ਆਈ ਤਾਜ਼ਾ ਵੱਡੀ ਖਬਰ
ਵਾਪਰਨ ਵਾਲੇ ਵੱਖ-ਵੱਖ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਘਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਅਤੇ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ,ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਾਹਨ ਚਾਲਕਾਂ ਲਈ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਹਨ ਅਤੇ ਇਨ੍ਹਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਵਾਹਨ ਚਾਲਕਾਂ ਨੂੰ ਕੀਤੀ ਜਾਦੀ ਹੈ।
ਉਥੇ ਹੀ ਕੁਝ ਲੋਕਾਂ ਵੱਲੋਂ ਜਿੱਥੇ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਦਾ ਖਮਿਆਜ਼ਾ ਬਹੁਤ ਸਾਰੇ ਪਰਿਵਾਰਾਂ ਨੂੰ ਭੁਗਤਣਾ ਪੈ ਜਾਂਦਾ ਹੈ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਨਾਲ ਜਿੱਥੇ ਕਈ ਪਰਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੁੰਦਾ ਹੈ। ਉਥੇ ਹੀ ਅਜਿਹੇ ਹਾਦਸਿਆਂ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਵਿੱਚ ਵੀ ਸਫ਼ਰ ਕਰਨ ਤੋਂ ਡਰ ਵੇਖਿਆ ਜਾਂਦਾ ਹੈ। ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਬਹੁਤ ਸਾਰੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇਥੇ ਬੱਸ ਦੇ ਪਲਟਣ ਕਾਰਨ ਕਹਿਰ ਵਾਪਰਿਆ ਹੈ ਜਿਥੇ ਲਾਸ਼ਾਂ ਦਾ ਢੇਰ ਲੱਗ ਗਿਆ ਹੈ ਅਤੇ 25 ਜ਼ਖ਼ਮੀ ਹੋਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਰਨਾਟਕ ਦੇ ਤੁਮਕੁਰ ਜਿਲੇ ਤੋ ਸਾਹਮਣੇ ਆਈ ਹੈ। ਜਿੱਥੇ ਯਾਤਰੀਆਂ ਨਾਲ ਭਰੀ ਹੋਈ ਇਕ ਨਿੱਜੀ ਬੱਸ ਸ਼ਨੀਵਾਰ ਨੂੰ ਪਲਟ ਗਈ ਹੈ। ਇਸ ਬੱਸ ਵਿਚ ਜਿਥੇ 60 ਤੋਂ ਵਧੇਰੇ ਯਾਤਰੀ ਸਵਾਰ ਸਨ। ਉੱਥੇ ਹੀ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ 8 ਲੋਕਾਂ ਦੀ ਘਟਨਾ ਸਥਨ ਤੇ ਮੌਤ ਹੋ ਗਈ ਹੈ।
ਇਸ ਤੋਂ ਇਲਾਵਾ 25 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਜਿਨ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਤੁਰੰਤ ਹੀ ਨਜ਼ਦੀਕ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਜੇਰੇ ਇਲਾਜ ਹਨ। ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਮੌਕੇ ਤੇ ਮੌਜੂਦ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਹਾਦਸੇ ਕਾਰਨ ਯਾਤਰੀਆਂ ਦੀਆਂ ਲਾਸ਼ਾਂ ਨੂੰ ਸੜਕ ਉਪਰ ਏਧਰ-ਓਧਰ ਦੇਖਿਆ ਗਿਆ। ਦੱਸਿਆ ਗਿਆ ਹੈ ਕਿ ਇਹ ਹਾਦਸਾ ਡਰਾਈਵਰ ਦੀ ਗ਼ਲਤੀ ਨਾਲ ਵਾਪਰਿਆ ਹੈ।
Previous Postਸੰਦੀਪ ਨੰਗਲ ਅੰਬੀਆਂ ਦੇ ਪੋਸਟਮਾਰਟਮ ਚ ਵਜੀਆਂ ਗੋਲੀਆਂ ਬਾਰੇ ਹੋਇਆ ਇਹ ਵੱਡਾ ਖੁਲਾਸਾ
Next Postਹੁਣੇ ਹੁਣੇ ਭਗਵੰਤ ਮਾਨ ਨੇ ਕਰਤਾ ਇਹ ਵੱਡਾ ਐਲਾਨ – ਜਨਤਾ ਚ ਛਾ ਗਈ ਖੁਸ਼ੀ ਦੀ ਲਹਿਰ