ਆਈ ਤਾਜਾ ਵੱਡੀ ਖਬਰ
ਦੇਸ਼ ਵਿੱਚ ਜਿਥੇ ਵੱਖ-ਵੱਖ ਹਸਤੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ ਉਥੇ ਹੀ ਕਈ ਹਸਤੀਆਂ ਵੱਲੋਂ ਸ਼ਲਾਘਾਯੋਗ ਕਦਮ ਚੁੱਕੇ ਜਾਂਦੇ ਹਨ ਜਿਨ੍ਹਾਂ ਦੀ ਪ੍ਰਸੰਸਾ ਹਰ ਇਨਸਾਨ ਵੱਲੋਂ ਕੀਤੀ ਜਾਂਦੀ ਹੈ। ਅਜਿਹੀਆਂ ਹਸਤੀਆਂ ਬਹੁਤ ਸਾਰੇ ਲੋਕਾਂ ਲਈ ਇਕ ਪ੍ਰੇਰਨਾ ਸਰੋਤ ਵੀ ਬਣ ਜਾਂਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਹੋਰ ਬਹੁਤ ਸਾਰੇ ਲੋਕ ਵੀ ਉਨ੍ਹਾਂ ਖੇਤਰਾਂ ਵਿੱਚ ਜਾਣ ਲਈ ਪ੍ਰੇਰਿਤ ਹੁੰਦੇ ਹਨ,ਪਰ ਕੁਝ ਦੇਸ਼ ਦੀਆਂ ਅਜਿਹੀਆਂ ਹਸਤੀਆਂ ਹਨ ਜੋ ਵੱਖ ਵੱਖ ਖੇਤਰਾਂ ਦੇ ਵਿੱਚ ਵਿਵਾਦਾਂ ਵਿੱਚ ਫਸੀਆਂ ਹੋਈਆਂ ਹਨ ਜਿਨ੍ਹਾਂ ਵੱਲੋਂ ਆਪਣੇ ਅਹੁਦਿਆਂ ਦਾ ਗਲਤ ਇਸਤੇਮਾਲ ਕਰਕੇ ਗਲਤ ਤਰੀਕੇ ਨਾਲ ਪੈਸਾ ਕਮਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਜਿਸ ਦੇ ਕਾਰਨ ਉਹ ਲੋਕ ਵਿਵਾਦਾਂ ਵਿਚ ਫਸ ਜਾਂਦੇ ਹਨ ਅਤੇ ਕਈ ਕੇਸਾਂ ਵਿਚ ਉਲਝ ਜਾਂਦੇ ਹਨ ਅਤੇ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਨੂੰ ਕਈ ਸਾਲਾਂ ਤੱਕ ਜੇਲ੍ਹ ਦੇ ਅੰਦਰ ਵੀ ਰਹਿਣਾ ਪੈਂਦਾ ਹੈ। ਉਨ੍ਹਾਂ ਵੱਲੋਂ ਕੀਤੇ ਗਏ ਅਜਿਹੇ ਕਾਰਜਾਂ ਦਾ ਅਸਰ ਉਨ੍ਹਾਂ ਦੇ ਪਰਿਵਾਰ ਉਪਰ ਵੀ ਪੈਂਦਾ ਹੈ। ਹੁਣ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸ਼ਾਦ ਯਾਦਵ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਹ ਕਸੂਤੇ ਫਸੇ ਹਨ। ਜਿੱਥੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸ਼ਾਦ ਯਾਦਵ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਹੁਤ ਚਰਚਿਤ ਚਾਰਾ ਮਾਮਲੇ ਵਿੱਚ ਫਸੇ ਹੋਏ ਹਨ। ਜਿਸ ਕਾਰਨ ਉਹ ਸਜ਼ਾ ਭੁਗਤ ਰਹੇ ਹਨ।
ਉਨ੍ਹਾਂ ਵੱਲੋਂ ਜ਼ਮਾਨਤ ਦੀ ਅਰਜ਼ੀ ਝਾਰਖੰਡ ਹਾਈ ਕੋਰਟ ਦੇ ਜੱਜ ਅਪਰੇਸ਼ ਸਿੰਘ ਦੀ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ। ਜਿਥੇ ਅਦਾਲਤ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਸੁਣਵਾਈ 1 ਅਪ੍ਰੈਲ ਤੱਕ ਅੱਗੇ ਪਾ ਦਿੱਤੀ ਗਈ ਹੈ। ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸ਼ਾਦ ਯਾਦਵ ਨੂੰ 21 ਫਰਵਰੀ ਨੂੰ ਬਿਊਰੋ ਦੀ ਵਿਸ਼ੇਸ਼ ਅਦਾਲਤ ਵੱਲੋਂ ਮੋਰਚੇ ਦੇ ਮਾਮਲੇ ਨਾਲ ਜੁੜੇ ਡੋਰੰਡਾ ਖਜ਼ਾਨੇ ਤੋਂ ਗੈਰ-ਕਾਨੂੰਨੀ ਨਿਕਾਸੀ ਮਾਮਲੇ ਵਿੱਚ ਅਦਾਲਤ ਨੇ ਪੰਜ ਸਾਲ ਦੀ ਸਜ਼ਾ ਸੁਣਾਈ ਸੀ।
ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ ਪਰ ਹੁਣ ਅਦਾਲਤ ਵੱਲੋਂ ਜਾਂਚ ਏਜੰਸੀ ਨੂੰ ਵੀ ਇਸ ਜਾਂਚ ਦਾ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਹੇਠਲੀ ਅਦਾਲਤ ਤੋਂ ਵੀ ਇਸ ਮਾਮਲੇ ਦੀ ਜਾਣਕਾਰੀ ਮੰਗੀ ਹੈ। ਜਿਸ ਤੋਂ ਬਾਅਦ ਇਕ ਅਪ੍ਰੈਲ ਨੂੰ ਇਸ ਦਾ ਫੈਸਲਾ ਸੁਣਾਇਆ ਜਾਵੇਗਾ।
Previous Postਹੋ ਗਿਆ ਓਹੀ ਕੰਮ ਸ਼ੁਰੂ ਜੋ ਲੋਕ ਸੋਚ ਰਹੇ – ਆਮ ਆਦਮੀ ਪਾਰਟੀ ਦੇ ਵਿਧਾਇਕ ਬਾਰੇ ਆਈ ਇਹ ਵੱਡੀ ਖਬਰ
Next Postਅਮਰੀਕਾ ਤੋਂ ਯੂਕਰੇਨ ਦੀ ਮਦਦ ਬਾਰੇ ਆ ਗਈ ਹੁਣ ਇਹ ਵੱਡੀ ਖਬਰ – ਯੂਕਰੇਨ ਵਾਸੀਆਂ ਚ ਖੁਸ਼ੀ