ਆਪ ਦੀ ਹੋਈ ਧਮਾਕੇਦਾਰ ਜਿੱਤ ਵਿਚਕਾਰ ਸਿਮਰਜੀਤ ਬੈਂਸ ਨੂੰ ਪਈਆਂ ਇਸ ਕਾਰਨ ਭਾਜੜਾਂ ਪੁਲਸ ਕਰ ਰਹੀ ਜੋਰਾਂ ਤੇ ਭਾਲ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿਚ ਜਿੱਥੇ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਫੀ ਉਲਟਫੇਰ ਦੇਖਣ ਨੂੰ ਮਿਲਿਆ ਹੈ ਅਤੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਕਰਾਰੀ ਹਾਰ ਦਿੰਦੇ ਹੋਏ ਆਮ ਆਦਮੀ ਪਾਰਟੀ ਬਹੁਤ ਵੱਡੀ ਬੜ੍ਹਤ ਨਾਲ ਜਿੱਤ ਹਾਸਲ ਕਰ ਲਈ ਹੈ। ਪੰਜਾਬ ਵਿੱਚ ਜਿਥੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧ ਰੱਖਣ ਵਾਲੀਆਂ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਖ ਵੱਖ ਵਿਵਾਦਾਂ ਵਿੱਚ ਫਸੀਆਂ ਹੋਈਆਂ ਹਨ ਉਥੇ ਹੀ ਚੋਣਾਂ ਤੇ ਸਮੇਂ ਕੁਝ ਲੋਕਾਂ ਨੂੰ ਕੁਝ ਰਾਹਤ ਦਿੱਤੀ ਗਈ ਸੀ। ਹੁਣ ਚੋਣਾਂ ਸੰਪੂਰਨ ਹੋਣ ਤੋਂ ਬਾਅਦ ਮੁੜ ਤੋਂ ਉਨਾਂ ਲੋਕਾਂ ਦੇ ਖ਼ਿਲਾਫ਼ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਜੋ ਵੱਖ ਵੱਖ ਵਿਵਾਦਾਂ ਵਿੱਚ ਫਸੇ ਹੋਏ ਹਨ।

ਪੰਜਾਬ ਦੇ ਜਿੱਥੇ ਵੱਖ ਵੱਖ ਹਲਕਿਆਂ ਤੋਂ ਲੋਕਾਂ ਦੁਆਰਾ ਚੁਣੇ ਗਏ ਵਿਧਾਇਕ ਕਈ ਮਾਮਲਿਆਂ ਵਿੱਚ ਫਸੇ ਉਥੇ ਹੀ ਉਨ੍ਹਾਂ ਦੇ ਖਿਲਾਫ ਲਗਾਤਾਰ ਕਾਨੂੰਨੀ ਕਾਰਵਾਈ ਵੀ ਹੁੰਦੀ ਰਹੀ। ਹੁਣ ਆਪ ਦੀ ਹੋਈ ਇਸ ਮੌਕੇ ਜਿੱਤ ਦੇ ਵਿਚਕਾਰ ਸਿਮਰਜੀਤ ਸਿੰਘ ਬੈਂਸ ਬਾਰੇ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਪੁਲਸ ਵੱਲੋਂ ਜੋਰਾਂ ਨਾਲ ਭਾਲ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸਿਮਰਜੀਤ ਬੈਂਸ ਕਈ ਦੋਸ਼ਾਂ ਦੇ ਵਿੱਚ ਫਸੇ ਹੋਏ ਹਨ। ਜੋ ਆਤਮਨਗਰ ਹਲਕੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਰਹੇ ਹਨ। ਜਿੱਥੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਪਿਛਲੇ ਕੁਝ ਦਿਨਾਂ ਤੋਂ ਪੁਲੀਸ ਵੱਲੋਂ ਹੁਣ ਲਗਾਤਾਰ ਉਨ੍ਹਾਂ ਦੇ ਘਰ ਅਤੇ ਦਫਤਰ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਉਥੇ ਹੀ ਉਹ ਫਰਾਰ ਦੱਸੇ ਜਾ ਰਹੇ ਹਨ। ਉਹ ਕਦੇ ਵੀ ਪੁਲਿਸ ਦੇ ਹੱਥ ਆ ਸਕਦੇ ਹਨ ਅਤੇ ਪੁਲਿਸ ਵੱਲੋਂ ਉਹਨਾਂ ਦੀ ਗ੍ਰਿਫ਼ਤਾਰੀ ਕੀਤੀ ਜਾ ਸਕਦੀ ਹੈ। ਅਦਾਲਤ ਵੱਲੋਂ ਦੋ ਦਿਨ ਪਹਿਲਾਂ ਹੀ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ।

ਉਨ੍ਹਾਂ ਨੂੰ ਕਾਬੂ ਕਰਨ ਵਾਸਤੇ ਜਿੱਥੇ ਕੋਰਟ ਕੰਪਲੈਕਸ ਦੇ ਇੰਚਾਰਜ ਏ ਐਸ ਆਈ ਸੁਖਪਾਲ ਸਿੰਘ ਵੱਲੋਂ ਦਫ਼ਤਰ ਵਿਖੇ ਛਾਪੇਮਾਰੀ ਕੀਤੀ ਗਈ ਸੀ ਪਰ ਉਹ ਕਾਬੂ ਨਹੀਂ ਆਏ। ਜਿੱਥੇ ਪਹਿਲਾਂ ਉਨ੍ਹਾਂ ਨੂੰ ਜਬਰ-ਜਨਾਹ ਕੇਸ ਵਿਚ ਵੀ ਭਗੌੜਾ ਕਰਾਰ ਕੀਤਾ ਗਿਆ ਸੀ। ਉਥੇ ਹੀ ਉਨ੍ਹਾਂ ਦੇ ਖਿਲਾਫ ਕਰੋਨਾ ਦੇ ਸਮੇਂ ਨਿਯਮਾਂ ਦੀਆਂ ਧੱਜੀਆਂ ਉਡਾਉਣ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ।