ਟਾਂਡੇ ਹੋਏ ਗਊਆਂ ਦੇ ਕਤਲ ਮਾਮਲੇ ਚ ਹੁਣ ਆ ਗਈ ਇਹ ਵੱਡੀ ਖਬਰ – ਇਹ ਨਿਕਲੇ ਮੁੱਖ ਦੋਸ਼ੀ

ਆਈ ਤਾਜ਼ਾ ਵੱਡੀ ਖਬਰ 

ਕੁਝ ਦਿਨ ਪਹਿਲਾਂ ਟਾਂਡਾ ਦੇ ਵਿੱਚ ਕੁਝ ਗਊਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ । ਬੇਰਹਿਮੀ ਨਾਲ ਕੁਝ ਗਊਆਂ ਨੂੰ ਮਾਰ ਕੇ ਇਕ ਖੇਤ ਵਿੱਚ ਸੁੱਟ ਦਿੱਤਾ ਗਿਆ ਸੀ । ਦਿਲ ਦਹਿਲਾਉਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਸੀ, ਜਿਸ ਦੇ ਚਲਦੇ ਹਰ ਕਿਸੇ ਦੇ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਗਊ ਹੱਤਿਆ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਪੁਲੀਸ ਗ੍ਰਿਫ਼ਤਾਰ ਕਰੇ ਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸੇ ਦੇ ਚਲਦੇ ਹੁਣ ਪੁਲੀਸ ਦੇ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਇਕ ਸਫ਼ਲਤਾ ਹਾਸਲ ਕੀਤੀ ਗਈ ਹੈ ਤੇ ਪੁਲੀਸ ਨੇ ਹੁਣ ਟਾਂਡਾ ਵਿਚ ਹੋਏ ਗਊ ਹੱਤਿਆ ਕਾਂਡ ਦੇ ਮੁੱਖ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।

ਜ਼ਿਕਰਯੋਗ ਹੈ ਕਿ ਇਸ ਗਊ ਹੱਤਿਆ ਮਾਮਲੇ ਦੇ ਵਿੱਚ ਵੱਖ ਵੱਖ ਪੁਲੀਸ ਦੀਆਂ ਟੀਮਾਂ ਦੇ ਵੱਲੋਂ ਰਲ ਕੇ ਕੰਮ ਕੀਤਾ ਜਾ ਰਿਹਾ ਸੀ ਤੇ ਹੁਣ ਪੁਲੀਸ ਵੱਲੋਂ ਕਾਰਵਾਈ ਕਰਦੇ ਹੋਏ ਇਸ ਕਤਲ ਕਾਂਡ ਦੇ ਮੁੱਖ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕਰਦੀ ਹੈ । ਇਸ ਸਫਲਤਾ ਤੋਂ ਬਾਅਦ ਪੁਲੀਸ ਦੇ ਵਲੋ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆ ਦੱਸਿਆ ਗਿਆ ਕਿ ਗਊ ਹੱਤਿਆ ਕਾਂਡ ਤੋਂ ਬਾਅਦ ਗਠਿਤ ਵਿਸ਼ੇਸ਼ ਟੀਮ ਨੇ ਕਲੀਅਰ ਸ਼ਰੀਫ ਉੱਤਰ ਪ੍ਰਦੇਸ਼ ਤੋਂ ਇਕ ਕੇਸ ਨਾਲ ਸਬੰਧਤ ਮੁੱਖ ਦੋਸ਼ੀਆ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਹੈ ਕਿ

ਜਲੰਧਰ ਵੱਲੋਂ ਮਾਮਲਾ ਦਰਜ ਹੋਣ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਹੋਇਆਂ ਡੀਜੀਪੀ ਪੰਜਾਬ ਵੱਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦੇਣ ਤੋਂ ਬਾਅਦ ਜਾਂਚ ਟੀਮਾਂ ਨੇ ਫੌਰੈਂਸਿਕ ਅਤੇ ਖ਼ੁਫ਼ੀਆ ਸੋਰਸ ਦੇ ਜ਼ਰੀਏ ਛੱਤੀ ਘੰਟਿਆਂ ਚ ਹੀ ਇਸ ਕੇਸ ਨੂੰ ਟਰੇਸ ਕਰਕੇ ਅੱਠ ਦੋਸ਼ੀਆਂ ਨੂੰ ਕਾਬੂ ਕਰ ਲਿਆ ਸੀ ਤੇ ਹੁਣ ਪੁਲਸ ਤੇ ਵੱਲੋਂ ਇਨ੍ਹਾਂ ਦੋਸ਼ੀਆਂ ਨੂੰ ਰਿਮਾਂਡ ਤੇ ਲਿਆ ਗਿਆ ਸੀ ਤੇ ਰਿਮਾਂਡ ਦੌਰਾਨ ਪਤਾ ਚੱਲਿਆ ਸੀ ਕਿ ਇਸ ਕੇਸ ਦੇ ਮੁੱਖ ਦੋਸ਼ੀ ਪਸ਼ੂ ਦੀ ਤਸਕਰੀ ਕਰਦੇ ਹਨ ।

ਜਿਸ ਦੇ ਚਲਦੇ ਪੁਲੀਸ ਦੀ ਵਿਸ਼ੇਸ਼ ਟੀਮ ਦੇ ਵੱਲੋਂ ਇਨ੍ਹਾਂ ਦੋਸ਼ੀਆਂ ਦੀ ਭਾਲ ਕਰਦੇ ਹੋਏ ਇਨ੍ਹਾਂ ਨੂੰ ਕਾਬੂ ਕੀਤਾ ਗਿਆ । ਜਿਸ ਦੇ ਚਲਦੇ ਹੁਣ ਪੁਲੀਸ ਵੱਲੋਂ ਇਨ੍ਹਾਂ ਦੋਸ਼ੀਆਂ ਦੀ ਰਿਮਾਂਡ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਇਸ ਗੈਂਗ ਬਾਰੇ ਹੋਰ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ ।