ਇਥੇ ਲੋਕਾਂ ਨੇ ਥਾਣੇ ਦੇ ਮੂਹਰੇ ਇਸ ਕਾਰਨ ਕੀਤਾ ਜਬਰਦਸਤ ਪ੍ਰਦਰਸ਼ਨ ਅਤੇ ਘਿਰਾਓ – ਮਚਿਆ ਹੜਕੰਪ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਜਲਦ ਅਮੀਰ ਹੋਣ ਦੇ ਚੱਕਰ ਵਿੱਚ ਗ਼ਲਤ ਰਸਤਿਆਂ ਨੂੰ ਅਖਤਿਆਰ ਕੀਤਾ ਜਾ ਰਿਹਾ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਸਦਾ ਸਾਡੇ ਸਮਾਜ ਵਿੱਚ ਵੀ ਲੋਕਾਂ ਉਪਰ ਗਹਿਰਾ ਅਸਰ ਹੁੰਦਾ ਹੈ। ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਸਖਤੀ ਨਾਲ ਕਦਮ ਚੁੱਕੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਜਿੱਥੇ ਪੰਜਾਬ ਵਿਚ ਕਾਫੀ ਬਦਲਾਅ ਦੇਖਿਆ ਜਾ ਰਿਹਾ ਹੈ। ਉਥੇ ਹੀ ਧੋਖਾਧੜੀ ਕਰਨ ਵਾਲਿਆਂ ਖਿਲਾਫ ਵੀ ਲਗਾਤਾਰ ਪੁਲਸ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਹੁਣ ਇੱਥੇ ਲੋਕਾਂ ਨੇ ਥਾਣੇ ਦੇ ਮੂਹਰੇ ਜਬਰਦਸਤ ਘਿਰਾਓ ਅਤੇ ਪ੍ਰਦਰਸ਼ਨ ਇਸ ਕਾਰਨ ਕੀਤਾ ਗਿਆ ਹੈ, ਜਿਸ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ, ਜਿੱਥੇ ਥਾਣੇ ਦੇ ਮੂਹਰੇ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਕੁਝ ਦੁਕਾਨਦਾਰਾਂ ਵੱਲੋਂ ਇਕੱਠੇ ਹੋ ਕੇ ਗ੍ਰਿਫਤਾਰ ਕੀਤੇ ਗਏ ਦੁਕਾਨਦਾਰ ਸਾਥੀਆਂ ਨੂੰ ਰਿਹਾ ਕਰਵਾਉਣ ਦੀ ਮੰਗ ਕੀਤੀ ਗਈ ਅਤੇ ਜ਼ੋਰਦਾਰ ਨਾਅਰੇਬਾਜ਼ੀ ਵੀ ਪੁਲਿਸ ਪ੍ਰਸ਼ਾਸਨ ਦੇ ਖਿਲਾਫ਼ ਕੀਤੀ ਗਈ।

ਸਿਟੀ ਥਾਣਾ ਸੰਗਰੂਰ ਦੇ ਬਾਹਰ ਇਕੱਠੇ ਹੋਏ ਦੁਕਾਨਦਾਰਾਂ ਵੱਲੋਂ ਆਖਿਆ ਗਿਆ ਹੈ ਕਿ ਇਹ ਪ੍ਰਦਰਸ਼ਨ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤਕ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ। ਦੱਸਿਆ ਗਿਆ ਹੈ ਕਿ ਪੁਲਿਸ ਦੀ ਮਦਦ ਨਾਲ ਇੱਕ ਕਾਸਮੈਟਿਕ ਦਾ ਸਾਮਾਨ ਵੇਚਣ ਵਾਲੀ ਕੰਪਨੀ ਵੱਲੋਂ ਛਾਪਾ ਮਾਰਿਆ ਗਿਆ ਸੀ। ਜਿੱਥੇ ਪੁਲਿਸ ਵੱਲੋਂ ਦੱਸਿਆ ਗਿਆ ਸੀ ਕਿ ਬਹੁਤ ਸਾਰੀਆਂ ਦੁਕਾਨਾਂ ਵਿਚ ਨਕਲੀ ਸਾਮਾਨ ਬਰਾਮਦ ਕੀਤਾ ਗਿਆ ਹੈ। ਜਿਸ ਕਾਰਨ ਕਈ ਦੁਕਾਨਦਾਰਾਂ ਦੇ ਖਿਲਾਫ ਨਕਲੀ ਸਮਾਨ ਵੇਚਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਵਪਾਰ ਮੰਡਲ ਸੰਗਰੂਰ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਇਹ ਨਹੀਂ ਦੱਸਿਆ ਗਿਆ ਕਿ ਕਿਨ੍ਹਾਂ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ , ਅਤੇ ਕਿਹੜੇ ਦੁਕਾਨਦਾਰਾਂ ਕੋਲੋਂ ਡੁਪਲੀਕੇਟ ਸਮਾਨ ਵੇਚਣ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ ਹੈ। ਇਸ ਮਾਮਲੇ ਦੇ ਕਾਰਨ ਦੇਰ ਰਾਤ ਤੱਕ ਕੱਲ ਮਾਹੌਲ ਤਣਾਅਪੂਰਨ ਬਣਿਆ ਰਿਹਾ।