ਹੁਣ ਅਚਾਨਕ ਰੂਸ ਨੇ ਦਿੱਤੀ ਅਜਿਹੀ ਵੱਡੀ ਚੇਤਾਵਨੀ ਦੁਨੀਆਂ ਪੈ ਗਈ ਫਿਕਰਾਂ ਚ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਜਿਥੇ ਰੂਸ ਅਤੇ ਯੂਕਰੇਨ ਦੇ ਵਿਚਕਾਰ ਚੱਲ ਰਹੀ ਜੰਗ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਨੂੰ ਇਸ ਜੰਗ ਨੂੰ ਰੋਕਣ ਵਾਸਤੇ ਅਪੀਲ ਕੀਤੀ ਜਾ ਰਹੀ ਹੈ। ਉਥੇ ਹੀ ਅਮਰੀਕਾ ਕੈਨੇਡਾ ਰੂਸ ਫਰਾਂਸ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਜਿਥੇ ਰੂਸ ਉਪਰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਕਾਰਨ ਇਨ੍ਹਾਂ ਪਾਬੰਦੀਆਂ ਦਾ ਅਸਰ ਪੂਰੇ ਵਿਸ਼ਵ ਉਪਰ ਵੇਖਿਆ ਜਾ ਰਿਹਾ ਹੈ। ਰੂਸ ਵੱਲੋਂ ਜਿਥੇ ਲਗਾਤਾਰ ਯੁਕਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ। ਇਨ੍ਹਾਂ ਹਮਲਿਆਂ ਕਾਰਨ ਰੂਸ ਵੱਲੋਂ ਯੂਕਰੇਨ ਦੇ ਕਈ ਹਿੱਸਿਆਂ ਉਪਰ ਕਬਜਾ ਵੀ ਕੀਤਾ ਜਾ ਰਿਹਾ ਹੈ।

ਇਸ ਯੁੱਧ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਪਹੁੰਚਣ ਵਾਲੀਆਂ ਵਸਤਾਂ ਉੱਪਰ ਵੀ ਅਸਰ ਵੇਖਿਆ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਦੀਆਂ ਕੀਮਤਾਂ ਵਿਚ ਵੀ ਭਾਰੀ ਵਾਧਾ ਹੋ ਰਿਹਾ ਹੈ। ਹੁਣ ਅਚਾਨਕ ਰੂਸ ਵੱਲੋਂ ਇਹ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ ਜਿਸ ਨਾਲ ਦੁਨੀਆਂ ਫਿਕਰਾਂ ਵਿੱਚ ਪੈ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਉੱਪਰ ਕਈ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਨ੍ਹਾਂ ਨੂੰ ਦੇਖਦੇ ਹੋਏ ਰੂਸ ਵੱਲੋਂ ਵੀ ਬਹੁਤ ਸਾਰੇ ਦੇਸ਼ਾਂ ਵਿਚ ਕੱਚੇ ਤੇਲ ਦੀ ਸਪਲਾਈ ਉਪਰ ਰੋਕ ਲਗਾਏ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਜਿਸ ਬਾਬਤ ਰੂਸ ਵੱਲੋ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ ਕੱਚੇ ਤੇਲ ਦੀ ਕੀਮਤ 300 ਡਾਲਰ ਤੱਕ ਕਰ ਦਿੱਤੀ ਗਈ ਹੈ। ਕੱਚੇ ਤੇਲ ਦੀ ਕੀਮਤ ਵਿਚ ਕੀਤੇ ਗਏ ਵਾਧੇ ਕਾਰਨ ਇਸ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਇਨ੍ਹਾਂ ਦੋਹਾਂ ਦੇਸ਼ਾਂ ਦੀ ਜੰਗ ਦੇ ਕਾਰਨ ਜਿੱਥੇ ਕੱਚੇ ਤੇਲ ਦੀਆਂ ਕੀਮਤਾਂ ਦਾ ਵਾਧਾ ਸਾਰੇ ਦੇਸ਼ਾਂ ਵਿੱਚ ਵੇਖਿਆ ਜਾ ਰਿਹਾ ਹੈ।

ਉਥੇ ਹੀ ਇਨ੍ਹਾਂ ਪਾਬੰਦੀਆਂ ਦਾ ਅਸਰ ਗਲੋਬਲ ਮਾਰਕੀਟ ਉਪਰ ਪਿਆ ਹੈ। ਜਿੱਥੇ ਹੁਣ ਪੱਛਮੀ ਦੇਸ਼ਾਂ ਨੂੰ 300 ਡਾਲਰ ਪ੍ਰਤੀ ਬੈਰਲ ਦੇ ਅਨੁਸਾਰ ਰੂਸ ਤੋਂ ਕੱਚਾ ਤੇਲ ਖਰੀਦਣਾ ਪਵੇਗਾ। ਇਸ ਤੋਂ ਇਲਾਵਾ ਰੂਸ ਨੇ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਅਗਰ ਬਾਕੀ ਦੇਸ਼ਾਂ ਵੱਲੋਂ ਰੂਸ ਤੋਂ ਤੇਲ ਲੈਣਾ ਬੰਦ ਕਰ ਦਿੱਤਾ ਜਾਵੇਗਾ ਤਾਂ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਵਾਸਤੇ ਉਨ੍ਹਾਂ ਨੂੰ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਇੱਕ ਸਾਲ ਤੋਂ ਵਧੇਰੇ ਸਮਾਂ ਲੱਗ ਜਾਵੇਗਾ।