ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ । 117 ਸੀਟਾਂ ਵਿਚੋਂ 92 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ । ਇਸ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਹੁਣ ਦੇਸ਼ ਦੇ ਹੋਰਨਾਂ ਸੂਬਿਆਂ ਚ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕਰਨ ਲਈ ਹੁਣ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ । ਦਰਅਸਲ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਧਮਾਕੇਦਾਰ ਜਿੱਤ ਤੋਂ ਬਾਅਦ ਹੁਣ ਇਸ ਪਾਰਟੀ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਆਮ ਆਦਮੀ ਪਾਰਟੀ ਨੇ ਹੋਰਾ ਸੂਬਿਆਂ ਵਿੱਚ ਵੀ ਆਪਣੇ ਸੰਗਠਨ ਨੂੰ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ।
ਖ਼ਾਸ ਤੌਰ ਤੇ ਆਮ ਆਦਮੀ ਪਾਰਟੀ ਦੀ ਨਜ਼ਰ ਹੁਣ ਦੇਸ਼ ਦੇ ਉਨ੍ਹਾਂ ਸੂਬਿਆਂ ਤੇ ਹੈ , ਜਿੱਥੇ ਜਲਦੀ ਹੀ ਹੁਣ ਚੋਣਾਂ ਹੋ ਰਹੀਆਂ ਹਨ । ਦੱਸ ਦੇਈਏ ਕਿ ਦੇਸ਼ ਦੇ ਜਿਨ੍ਹਾਂ ਸੂਬਿਆਂ ਵਿਚ ਹੁਣ ਚੋਣਾਂ ਹੋਣ ਜਾ ਰਹੀਆਂ ਹਨ ਉਹ ਸੂਬੇ ਹਨ ਰਾਜਸਥਾਨ ,ਹਿਮਾਚਲ , ਗੁਜਰਾਤ ਆਦਿ । ਇੰਨਾ ਹੀ ਨਹੀਂ ਸਗੋਂ ਆਮ ਆਦਮੀ ਪਾਰਟੀ ਨੇ ਦੇਸ਼ ਦੇ ਹੋਰਾ ਸੂਬਿਆਂ ਵਿਚ ਇੰਚਾਰਜਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ ਤੇ ਆਮ ਆਦਮੀ ਪਾਰਟੀ ਨੇ ਨੌੰ ਸੂਬਿਆਂ ਵਿੱਚ ਪਾਰਟੀ ਦੇ ਵਿਸਥਾਰ ਲਈ ਇੰਚਰਾਜ ਅਤੇ ਸੰਗਠਨਾਂ ਦੇ ਲੋਕਾਂ ਦੇ ਨਾਵਾਂ ਦਾ ਰਸਮੀ ਐਲਾਨ ਵੀ ਕਰ ਦਿੱਤਾ ਹੈ ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਭਾਰੀ ਵੋਟਾਂ ਦੇ ਨਾਲ ਨਾਲ ਜਿੱਤ ਹਾਸਲ ਕੀਤੀ , ਜਿਸ ਤਰ੍ਹਾਂ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਪਿਆਰ ਦਿੱਤਾ ਉਸ ਪਿਆਰ ਸਦਕਾ ਹੁਣ ਆਮ ਆਦਮੀ ਪਾਰਟੀ ਨੇ ਹੋਰਾਂ ਸੂਬਿਆਂ ਦੇ ਵਿੱਚ ਵੀ ਆਪਣਾ ਵਿਸਥਾਰ ਕਰਨ ਦੇ ਲਈ ਦੂਜੇ ਸੂਬੇ ਜਿਨ੍ਹਾਂ ਸੂਬਿਆਂ ਵਿੱਚੋਂ ਗੁਜਰਾਤ , ਅਸਾਮ ,ਛੱਤੀਸਗੜ੍ਹ, ਹਿਮਾਚਲ ,ਹਰਿਆਣਾ, ਕੇਰਲ, ਰਾਜਸਥਾਨ ,ਤਿਲੰਗਾਨਾ ਅਤੇ ਪੰਜਾਬ ਦੇ ਇੰਚਾਰਜਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ ।
ਜਿੱਥੇ ਕਿ ਹੁਣ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਤੋਂ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ । ਪੰਜਾਬ ਦੇ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੂੰ ਲੱਗ ਰਿਹਾ ਹੈ ਕੀ ਇਹ ਪਾਰਟੀ ਹੁਣ ਹੋਰਾ ਸੂਬਿਆਂ ਦੇ ਵਿੱਚ ਵੀ ਦੂਸਰੀਆਂ ਪਾਰਟੀਆਂ ਨੂੰ ਲਾਂਭੇ ਕਰਕੇ ਜਿੱਤ ਪ੍ਰਾਪਤ ਕਰ ਸਕਦੀ ਹੈ ।
Previous Postਪੰਜਾਬੀ ਸੰਗੀਤ ਜਗਤ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਛਾਇਆ ਸੋਗ
Next Postਆਖਰ ਕੌਣ ਹੈ ਪੰਜਾਬ ਦੀ ਇਕਲੌਤੀ ਮਹਿਲਾ ਮੰਤਰੀ ਬਣੀ ਡਾ. ਬਲਜੀਤ ਕੌਰ