ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ 10 ਮਾਰਚ ਨੂੰ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੀਆਂ ਪਾਰਟੀਆਂ ਨੂੰ ਵੱਡੇ ਝਟਕੇ ਲੱਗੇ ਹਨ ਜਿਥੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਵਿੱਚ ਹੋਈਆਂ ਇਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਕਰ ਕੇ ਚੋਣਾਂ ਲੜੀਆਂ ਗਈਆਂ ਸਨ ਅਤੇ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਗਏ ਸਨ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਹੂੰਝਾ ਫੇਰ ਜਿੱਤ ਦਰਜ ਕੀਤੀ ਗਈ ਹੈ ਜਿਸ ਕਾਰਨ ਬਾਕੀ ਪਾਰਟੀਆਂ ਨੂੰ ਵੱਡੇ ਝਟਕੇ ਲੱਗੇ ਹਨ। ਜਿੱਥੇ ਕੱਲ ਚੋਣਾਂ ਦੇ ਨਤੀਜਿਆਂ ਵਿੱਚ ਬਹੁਤ ਸਾਰੇ ਰਾਜਨੀਤਿਕ ਥੰਮ ਡਿੱਗਦੇ ਹੋਏ ਵੇਖੇ ਗਏ ਹਨ।
ਜਿਸ ਤੋਂ ਬਾਅਦ ਬਹੁਤ ਸਾਰੀਆਂ ਪਾਰਟੀਆਂ ਵਿੱਚ ਇੱਕ ਦੂਸਰੇ ਪ੍ਰਤੀ ਨਾਰਾਜ਼ਗੀ ਵੀ ਵੇਖੀ ਜਾ ਰਹੀ ਹੈ। ਹੁਣ ਵੋਟਾਂ ਵਿੱਚ ਮਿਲੀ ਧਮਾਕੇਦਾਰ ਹਾਰ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਵੱਲੋਂ ਅਚਾਨਕ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋ ਆਪ ਚੋਣਾਂ ਲੜੀਆਂ ਗਈਆਂ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਨਾਲ ਗਠਜੋੜ ਕੀਤਾ ਗਿਆ ਅਤੇ ਭਾਜਪਾ ਵੱਲੋ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਕੀਤਾ ਗਿਆ ਸੀ।
ਉਥੇ ਹੀ ਪਾਰਟੀ ਵਿੱਚ ਹੋਈ ਹਾਰ ਤੋਂ ਬਾਅਦ ਹੁਣ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਇਸ ਹਾਰ ਦੀ ਜ਼ਿੰਮੇਵਾਰੀ ਲਈ ਗਈ ਹੈ ਅਤੇ ਜਿਸ ਦੇ ਚਲਦੇ ਹੋਏ ਉਨ੍ਹਾਂ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿੱਥੇ ਪਾਰਟੀ ਦੀ ਕੱਲ੍ਹ ਮੀਟਿੰਗ ਹੋਵੇਗੀ ਉਥੇ ਹੀ ਉਨ੍ਹਾਂ ਵੱਲੋਂ ਸ਼ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦਿੱਤਾ ਜਾਵੇਗਾ।
ਉੱਥੇ ਹੀ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਲੰਮੇ ਹੱਥੀਂ ਲਿਆ ਹੈ, ਜਿਨ੍ਹਾਂ ਆਖਿਆ ਹੈ ਕਿ ਉਨ੍ਹਾਂ ਨੂੰ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਨਹੀਂ ਤਾਂ ਉਨ੍ਹਾਂ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਅਕਾਲੀ ਦਲ ਪਾਰਟੀ ਖਤਮ ਹੋ ਜਾਵੇਗੀ, ਇਸ ਲਈ ਇਸ ਨੂੰ ਬਚਾਉਣ ਖਾਤਰ ਸੁਖਬੀਰ ਬਾਦਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਉਥੇ ਹੀ ਉਨ੍ਹਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਰ ਉਪਰ ਵੀ ਚਿੰਤਾ ਜਾਹਿਰ ਕੀਤੀ ਗਈ।
Previous Postਹੁਣੇ ਹੁਣੇ ਇੰਡੀਆ ਚ ਹੋਇਆ ਹਵਾਈ ਹਾਦਸਾ ਬਚਾਅ ਕਾਰਜ ਜਾਰੀ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੋਂ ਚੱਕਾ ਜਾਮ ਬਾਰੇ ਆਈ ਵੱਡੀ ਖਬਰ – ਇਹਨਾਂ ਵਲੋਂ ਹੋਇਆ ਇਹ ਐਲਾਨ