਉਪਰ ਠੱਲ ਪਾਉਣ ਵਾਸਤੇ ਜਿਥੇ ਪੁਲਸ ਪ੍ਰਸ਼ਾਸਨ ਵੱਲੋਂ ਨਾਕਾਬੰਦੀ ਕੀਤੀ ਜਾਂਦੀ ਹੈ ਅਤੇ ਅਜਿਹੇ ਲੋਕਾਂ ਨੂੰ ਕਾਬੂ ਕੀਤਾ ਜਾਂਦਾ ਹੈ ਬਾਕੀ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਜਿਨ੍ਹਾਂ ਨੂੰ ਕਾਬੂ ਕੀਤੇ ਜਾਣ ਨਾਲ ਪੰਜਾਬ ਦੇ ਮਾਹੌਲ ਨੂੰ ਵਿਗੜਨ ਤੋਂ ਬਚਾਇਆ ਜਾ ਸਕਦਾ ਹੈ। ਹੁਣ ਬੁਲਟ ਮੋਟਰਸਾਈਕਲਾਂ ਨੂੰ ਲੈ ਕੇ ਪੰਜਾਬ ਵਿਚ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਸਬਾ ਅੱਪਰਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿਥੇ ਲੋਕਾਂ ਨੂੰ ਬੁਲਟ ਦੇ ਪਟਾਕੇ ਵਜਾ ਕੇ ਅਤੇ ਹੂਟਿੰਗ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ।
ਜਿਸ ਵਾਸਤੇ ਇਲਾਕੇ ਵਿੱਚ ਸ਼ਾਂਤਮਈ ਵਾਤਾਵਰਨ ਰੱਖਣ ਵਾਸਤੇ ਪੁਲਿਸ ਚੌਕੀ ਦੇ ਇੰਚਾਰਜ ਸ਼੍ਰੀ ਸੁਖਵਿੰਦਰ ਪਾਲ ਵੱਲੋਂ ਜਿੱਥੇ ਆਪਣੀ ਪੁਲਿਸ ਪਾਰਟੀ ਦੇ ਨਾਲ ਬੰਗਾ ਰੋਡ ਦਾਣਾ ਮੰਡੀ ਕੋਲ ਨਾਕਾ ਲਗਾ ਕੇ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਰੋਕਿਆ ਗਿਆ ਅਤੇ ਉਨ੍ਹਾਂ ਦੇ ਚਲਾਨ ਕੱਟੇ ਗਏ,ਜਿਨ੍ਹਾਂ ਵੱਲੋਂ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਬਜਾਏ ਜਾ ਰਹੇ ਸਨ ਅਤੇ ਹੂਟਿੰਗ ਕੀਤੀ ਜਾ ਰਹੀ ਸੀ।
ਉੱਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਅਜਿਹੇ ਅਨਸਰਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਜਿਸ ਸਦਕਾਂ ਇਲਾਕੇ ਅੰਦਰ ਸ਼ਾਂਤਮਈ ਮਾਹੌਲ ਬਣਾ ਕੇ ਰੱਖਿਆ ਜਾ ਸਕੇ।
Previous Postਪੰਜਾਬ ਚ ਵਾਪਰੀ ਅਵਾਰਾ ਕੁੱਤਿਆਂ ਨੇ ਕੀਤੀ ਖੌਫਨਾਕ ਵਾਰਦਾਤ ਇਲਾਕੇ ਚ ਪਈ ਦਹਿਸ਼ਤ , ਛਾਇਆ ਸੋਗ
Next Postਹਿੰਦੂ ਧਾਰਮਿਕ ਸਥਾਨ ਮਾਤਾ ਵੈਸ਼ਨੋ ਦੇਵੀ ਮੰਦਰ ਤੋਂ ਆਈ ਇਹ ਵੱਡੀ ਖਬਰ – ਸ਼ਰਧਾਲੂਆਂ ਨੂੰ ਕੀਤਾ ਗਿਆ ਇਸ ਕਾਰਨ ਸਾਵਧਾਨ