ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਵੱਲੋਂ ਬਹੁਤ ਵੱਡੀ ਜਿੱਤ ਹਾਸਲ ਕੀਤੀ ਗਈ ਹੈ ਅਤੇ ਇਸ ਜਿੱਤ ਨੂੰ ਇਤਿਹਾਸਕ ਜਿੱਤ ਦੱਸਿਆ ਜਾ ਰਿਹਾ ਹੈ। ਜਿੱਥੇ ਆਮ ਆਦਮੀ ਪਾਰਟੀ ਵਿੱਚ ਬਹੁਤ ਸਾਰੇ ਅਜਿਹੇ ਆਮ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾ ਦਾ ਰਾਜਨੀਤੀ ਨਾਲ ਕੋਈ ਵੀ ਪਿਛੋਕੜ ਨਹੀਂ ਜੁੜਿਆ ਹੋਇਆ ਹੈ। ਆਮ ਆਦਮੀ ਪਾਰਟੀ ਨੂੰ ਆਮ ਲੋਕਾਂ ਦੀ ਪਾਰਟੀ ਆਖਿਆ ਜਾ ਰਿਹਾ ਹੈ ਉਥੇ ਹੀ 92 ਵਿਧਾਇਕ ਪੰਜਾਬ ਅੰਦਰ ਚੁਣੇ ਗਏ ਹਨ। ਜਿੱਥੇ ਅੱਜ ਰਾਜਪਾਲ ਨੂੰ ਮਿਲਣ ਪਿੱਛੋਂ ਮੁੱਖ ਮੰਤਰੀ ਬਣੇ ਭਗਵੰਤ ਸਿੰਘ ਮਾਨ ਵੱਲੋਂ ਮੀਡੀਆ ਨੂੰ ਸੰਬੋਧਨ ਕੀਤਾ ਗਿਆ ਸੀ ਅਤੇ ਦੱਸਿਆ ਗਿਆ ਸੀ ਕਿ ਨਵੇਂ ਪੰਜਾਬ ਦੀ ਸਿਰਜਣਾ ਕੀਤੀ ਜਾਵੇਗੀ ਅਤੇ ਇਤਿਹਾਸਕ ਫੈਸਲੇ ਲਏ ਜਾਣਗੇ। ਉੱਥੇ ਹੀ ਹੁਣ ਕਾਂਗਰਸ ਦੀ ਵੱਡੀ ਹਾਰ ਤੋਂ ਬਾਅਦ ਸਾਬਕਾ ਹੋਏ ਮੰਤਰੀਆਂ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਆਮ ਆਦਮੀ ਪਾਰਟੀ ਸੱਤਾ ਵਿਚ ਆ ਗਈ ਹੈ।
ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਇੱਕ ਅੱਜ ਨਵਾਂ ਆਦੇਸ਼ ਜਾਰੀ ਕਰ ਦਿਤਾ ਗਿਆ ਹੈ ਜਿੱਥੇ ਉਨ੍ਹਾਂ 122 ਲੋਕਾਂ ਦੀ ਸੁਰੱਖਿਆ ਨੂੰ ਹਟਾਏ ਜਾਣ ਦਾ ਆਦੇਸ਼ ਪੰਜਾਬ ਪੁਲਸ ਵੱਲੋਂ ਜਾਰੀ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਸਾਬਕਾ ਮੰਤਰੀ ਅਤੇ ਵਿਧਾਇਕ ਸ਼ਾਮਲ ਹਨ। ਇਸ ਫੈਸਲੇ ਦੇ ਨਾਲ ਜਿੱਥੇ ਬਹੁਤ ਸਾਰੇ ਸਾਬਕਾ ਵਿਧਾਇਕਾਂ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਉੱਥੇ ਹੀ ਆਮ ਜਨਤਾ ਦੀ ਜਿੱਤ ਵੀ ਦੱਸੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਬਾਅਦ ਸਾਬਕਾ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ।
ਜਿੱਥੇ ਇਸ ਬਾਰ ਪੰਜਾਬ ਦੇ ਲੋਕਾਂ ਵੱਲੋਂ ਸਿਆਸਤ ਦੇ ਵੱਡੇ ਥੰਮ ਸੁੱਟ ਦਿੱਤੇ ਗਏ ਹਨ ਅਤੇ ਭਗਵੰਤ ਮਾਨ ਨੂੰ ਮੁਖ ਮੰਤਰੀ ਨਿਯੁਕਤ ਕਰ ਦਿਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਵਿੱਚੋ ਜਿਨ੍ਹਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ ਉਹਨਾਂ ਵਿੱਚ ਮਨਪ੍ਰੀਤ ਬਾਦਲ, ਰਾਣਾ ਕੇ ਪੀ ਸਿੰਘ, ਸੰਗਤ ਸਿੰਘ ਗਿਲਜੀਆ, ਰਜੀਆ ਸੁਲਤਾਨਾ, ਰਣਦੀਪ ਸਿੰਘ ਨਾਭਾ, ਬ੍ਰਹਮ ਮਹਿੰਦਰਾ, ਅਜਾਇਬ ਸਿੰਘ ਭੱਟੀ, ਰਾਜ ਕੁਮਾਰ ਵੇਰਕਾ ਅਤੇ ਭਾਰਤ ਭੂਸ਼ਣ ਆਸ਼ੂ ਦੇ ਨਾਮ ਸ਼ਾਮਲ ਹਨ।
ਇਸ ਤਰਾਂ ਹੀ ਸਾਬਕਾ ਕੈਬਨਿਟ ਮੰਤਰੀਆਂ ਤੋਂ ਸੁਰੱਖਿਆ ਵਾਪਸ ਲਈ ਜਾਵੇਗੀ ਉਨ੍ਹਾਂ ਵਿੱਚ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਕੁਲਦੀਪ ਵੈਦ, ਸੰਜੇ ਤਲਵਾੜ, ਕੁਲਜੀਤ ਨਾਗਰਾ ,ਸੁਨੀਲ ਦੱਤੀ, ਤੇ ਸੁਖ ਸਰਕਾਰੀਆ, ਰਾਣਾ ਗੁਰਜੀਤ ਸਿੰਘ, ਰਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ ,ਪਰਗਟ ਸਿੰਘ ,ਰਜਿੰਦਰ ਬੇਰੀ, ਸੁਖਵਿੰਦਰ ਸਿੰਘ ਦੇ ਨਾਮ ਸ਼ਾਮਲ ਹਨ।
Previous Postਪੁੱਤ ਦੇ ਵਿਧਾਇਕ ਬਣਨ ਮੰਗਰੋਂ ਵੀ ਨਹੀਂ ਛੱਡੀ ਕਿਰਤ, ਸਾਰੇ ਪਾਸੇ ਹੋ ਗਈ ਚਰਚਾ
Next Postਸਾਵਧਾਨ ਪੰਜਾਬ ਚ ਇਸ ਰੂਟ ਤੇ ਜਾਣ ਵਾਲੇ ਲੋਕਾਂ ਲਈ ਮਾੜੀ ਖਬਰ ਕੀਤਾ ਗਿਆ ਇਹਨਾਂ ਵਲੋਂ ਬੰਦ