ਆਈ ਤਾਜ਼ਾ ਵੱਡੀ ਖਬਰ
ਪੰਜਾਬ ਜਿੱਥੇ ਗੁਰੂਆਂ ਪੀਰਾਂ ਦੀ ਧਰਤੀ ਮੰਨਿਆ ਜਾਂਦਾ ਹੈ ਉੱਥੇ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਪਿਆਰ ਅਤੇ ਆਪਸੀ ਭਾਈਚਾਰੇ ਦੇ ਨਾਲ ਰਹਿੰਦੇ ਹਨ। ਆਉਣ ਵਾਲੇ ਦਿਨ ਤਿਉਹਾਰਾਂ ਨੂੰ ਜਿੱਥੇ ਸਾਰੇ ਲੋਕਾਂ ਵੱਲੋਂ ਆਪਸ ਵਿੱਚ ਪਿਆਰ ਨਾਲ ਮਿਲ ਕੇ ਮਨਾਇਆ ਜਾਂਦਾ ਹੈ ਅਤੇ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਜੋ ਕਿ ਬਹੁਤ ਸਾਰੇ ਲੋਕਾਂ ਵੱਲੋਂ ਸਿੱਖ ਧਰਮ ਵਿਚ ਸ਼ਰਧਾ ਅਤੇ ਸਤਿਕਾਰ ਦੇਖਣ ਨੂੰ ਮਿਲਦਾ ਹੈ ਉਹ ਹੋਰ ਕਿਤੇ ਨਹੀਂ ਮਿਲਦਾ। ਸਭ ਧਰਮਾਂ ਦੇ ਲੋਕਾਂ ਵੱਲੋਂ ਜਿੱਥੇ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਵੀ ਨਤਮਸਤਕ ਹੋਇਆ ਜਾਂਦਾ ਹੈ ਉਥੇ ਹੀ ਲੋਕਾਂ ਦੀਆਂ ਬਹੁਤ ਸਾਰੀਆਂ ਧਾਰਮਿਕ ਭਾਵਨਾਵਾਂ ਬਹੁਤ ਸਾਰੇ ਧਾਰਮਿਕ ਅਸਥਾਨਾਂ ਨਾਲ ਜੁੜੀਆਂ ਹੁੰਦੀਆਂ ਹਨ।
ਜਿੱਥੇ ਕਈ ਧਾਰਮਿਕ ਅਸਥਾਨਾਂ ਤੇ ਬਹੁਤ ਸਾਰੀਆਂ ਬੇਅਦਬੀ ਦੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਝੰਜੋੜ ਜਾਂਦੀਆਂ ਹਨ ਜਿਸਦੇ ਚਲਦੇ ਹੋਏ ਕਈ ਤਰ੍ਹਾਂ ਦੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ। ਉੱਥੇ ਹੀ ਬਹੁਤ ਸਾਰੇ ਧਾਰਮਿਕ ਅਸਥਾਨਾਂ ਵਿੱਚ ਕਈ ਵਾਰ ਅਚਾਨਕ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿਸ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਹੁਣ ਗੁਰਦੁਆਰਾ ਸਾਹਿਬ ਵਿੱਚ ਇਹ ਮੰਦਭਾਗਾ ਭਾਣਾ ਵਰਤਿਆ ਹੈ ਜਿਥੇ ਦੋ ਮੌਤਾਂ ਹੋਈਆਂ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਚੋਲਾ ਸਾਹਿਬ ਤੋਂ ਸਾਹਮਣੇ ਆਈ ਹੈ ਜਿੱਥੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਪੰਜ ਵਿਅਕਤੀਆਂ ਦੇ ਲੈਂਟਰ ਦੇ ਡਿੱਗ ਜਾਣ ਕਾਰਨ ਮਲਬੇ ਹੇਠ ਦੱਬੇ ਜਾਣ ਕਾਰਨ ਪੰਜ ਲੋਕਾਂ ਦੇ ਇਸ ਮਲਬੇ ਹੇਠ ਆ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸੇ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਚੋਹਲਾ ਸਾਹਿਬ ਵਿਖੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਵੇਂ ਕਮਰਿਆਂ ਦੀ ਉਸਾਰੀ ਕੀਤੀ ਜਾ ਰਹੀ ਸੀ ਜਿਸ ਵਾਸਤੇ ਲੈਂਟਰ ਪਾਏ ਜਾਣ ਦੌਰਾਨ ਇਹ ਹਾਦਸਾ ਵਾਪਰ ਗਿਆ।
ਜਿੱਥੇ ਇਸ ਮਲਬੇ ਹੇਠ ਆਏ ਪੰਜ ਲੋਕਾਂ ਨੂੰ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਬੜੀ ਜੱਦੋ ਜਹਿਦ ਤੋਂ ਬਾਅਦ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਦੌਰਾਨ ਜਿਥੇ ਦੋ ਲੋਕਾਂ ਦੀ ਮਲਬੇ ਹੇਠ ਆ ਜਾਣ ਕਾਰਨ ਮੌਤ ਹੋ ਗਈ ਉਥੇ ਹੀ ਤਿੰਨ ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਮ੍ਰਿਤਕ ਵਿਅਕਤੀ ਚੋਹਲਾ ਸਾਹਿਬ ਕਸਬੇ ਦੇ ਰਹਿਣ ਵਾਲੇ ਸਨ।
Previous Postਸੰਦੀਪ ਨੰਗਲ ਅੰਬੀਆਂ ਕਤਲ ਮਾਮਲਾ ਪਹੁੰਚਿਆ ਭਾਰਤ ਦੀ ਪਾਰਲੀਮੈਂਟ ਚ – ਆਈ ਇਹ ਤਾਜਾ ਵੱਡੀ ਖਬਰ
Next Postਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰ੍ਧਾਨਮੰਤਰੀ ਮੋਦੀ ਨੂੰ ਲੈ ਕੇ ਆ ਰਹੀ ਇਹ ਤਾਜਾ ਖਬਰ