ਆਈ ਤਾਜਾ ਵੱਡੀ ਖਬਰ
ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਨਾਲ ਹੀ ਜਿਥੇ ਪੰਜਾਬ ਦੇ ਲੋਕਾਂ ਵੱਲੋਂ ਬਹੁਤ ਸਾਰੀਆਂ ਉਮੀਦਾਂ ਲਾਈਆਂ ਜਾ ਰਹੀਆਂ ਹਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਹੁੰਦੇ ਹੋਏ ਵੀ ਦੇਖਿਆ ਜਾ ਰਿਹਾ ਹੈ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਮਾਨ ਵੱਲੋਂ ਜਿਥੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਗਿਆ ਹੈ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਸਰਕਾਰ ਵੱਲੋਂ ਸਾਰੇ ਕੰਮ ਕੀਤੇ ਜਾਣਗੇ। ਉਥੇ ਹੀ ਵਿਧਾਇਕਾਂ ਨੂੰ ਆਖਿਆ ਗਿਆ ਹੈ ਕਿ ਪੰਜਾਬ ਦੀ ਇਹ ਸਰਕਾਰ ਚੰਡੀਗੜ੍ਹ ਦੇ ਦਫ਼ਤਰਾਂ ਤੋਂ ਨਹੀਂ ਸਗੋਂ ਪੰਜਾਬ ਦੇ ਪਿੰਡਾਂ ,ਕਸਬਿਆਂ ਤੇ ਸ਼ਹਿਰਾਂ ਤੋਂ ਚਲਾਈ ਜਾਵੇਗੀ।
ਜਿੱਥੇ 16 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹੁੰ ਚੁੱਕੀ ਜਾਵੇਗੀ ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਦੇ ਹੀ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਹੁਣ ਪੰਜਾਬ ਦੇ ਇਸ ਗੁਰਦੁਆਰਾ ਸਾਹਿਬ ਤੋਂ ਅਜਿਹੀ ਅਨਾਊਸਮੈਂਟ ਹੋਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਦੀ ਨਵੀਂ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ। ਉੱਥੇ ਹੀ ਤਰਨਤਾਰਨ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਕਰਮੂੰਵਾਲਾ ਤੋਂ ਪਿੰਡ ਵਿਚ ਕਰਵਾਈ ਗਈ ਅਨਾਊਸਮੈਂਟ ਸਾਰੇ ਪੰਜਾਬ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਜਿੱਥੇ ਹਲਕਾ ਖਡੂਰ ਸਾਹਿਬ ਦੇ ਇਸ ਪਿੰਡ ਵਿਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਵੱਲੋਂ ਆਪਣੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪਿੰਡ ਵਿਚੋਂ ਨਸ਼ੇ ਨੂੰ ਖ਼ਤਮ ਕੀਤੇ ਜਾਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਅਗਰ ਪਿੰਡ ਵਿੱਚ ਕੋਈ ਵੀ ਨਸ਼ਾ ਵੇਚਦਾ ਹੋਇਆ ਪਾਇਆ ਜਾਂਦਾ ਹੈ ਤਾਂ ਪਿੰਡ ਵਾਸੀਆਂ ਵੱਲੋਂ ਉਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਜਾਵੇਗੀ ਅਤੇ ਨਸ਼ਾ ਵੇਚਣ ਤੋਂ ਰੋਕਿਆ ਜਾਵੇਗਾ ਤੇ ਉਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਜਿਸ ਸਦਕਾ ਪੰਜਾਬ ਦੇ ਪਿੰਡਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਇਆ ਜਾ ਸਕੇ। ਉਥੇ ਹੀ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਮੁਹਿੰਮ ਤੇਜ਼ ਕੀਤੀ ਜਾਵੇਗੀ। ਪਿੰਡਾਂ ਦੇ ਗੁਰਦੁਆਰਿਆਂ ਦੇ ਲਾਊਡ ਸਪੀਕਰਾਂ ਤੇ ਅਜਿਹੇ ਐਲਾਨ ਹੋਣੇ ਹੁਣ ਸੁਰੂ ਹੋ ਗਏ ਹਨ ਜੋ ਆਮ ਆਦਮੀ ਪਾਰਟੀ ਦੇ ਸਮਰਥਕਾਂ ਵੱਲੋਂ ਕੀਤੇ ਜਾ ਰਹੇ ਹਨ।
Previous Postਇੰਗਲੈਂਡ ਨੇ ਕਰਤਾ ਵੱਡਾ ਐਲਾਨ ਇਹਨਾਂ ਲੋਕਾਂ ਨੂੰ ਮਿਲਣਗੇ ਮਹੀਨੇ ਦੇ 35000 ਰੁਪਏ – ਹੋ ਗਿਆ ਐਲਾਨ
Next Postਭਗਵੰਤ ਮਾਨ ਦੇ ਸੋਂਹ ਚੁੱਕ ਸਮਾਗਮ ਨੂੰ ਲੈ ਕੇ ਆ ਰਹੀ ਇਹ ਵੱਡੀ ਅੰਦਰੂਨੀ ਅਪਡੇਟ – ਤਾਜਾ ਵੱਡੀ ਖਬਰ