11 ਦਿਨਾਂ ਚ ਭਗਵੰਤ ਮਾਨ ਨੇ ਸਿਰਫ 1 ਵਾਰ ਹੀ ਕੀਤਾ ਇਹ ਕੰਮ – ਇੱਕ ਵੱਡਾ ਚੰਗਾ ਸੰਕੇਤ ਪੰਜਾਬ ਵਾਸੀਆਂ ਲਈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਇਸ ਸਮੇਂ ਸਰਕਾਰ ਦੇ ਸੱਤਾ ਵਿਚ ਆਉਣ ਨਾਲ ਬਦਲਾਅ ਦੇਖਿਆ ਜਾ ਰਿਹਾ ਹੈ ਉਥੇ ਹੀ ਆਮ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਪਣੀ ਸਰਕਾਰ ਵੀ ਆਖਿਆ ਜਾ ਰਿਹਾ ਹੈ। ਸਰਕਾਰ ਵਲੋ ਰਾਜ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਕੀਤੇ ਜਾ ਰਹੇ ਹਨ। ਸਰਕਾਰ ਤੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਪੰਜਾਬ ਨੂੰ ਆਰਥਿਕ ਲਾਭ ਹੋ ਰਿਹਾ ਹੈ। ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਖਿਆ ਗਿਆ ਸੀ ਕਿ ਅਸੀਂ 70 ਸਾਲ ਪਹਿਲਾਂ ਹੀ ਲੇਟ ਹੋ ਚੁੱਕਿਆ ਹੈ ਹੁਣ ਹੋਰ ਦੇਰੀ ਕਰਨ ਦਾ ਸਮਾਂ ਨਹੀਂ ਹੈ ਹੁਣ ਕੰਮ ਕਰਨ ਦਾ ਸਮਾਂ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ ਤੇ ਉਨ੍ਹਾਂ ਵੱਲੋਂ ਬੇਰੋਜ਼ਗਾਰੀ ਅਤੇ ਨਸ਼ਿਆਂ ਨੂੰ ਦੂਰ ਕੀਤਾ ਜਾਵੇਗਾ।

ਹੁਣ ਭਗਵੰਤ ਸਿੰਘ ਮਾਨ ਵੱਲੋਂ 11 ਦਿਨਾਂ ਦੇ ਦੌਰਾਨ ਇੱਕ ਵਾਰ ਇਹ ਕੰਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਤਨਖਾਹ ਵਿੱਚੋਂ ਹੀ ਆਪਣੇ ਖਰਚ ਕੀਤੇ ਜਾ ਰਹੇ ਹਨ। ਉੱਥੇ ਹੀ ਉਨ੍ਹਾਂ ਵੱਲੋਂ ਬਾਕੀ ਵਿਧਾਇਕਾਂ ਦੀ ਪੈਨਸ਼ਨ ਵਿੱਚ ਵੀ ਕਟੌਤੀ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਇੱਕ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਆਪਣੇ 11 ਦਿਨਾਂ ਦੇ ਕਾਰਜਕਾਲ ਦੌਰਾਨ ਹੁਣ ਤੱਕ ਇਕ ਵਾਰ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਕੀਤੀ ਗਈ ਹੈ। ਜਿਸ ਕਾਰਨ ਸਾਰੇ ਲੋਕਾਂ ਵੱਲੋਂ ਉਨ੍ਹਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

ਉਨ੍ਹਾਂ ਵੱਲੋਂ 23 ਮਾਰਚ ਨੂੰ ਹੁਸੈਨੀਵਾਲਾ ਜਾਣ ਲਈ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਕੀਤੀ ਗਈ ਸੀ ਜਦ ਕਿ ਉਨ੍ਹਾਂ ਵੱਲੋਂ ਹਰ ਵਾਰ ਪੰਜਾਬ ਦੇ ਵੱਖ ਵੱਖ ਜਗ੍ਹਾ ਉਪਰ ਇਨ੍ਹਾਂ 11 ਦਿਨਾਂ ਦੌਰਾਨ ਦੌਰੇ ਕੀਤੇ ਗਏ ਹਨ। ਉਥੇ ਹੀ ਉਨ੍ਹਾਂ ਵੱਲੋਂ ਸੜਕੀ ਸਫ਼ਰ ਦੀ ਵਰਤੋਂ ਕੀਤੀ ਗਈ ਹੈ,ਜਦਕਿ ਪੰਜਾਬ ਸਰਕਾਰ ਕੋਲ ਆਪਣਾ ਇਕ ਹੈਲੀਕਾਪਟਰ ਖਰੀਦਿਆ ਹੋਇਆ ਹੈ ਜਿਸ ਦੀ ਵਰਤੋਂ ਮੁੱਖ ਮੰਤਰੀ, ਰਾਜਪਾਲ ਅਤੇ ਹੋਰ ਵੀਵੀਆਈਪੀ ਕਰ ਸਕਦੇ ਹਨ, ਜਿਸ ਵਾਸਤੇ ਪਾਇਲਟ ਵੀ ਸਰਕਾਰ ਵੱਲੋਂ ਬਕਾਇਦਾ ਰੱਖੇ ਗਏ ਹਨ।

ਇਸ ਸਭ ਦੇ ਬਾਵਜੂਦ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਕ ਵਾਰ ਸਰਕਾਰੀ ਹੈਲੀਕਾਪਟਰ ਵਿਚ ਸਫ਼ਰ ਕੀਤਾ ਗਿਆ ਹੈ, ਅਤੇ ਦਿੱਲੀ ਪ੍ਰਧਾਨ ਮੰਤਰੀ ਨੂੰ ਮਿਲਣ ਜਾਣ ਵਾਸਤੇ ਉਨ੍ਹਾਂ ਵੱਲੋਂ ਆਪਣੀ ਟਿਕਟ ਖਰੀਦ ਕੇ ਸਫ਼ਰ ਕੀਤਾ ਗਿਆ।