ਆਈ ਤਾਜਾ ਵੱਡੀ ਖਬਰ
ਪੰਜਾਬ ਦੇ ਬਹੁਤ ਸਾਰੇ ਨੌਜਵਾਨ ਉੱਚ ਵਿੱਦਿਆ ਹਾਸਲ ਕਰਨ ਲਈ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਉਥੇ ਹੀ ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਨੂੰ ਦੇਖਦੇ ਹੋਏ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਲਗਾ ਦਿੱਤੀ ਜਾਂਦੀ ਹੈ ਅਤੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ। ਜਿੱਥੇ ਮਾਪੇ ਵੱਲੋਂ ਆਪਣੇ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੋਚਿਆ ਜਾਂਦਾ ਹੈ ਅਤੇ ਵਿਦੇਸ਼ਾਂ ਵਿੱਚ ਜਾ ਕੇ ਉਨ੍ਹਾਂ ਨੌਜਵਾਨਾਂ ਵੱਲੋਂ ਆਪਣੀ ਪੜ੍ਹਾਈ ਦੇ ਨਾਲ-ਨਾਲ ਕੰਮਕਾਰ ਵੀ ਕੀਤੇ ਜਾਂਦੇ ਹਨ, ਜਿਸ ਸਦਕਾ ਉਹਨਾਂ ਵੱਲੋਂ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਵਿਦੇਸ਼ਾਂ ਵਿੱਚ ਗਏ ਪੁੱਤਰਾਂ ਦੀ ਜਿਥੇ ਮਾਪਿਆਂ ਵੱਲੋਂ ਸੁੱਖ-ਸਾਂਦ ਲਈ ਹਰ ਵਕਤ ਰੱਬ ਅੱਗੇ ਅਰਦਾਸ ਕੀਤੀ ਜਾਂਦੀ ਹੈ ਉਥੇ ਹੀ ਉਨ੍ਹਾਂ ਦੇ ਘਰ ਵਾਪਸ ਆਉਣ ਦੀ ਉਡੀਕ ਕੀਤੀ ਜਾਂਦੀ ਹੈ।
ਪਰ ਵਿਦੇਸ਼ ਗਏ ਬਹੁਤ ਸਾਰੇ ਪੁੱਤਰਾਂ ਨਾਲ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਕਈ ਭਿਆਨਕ ਹਾਦਸੇ ਵਾਪਰਣ ਦੀਆਂ ਖ਼ਬਰਾਂ ਪਰਵਾਰ ਤੱਕ ਪਹੁੰਚ ਜਾਂਦੀਆ ਹਨ ਜਿਸ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਕੈਨੇਡਾ ਵਿੱਚ ਕਹਿਰ ਵਾਪਰਿਆ ਹੈ ਜਿਥੇ ਮਾਪਿਆਂ ਦਾ ਇਕਲੌਤਾ ਪੁੱਤਰ ਮੌਤ ਦੇ ਮੂੰਹ ਵਿਚ ਚਲਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਟਾਲਾ ਦੇ ਅਧੀਨ ਆਉਣ ਵਾਲੇ ਪਿੰਡ ਅੰਮੋਨੰਗਲ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਵਿੱਚ ਬੀਤੇ ਦਿਨੀਂ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪਿੰਡ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਬੇਟੇ ਵੱਲੋਂ ਜਿੱਥੇ ਪਿਛਲੇ ਸਾਲ 26 ਜਨਵਰੀ ਨੂੰ ਹੀ ਸਟੱਡੀ ਵੀਜ਼ੇ ਤੇ ਕਨੇਡਾ ਪਹੁੰਚ ਕੀਤੀ ਗਈ ਸੀ। ਜਿੱਥੇ ਹੁਣ ਉਹ ਪੇਪਰ ਦੇਣ ਵਾਸਤੇ ਆਪਣੇ ਕੁਝ ਦੋਸਤਾਂ ਨਾਲ ਪੇਪਰ ਦੇਣ ਗਿਆ ਹੋਇਆ ਸੀ ਜਿੱਥੇ ਵਾਪਸ ਪਰਤਦੇ ਸਮੇਂ ਉਸ ਦੀ ਗੱਡੀ ਨਾਲ ਹਾਦਸਾ ਵਾਪਰ ਗਿਆ।
ਜਿੱਥੇ ਖਰਾਬ ਮੌਸਮ ਦੇ ਚਲਦਿਆਂ ਹੋਇਆਂ ਇਨ੍ਹਾਂ ਨੌਜਵਾਨਾਂ ਦੀ ਗੱਡੀ ਟਰਾਲੇ ਨਾਲ ਟਕਰਾ ਗਈ ਸੀ ਜਿਸ ਕਾਰਨ। ਪੰਜ ਭਾਰਤੀ ਨੌਜਵਾਨਾਂ ਦੀ ਘਟਨਾ ਸਥਨ ਤੇ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋਏ ਸਨ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਮ੍ਰਿਤਕ ਨੌਜਵਾਨ ਕਰਨਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਥੇ ਹੀ ਉਸ ਦੀ ਲਾਸ਼ ਨੂੰ ਹੁਣ ਪਿੰਡ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਵਾਸਤੇ ਕਾਰਵਾਈ ਸ਼ੁਰੂ ਕੀਤੀ ਗਈ ਹੈ।