ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਕਰੋਨਾ ਦੇ ਕਾਰਨ ਜਿੱਥੇ ਸਾਰੀ ਦੁਨੀਆਂ ਪ੍ਰਭਾਵਤ ਹੋਈ ਸੀ ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਵੀ ਕਰਨਾ ਪਿਆ। ਦੇਸ਼ ਵਿਚ ਜਿੱਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਤਾਲਾਬੰਦੀ ਕਰ ਦਿੱਤੀ ਗਈ ਸੀ। ਉੱਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ ਲੰਮੇ ਸਮੇਂ ਤਕ ਬੰਦ ਰਖਿਆ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਸੀ ਉੱਥੇ ਹੀ ਬਹੁਤ ਸਾਰੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਸਨ ਤਾਂ ਜੋ ਬੱਚਿਆਂ ਨੂੰ ਇਸ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ।
ਸਕੂਲ ਦੇ ਵਿਦਿਆਰਥੀਆਂ ਨੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਕੰਮ ਸ਼ੁਰੂ ਹੋ ਰਿਹਾ ਹੈ ਜਿਸ ਨਾਲ ਬੱਚਿਆਂ ਵਿੱਚ ਵੀ ਖੁਸ਼ੀ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਸ਼ਹਿਰਾਂ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਰੋਨਾ ਦੇ ਦੌਰ ਵਿੱਚ ਜਿਥੇ ਬੱਚਿਆਂ ਦਾ ਖਾਣਾ ਸਕੂਲਾਂ ਵਿੱਚ ਬਣਾਉਣਾ ਬੰਦ ਕਰ ਦਿੱਤਾ ਗਿਆ ਸੀ ਅਤੇ ਇਹ ਸਾਰਾ ਖਾਣਾ ਸਹੀ ਢੰਗ ਨਾਲ ਹੋਟਲਾਂ ਵਿਚ ਬਣਾਇਆ ਜਾਂਦਾ ਸੀ ਜਿੱਥੋਂ ਇਹ ਖਾਣਾ ਤਿਆਰ ਕਰਕੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਭੇਜ ਦਿੱਤਾ ਜਾਂਦਾ ਸੀ।
ਹੁਣ ਜਿੱਥੇ ਪੰਜਾਬ ਵਿੱਚ ਸਕੂਲਾਂ ਵਿੱਚ ਬੱਚੇ ਮੁੜ ਤੋਂ ਪਰਤ ਆਏ ਹਨ। ਕਰੋਨਾ ਕੇਸਾਂ ਵਿਚ ਕਮੀ ਆਈ ਹੈ ਉਥੇ ਹੀ ਮਿਡ-ਡੇ-ਮੀਲ ਸਕੂਲਾਂ ਵਿਚ ਬਣਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ। ਉਥੇ ਹੀ ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ ਹਰ ਰੋਜ਼ ਹੀ ਬਦਲ ਕੇ ਬੱਚਿਆਂ ਦੇ ਸੁਆਦ ਅਨੁਸਾਰ ਖਾਣਾ ਬਣਾਇਆ ਜਾਵੇਗਾ।
ਹੁਣ ਫਿਰ ਤੋਂ ਹੋਟਲਾਂ ਦੀ ਬਜਾਏ ਸ਼ਹਿਰ ਦੇ ਸਾਰੇ ਸਰਕਾਰੀ ਸਕੂਲਾਂ ਦਾ ਖਾਣਾ ਰਸੋਈ ਵਿੱਚ ਬਣਾਇਆ ਜਾਵੇਗਾ। ਉੱਥੇ ਹੀ ਇਸ ਸਭ ਦੀ ਜ਼ਿੰਮੇਵਾਰੀ ਸਕੂਲ ਦੇ ਅਧਿਆਪਕਾਂ ਦੀ ਹੋਵੇਗੀ ਜਿਨ੍ਹਾਂ ਵੱਲੋਂ ਖਾਣਾ ਦੇਣ ਅਤੇ ਚੈੱਕ ਕਰਨ ਦਾ ਕੰਮ ਕੀਤਾ ਜਾਵੇਗਾ ਅਤੇ ਇਸ ਸਕੂਲ ਵਿੱਚ ਆਉਣ ਵਾਲੇ ਬੱਚਿਆਂ ਦੀ ਗਿਣਤੀ ਸਬੰਧੀ ਵੀ ਸਾਰੀ ਜਾਣਕਾਰੀ ਅੱਗੇ ਦੇਣੀ ਹੋਵੇਗੀ, ਜਿਨ੍ਹਾਂ ਬੱਚਿਆਂ ਨੂੰ ਇਹ ਮਿਡ-ਡੇ-ਮੀਲ ਦਿੱਤਾ ਜਾਂਦਾ ਹੈ।
Home ਤਾਜਾ ਖ਼ਬਰਾਂ ਸਕੂਲਾਂ ਦੇ ਵਿਦਿਆਰਥੀਆਂ ਲਈ ਆ ਰਹੀ ਵੱਡੀ ਖਬਰ ,ਹੋਣ ਜਾ ਰਿਹਾ ਇਹ ਕੰਮ ਸ਼ੁਰੂ – ਬੱਚਿਆਂ ਚ ਖੁਸ਼ੀ ਦੀ ਲਹਿਰ
Previous Postਭਗਵੰਤ ਮਾਨ ਸਰਕਾਰ ਨੇ ਇਸ ਦੀ ਪੰਜਾਬ ਚ ਛੁੱਟੀ ਦਾ ਕਰਤਾ ਐਲਾਨ – ਤਾਜਾ ਵੱਡੀ ਖਬਰ
Next Postਇਸ ਮਸ਼ਹੂਰ ਫ਼ਿਲਮੀ ਕਪਲ ਨੇ ਦਾਨ ਚ ਦਿੱਤੇ 266 ਕਰੋੜ ਰੁਪਏ ਸਾਰੀ ਦੁਨੀਆਂ ਤੇ ਹੋ ਗਈ ਚਰਚਾ