ਆਈ ਤਾਜਾ ਵੱਡੀ ਖਬਰ
ਅੱਜ ਚੋਣਾਂ ਦੇ ਨਤੀਜੇ ਬਹੁਤ ਹੀ ਜ਼ਿਆਦਾ ਹੈਰਾਨੀਜਨਕ ਰਹੇ ਹਨ, ਉਥੇ ਹੀ ਪੰਜਾਬ ਦੀ ਸਿਆਸਤ ਵਿੱਚ ਇਤਿਹਾਸ ਰਚਿਆ ਗਿਆ। ਜਿੱਥੇ ਆਮ ਆਦਮੀ ਪਾਰਟੀ ਨੂੰ ਅੱਜ ਬਹੁਤ ਵੱਡੀ ਜਿੱਤ ਹਾਸਲ ਹੋਈ ਹੈ ਉੱਥੇ ਇਸ ਜਿੱਤ ਨੂੰ ਇਤਿਹਾਸਕ ਜਿੱਤ ਵੀ ਦੱਸਿਆ ਗਿਆ ਹੈ। ਆਮ ਆਦਮੀ ਪਾਰਟੀ ਲੋਕਾਂ ਦੀ ਸੋਚ ਤੋਂ ਪਰੇ ਸੀਟਾਂ ਲੈ ਕੇ ਜਾ ਰਹੀ ਹੈ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ ਉਥੇ ਹੀ ਕਈ ਅਜਿਹੀਆਂ ਹਸਤੀਆਂ ਨੂੰ ਰਾਜਨੀਤੀ ਵਿਚ ਲਿਆਂਦਾ ਗਿਆ ਜਿਨ੍ਹਾਂ ਦੇ ਚਿਹਰਿਆਂ ਸਦਕਾ ਉਹਨਾਂ ਦੀ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ। ਅਜਿਹੇ ਅਦਾਕਾਰਾ ਅਤੇ ਗਾਇਕਾਂ ਦੇ ਰਾਜਨੀਤੀ ਵਿਚ ਆਉਣ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਹੁਣ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਇਹ ਗੱਲ ਆਖੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਥੇ ਚੋਣਾਂ ਦੇ ਨਤੀਜੇ ਸਵੇਰੇ ਆਉਣੇ ਸ਼ੁਰੂ ਹੋਏ ਉਥੇ ਹੀ ਚੋਣਾਂ ਦੇ ਵਿਚ ਕਈ ਅਜਿਹੀਆਂ ਹਸਤੀਆਂ ਨੂੰ ਵੱਡੇ ਝਟਕੇ ਲੱਗੇ ਹਨ ਜੋ ਆਪਣੀ ਗਾਇਕੀ ਅਤੇ ਅਦਾਕਾਰੀ ਦੇ ਖੇਤਰ ਨੂੰ ਛੱਡ ਕੇ ਸਿਆਸਤ ਵਿੱਚ ਆਏ ਸਨ। ਉਥੇ ਹੀ ਲੋਕਾਂ ਵੱਲੋਂ ਉਨ੍ਹਾਂ ਨੂੰ ਸਿਆਸਤ ਵਿਚ ਅਪਣਾਉਣ ਤੋਂ ਇਨਕਾਰ ਕੀਤਾ ਗਿਆ ਹੈ। ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਜਿਥੇ ਕਾਂਗਰਸ ਵੱਲੋਂ ਇਸ ਵਾਰ ਵਿਧਾਨ ਸਭਾ ਚੋਣਾਂ ਵਾਸਤੇ ਮਾਨਸੇ ਹਲਕੇ ਤੋਂ ਉਮੀਦਵਾਰ ਐਲਾਨੇ ਗਏ ਸਨ। ਉੱਥੇ ਹੀ ਇਨ੍ਹਾਂ ਚੋਣਾਂ ਦੇ ਵਿਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਜਦ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਵਿਜੇ ਸਿੰਗਲਾ 63323 ਵੋਟਾਂ ਨਾਲ ਜੇਤੂ ਰਹੇ ਹਨ।
ਹਾਰਨ ਤੋਂ ਬਾਅਦ ਸਿੱਧੂ ਮੂਸੇਵਾਲਾ ਵੱਲੋਂ ਸੋਸ਼ਲ ਮੀਡੀਆ ਦੇ ਇੰਸਟਾਗ੍ਰਾਮ ਤੇ ਦੋ ਸਟੋਰੀਸ ਵੀ ਸਾਂਝੀਆਂ ਕੀਤੀਆਂ ਗਈਆਂ ਹਨ ਇਸ ਵਿੱਚ ਉਨ੍ਹਾਂ ਵੱਲੋਂ ਇਕ ਵਿੱਚ ਵਾਹਿਗੁਰੂ ਤੇਰਾ ਸ਼ੁਕਰ ਹੈ ਲਿਖਿਆ ਗਿਆ ਹੈ। ਉਥੇ ਹੀ ਦੂਜੀ ਸਟੋਰੀ ਵਿੱਚ ਵੀ ਉਹਨਾਂ ਵੱਲੋਂ ਮਾਨਸੇ ਵਾਲਿਆਂ ਦਾ ਧੰਨਵਾਦ ਕੀਤਾ ਗਿਆ ਹੈ ਕਿ ਧੰਨਵਾਦ ਮਾਨਸਾ ਵਾਲਿਓ ਤੁਹਾਡੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ।
ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲਿਖਿਆ ਗਿਆ ਹੈ ਕਿ ਮਾਨਸਾ ਹਲਕੇ ਤੋਂ ਜਿੱਤ ਹਾਸਲ ਕਰਨ ਵਾਲਾ ਉਮੀਦਵਾਰ ਤੁਹਾਡੀ ਬੇਹਤਰੀ ਲਈ ਚੰਗੇ ਕੰਮ ਕਰੇ , ਜਿੱਤ ਮੁਬਾਰਕ। ਉੱਥੇ ਹੀ ਉਨ੍ਹਾਂ ਨੇ ਕਿਹਾ ਹੈ ਕਿ ਅੱਗੇ ਤੋਂ ਵੀ ਉਹ ਲੋਕਾਂ ਦੇ ਲਈ ਕੰਮ ਕਰਦੇ ਰਹਿਣਗੇ। ਕਿਉਂਕਿ ਵਾਹਿਗੁਰੂ ਨੇ ਹਿੰਮਤ ਬਖਸ਼ੀ ਹੈ ਅਤੇ ਅੱਗੇ ਵੀ ਇਸੇ ਤਰਾਂ ਕੰਮ ਕਰਦਾ ਰਹੂੰਗਾ।
Previous Postਤੂਫ਼ਾਨੀ ਜਿੱਤ ਤੋਂ ਬਾਅਦ ਭਗਵੰਤ ਮਾਨ ਦੇ ਦਿੱਤਾ ਹੁਣ ਇਹ ਵੱਡਾ ਬਿਆਨ – ਤਾਜਾ ਵੱਡੀ ਖਬਰ
Next Postਬੜੀ ਬੁਰੀ ਤਰਾਂ ਨਾਲ ਵੋਟਾਂ ਚ ਹਾਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਹੀ ਇਹ ਗਲ੍ਹ