ਮਸ਼ਹੂਰ ਕਿਸਾਨ ਆਗੂ ਰਾਕੇਸ਼ ਟਿਕੈਤ ਬਾਰੇ ਆਈ ਵੱਡੀ ਖਬਰ – ਪੁਲਸ ਕਰ ਰਹੀ ਇਹ ਜਾਂਚ

ਆਈ ਤਾਜ਼ਾ ਵੱਡੀ ਖਬਰ 

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਸਾਰੇ ਸੂਬਿਆਂ ਦੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਗਿਆ। ਕੇਂਦਰ ਸਰਕਾਰ ਵੱਲੋਂ ਜਿਥੇ 3 ਵਿਵਾਦਤ ਖੇਤੀ ਕਾਨੂੰਨ ਲਾਗੂ ਕੀਤੇ ਗਏ ਸਨ ਅਤੇ ਕਿਸਾਨਾਂ ਦੇ ਹਿਤ ਵਿਚ ਦੱਸੇ ਗਏ ਸਨ ਅਤੇ ਆਖਿਆ ਗਿਆ ਸੀ ਕਿ ਇਨ੍ਹਾਂ ਖੇਤੀ ਕਾਨੂੰਨਾਂ ਦੇ ਸਦਕਾ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ। ਦਿੱਲੀ ਦੀਆਂ ਸਰਹੱਦਾਂ ਉਪਰ ਜਿਥੇ ਕਿਸਾਨਾਂ ਵੱਲੋਂ ਇੱਕ ਸਾਲ ਤੋਂ ਵਧੇਰੇ ਸਮਾਂ ਸੰਘਰਸ਼ ਜਾਰੀ ਰੱਖਿਆ ਗਿਆ। ਉੱਥੇ ਹੀ ਕਿਸਾਨ ਆਗੂਆਂ ਵੱਲੋਂ ਕਿਸਾਨਾਂ ਦੀ ਰਹਿਨੁਮਾਈ ਵੀ ਕੀਤੀ ਜਾਂਦੀ ਰਹੀ। ਕਿਸਾਨ ਆਗੂ ਰਾਕੇਸ਼ ਤਹਿਤ ਜਿਥੇ ਆਪਣੀ ਬੇਹਤਰੀਨ ਅਗਵਾਈ ਲਈ ਚਰਚਾ ਵਿੱਚ ਬਣੇ ਰਹੇ।

ਉੱਥੇ ਹੀ ਉਨ੍ਹਾਂ ਵੱਲੋਂ ਦਿੱਤੇ ਜਾਣ ਵਾਲੇ ਪ੍ਰਭਾਵਸ਼ਾਲੀ ਭਾਸ਼ਨ ਵੀ ਲੋਕਾਂ ਨੂੰ ਕਾਫ਼ੀ ਪ੍ਰਭਾਵਿਤ ਕਰਦੇ ਰਹੇ। ਹੁਣ ਮਸ਼ਹੂਰ ਕਿਸਾਨ ਆਗੂ ਰਾਕੇਸ਼ ਟਿਕੈਤ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੀਆਂ ਸਰਹੱਦਾਂ ਤੇ ਸਭ ਤੋਂ ਅੱਗੇ ਆ ਕੇ ਸੰਘਰਸ਼ ਕਰਨ ਵਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਜਿਥੇ ਆਪਣੇ ਸੰਘਰਸ਼ ਦੇ ਕਾਰਣ ਚਰਚਾ ਵਿਚ ਬਣੇ ਰਹੇ। ਉੱਥੇ ਹੀ ਹੁਣ ਉਨ੍ਹਾਂ ਨੂੰ ਫੋਨ ਉਪਰ ਕਿਸੇ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਦੇ ਕਾਰਣ ਉਹ ਫਿਰ ਤੋਂ ਉੱਭਰ ਕੇ ਸਾਹਮਣੇ ਆਏ ਹਨ।

ਜਿੱਥੇ ਪੁਲਿਸ ਵੱਲੋਂ ਉਨ੍ਹਾਂ ਨੂੰ ਫੋਨ ਉਪਰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਅਣਪਛਾਤੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ। ਉਥੇ ਹੀ ਭਾਰਤੀ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਡਰਾਈਵਰ ਪਰਜਵਾਲ ਤਿਆਗੀ ਵੱਲੋਂ ਇਸ ਮਾਮਲੇ ਨੂੰ ਲੈ ਕੇ ਸਿਵਲ ਲਾਈਨਜ਼ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਹੈ।

ਪੁਲਿਸ ਵੱਲੋਂ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਘਰ ਜਾ ਕੇ ਇਸ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਫੋਨ ਕਰਨ ਵਾਲੇ ਵਿਅਕਤੀ ਦੇ ਨੰਬਰ ਤੇ ਕਾਲ ਡਿਟੇਲ ਵੀ ਕਢਵਾਈ ਜਾ ਰਹੀ ਹੈ। ਜਿਸ ਸਦਕਾ ਉਨ੍ਹਾਂ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਇਸ ਮਾਮਲੇ ਨੂੰ ਲੈ ਕੇ ਜਿੱਥੇ ਉੱਚ ਅਧਿਕਾਰੀਆਂ ਵੱਲੋਂ ਲਗਾਤਾਰ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਉਥੇ ਉਨ੍ਹਾਂ ਭਰੋਸਾ ਦਿਵਾਇਆ ਗਿਆ ਹੈ, ਕਿਸਾਨ ਆਗੂ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।