ਸੁਖਪਾਲ ਸਿੰਘ ਖਹਿਰਾ ਹੋ ਗਿਆ ਗਰਮ – ਭਗਵੰਤ ਮਾਨ ਕੋਲੋਂ ਕੀਤੀ ਇਹ ਮੰਗ ਹੋ ਰਹੀ ਧੱਕੇਸ਼ਾਹੀ ਬਾਰੇ

ਆਈ ਤਾਜ਼ਾ ਵੱਡੀ ਖਬਰ 

ਇਸ ਵਾਰ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਥੇ ਬਾਕੀ ਰਿਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਇਤਿਹਾਸਕ ਜਿੱਤ ਹਾਸਲ ਕੀਤੀ ਗਈ ਹੈ ਅਤੇ 117 ਵਿਧਾਨ ਸਭਾ ਸੀਟਾਂ ਵਿਚੋਂ 92 ਸੀਟਾਂ ਹਾਸਲ ਕੀਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਉੱਥੇ ਹੀ ਬਹੁਤ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵਿਚੋਂ ਜਿੱਤ ਹਾਸਲ ਕਰਨ ਵਾਲੇ ਕੁਝ ਉਮੀਦਵਾਰਾਂ ਵੱਲੋਂ ਜਿਥੇ ਆਮ ਆਦਮੀ ਪਾਰਟੀ ਉਪਰ ਹਮਲੇ ਕੀਤੇ ਜਾ ਰਹੇ ਹਨ ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਹੁਣ ਸੁਖਪਾਲ ਖਹਿਰਾ ਗਰਮ ਹੋ ਗਿਆ ਹੈ ਜਿੱਥੇ ਉਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਕੋਲੋ ਇਹ ਮੰਗ ਰੱਖੀ ਗਈ ਹੈ ਜਿੱਥੇ ਧੱਕੇਸ਼ਾਹੀ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕਈ ਵਿਵਾਦਾਂ ਦੇ ਵਿਚ ਫਸੇ ਹੋਏ ਸੁਖਪਾਲ ਖਹਿਰਾ ਵਲੋ ਕਾਂਗਰਸ ਪਾਰਟੀ ਵਿੱਚੋਂ ਭੁਲੱਥ ਹਲਕੇ ਤੋਂ ਚੋਣ ਲੜੀ ਗਈ ਸੀ। ਜਿੱਥੇ ਉਸ ਹਲਕੇ ਤੋਂ ਜੇਤੂ ਹੁੰਦੇ ਆਉਂਦੇ ਬੀਬੀ ਜਗੀਰ ਕੌਰ ਨੂੰ ਵੱਡੀਆਂ ਵੋਟਾਂ ਦੇ ਫਰਕ ਨਾਲ ਹਰਾ ਦਿੱਤਾ ਗਿਆ ਹੈ। ਹੁਣ ਕਾਂਗਰਸੀ ਲੀਡਰ ਸੁਖਪਾਲ ਖਹਿਰਾ ਵੱਲੋਂ ਜਿੱਥੇ ਵੋਟਾਂ ਦੇ ਨਤੀਜੇ ਵਾਲੇ ਦਿਨ ਕੁਝ ਲੋਕਾਂ ਵੱਲੋਂ ਕਾਂਗਰਸੀ ਵਰਕਰਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ।

ਉੱਥੇ ਹੀ ਉਹਨਾਂ ਵੱਲੋਂ ਦੱਸਿਆ ਗਿਆ ਹੈ ਕਿ ਆਮ ਆਦਮੀ ਪਾਰਟੀ ਦੇ ਵਰਕਰਾ ਦੀ ਕੁੱਟਮਾਰ ਕੀਤੀ ਗਈ ਹੈ। ਉਥੇ ਹੀ ਆਮ ਆਦਮੀ ਪਾਰਟੀ ਦੇ ਵਰਕਰ ਹੋਣ ਦੇ ਕਾਰਨ ਉਨ੍ਹਾਂ ਨੂੰ ਬਚਾਇਆ ਜਾ ਰਿਹਾ ਹੈ। ਜਿਸ ਕਾਰਨ ਦੋਸ਼ੀਆਂ ਨੂੰ ਹਿਰਾਸਤ ਵਿਚ ਨਹੀਂ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਜੀਰਾ ਅਧੀਨ ਆਉਂਦੇ ਕੱਸੋਆਣਾ ਦੇ ਇਕਬਾਲ ਸਿੰਘ ਨੂੰ ਹਸਪਤਾਲ ਵਿਚ ਜੇਰੇ ਇਲਾਜ ਦੇਖਿਆ ਗਿਆ ਹੈ ਜਿਸ ਦੀ ਹਾਲਤ ਕਾਫੀ ਗੰਭੀਰ ਹੈ, ਜਿਸ ਦੀ ਜ਼ਿੰਦਗੀ ਖ਼ਤਰੇ ਵਿੱਚ ਹੈ ਕਿਉਂਕਿ ਉਹ ਇਸ ਸਮੇਂ ਪਿਛਲੇ 10 ਦਿਨਾਂ ਤੋਂ ਲਗਾਤਾਰ ਵੈਟੀਲੇਟਰ ਉੱਪਰ ਹੈ।

ਉਥੇ ਹੀ ਉਨ੍ਹਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਘਟਨਾ ਦੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ, ਕਿਉਂ ਕੇ ਦੋਸ਼ੀਆਂ ਨੂੰ ਅਜੇ ਤੱਕ ਪੁਲਿਸ ਵੱਲੋਂ ਹਿਰਾਸਤ ਵਿਚ ਨਹੀਂ ਲਿਆ ਗਿਆ ਹੈ। ਜਿਸ ਸਬੰਧੀ ਜੀਰਾ ਦੇ ਪੁਲਿਸ ਸਟੇਸ਼ਨ ਵਿਚ 307 ਧਾਰਾ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।