ਸਰਸਾ ਸਾਧ ਰਾਮ ਰਹੀਮ ਲਈ ਆ ਗਈ ਵੱਡੀ ਖਬਰ ਬੇ ਅਦਬੀ ਮਾਮਲੇ ਚ – ਅਦਾਲਤ ਚੋ ਹੋ ਗਿਆ ਇਹ ਵੱਡਾ ਹੁਕਮ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਵੱਖ ਵੱਖ ਸੰਗੀਨ ਜੁਰਮਾਂ ਤਹਿਤ ਰਾਮ ਰਹੀਮ ਪਹਿਲਾਂ ਹੀ ਜੇਲ੍ਹ ਦੀ ਸਜ਼ਾ ਕੱਟ ਰਹੇ ਹਨ । ਬੀਤੇ ਦਿਨੀਂ ਉਨ੍ਹਾਂ ਨੂੰ ਮਿਲੀ ਇੱਕੀ ਦਿਨਾਂ ਦੀ ਫਰਲੋ ਤੋਂ ਬਾਅਦ ਲਗਾਤਾਰ ਇਸ ਫਰਲੋ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ । ਕਾਫੀ ਵਿਵਾਦਾਂ ਵਿੱਚ ਘਿਰੇ ਹੋਏ ਰਾਮ ਰਹੀਮ ਬਾਰੇ ਹੁਣ ਇਸੇ ਵਿਚਕਾਰ ਇੱਕ ਵੱਡੀ ਖ਼ਬਰ ਸਾਹਮਣੇ ਆ ਚੁੱਕੀ ਹੈ ਕਿ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੋਰ ਵਧਣ ਜਾ ਰਹੀਆਂ ਹਨ । ਦਰਅਸਲ ਹੁਣ ਗੁਰੂ ਗ੍ਰੰਥ ਸਾਹਿਬ ਜੀ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਮਾਮਲੇ ਵਿਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਬੇਅਦਬੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਬੇਅਦਬੀ ਸਬੰਧੀ ਦਰਜ ਐੱਫਆਈਆਰ ਅਤੇ ਵਿਵਾਦਿਤ ਪੋਸਟਰ ਲਾਉਣ ਦੇ ਸਬੰਧ ਵਿਚ ਮੁੱਖ ਦੋਸ਼ੀ ਠਹਿਰਾਉਣ ਵਜੋਂ ਨਾਮਜ਼ਦ ਕਰ ਦਿੱਤਾ ਗਿਆ ਹੈ । ਇੰਨਾ ਹੀ ਨਹੀਂ ਸਗੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜਾਂਚ ਕਰ ਹੀ ਵਿਸ਼ੇਸ਼ ਐੱਸਆਈਟੀ ਦੀ ਟੀਮ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਨ ਦੇ ਮਾਮਲੇ ਹੇਠਾਂ ਦਰਜ ਐੱਫ. ਆਈ. ਆਰ. ਨੰਬਰ 63 ਵਿਚ ਪਹਿਲਾਂ ਹੀ ਨਾਮਜ਼ਦ ਕਰ ਚੁੱਕੀ ਹੈ।

ਉੱਥੇ ਹੀ ਦੂਜੇ ਪਾਸੇ ਫ਼ਰੀਦਕੋਟ ਦੀ ਅਦਾਲਤ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਚਾਰ ਮਈ ਦੀ ਸਵੇਰ ਦਸ ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੇ ਹੁਕਮ ਦਿੱਤੇ ਹੋਏ ਹਨ । ਸੋ ਇਕ ਪਾਸੇ ਰਾਮ ਰਹੀਮ ਸਾਧਵੀਆਂ ਦੇ ਨਾਲ ਜਿਣਸੀ ਸ਼ੋਸ਼ਣ ਅਤੇ ਕਤਲ ਮਾਮਲੇ ਹੇਠਾਂ ਜੇਲ੍ਹ ਵਿੱਚ ਬੰਦ ਹਨ, ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।

ਇਸੇ ਵਿਚਕਾਰ ਹੁਣ ਰਾਮ ਰਹੀਮ ਤੇ ਬਰਗਾੜੀ ਬੇਅਦਬੀ ਮਾਮਲੇ ਤੇ ਕਾਰਵਾਈ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਐੱਫਆਈਆਰ ਦਰਜ ਕਰ ਦਿੱਤੀ ਗਈ ਹੈ । ਐੱਸਆਈਟੀ ਵੱਲੋਂ ਰਾਮ ਰਹੀਮ ਨੂੰ ਬੇਅਦਬੀ ਸਬੰਧੀ ਅਤੇ ਵਿਵਾਦਤ ਪੋਸਟਰ ਲਾਉਣ ਦੇ ਮਾਮਲੇ ਹੇਠਾਂ ਦੋਸ਼ੀ ਮੰਨਦੇ ਹੋਏ ਇਹ ਮਾਮਲਾ ਦਰਜ ਕੀਤਾ ਗਿਆ ਹੈ ।