ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਜਿਥੇ ਦੇਸ਼ ਵਾਸੀਆਂ ਲਈ ਬਹੁਤ ਸਾਰੇ ਨਵੇਂ ਕਾਨੂੰਨ ਬਣਾਏ ਹਨ ਅਤੇ ਆਦੇਸ਼ ਲਾਗੂ ਕੀਤੇ ਜਾਂਦੇ ਹਨ ਉਥੇ ਹੀ ਲਾਗੂ ਕੀਤੀਆਂ ਗਈਆਂ ਨਵੀਆਂ ਯੋਜਨਾਵਾਂ ਦਾ ਵਿਰੋਧ ਵੀ ਕੀਤਾ ਜਾਂਦਾ ਹੈ , ਜੋ ਉਨ੍ਹਾਂ ਦੇ ਹਿੱਤ ਵਿੱਚ ਨਹੀਂ ਹੁੰਦੀਆਂ। ਜਿੱਥੇ ਕੇਂਦਰ ਵੱਲੋਂ ਲਾਗੂ ਕੀਤੇ ਗਏ ਖ਼ੇਤੀ ਕਾਨੂੰਨਾਂ ਨੂੰ ਕਿਸਾਨਾਂ ਵੱਲੋਂ ਵਿਰੋਧ ਕਰਕੇ ਰੱਦ ਕਰਵਾ ਦਿੱਤਾ ਗਿਆ ਸੀ। ਉਥੇ ਹੀ ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਪੰਜਾਬ ਵਾਸੀ ਖੁਸ਼ ਹਨ ਅਤੇ ਪੰਜਾਬ ਵਿੱਚ ਬਦਲਾਅ ਦੀ ਲਹਿਰ ਵੀ ਦੇਖੀ ਜਾ ਰਹੀ।
ਜਿੱਥੇ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਮੁਹਈਆ ਕਰਵਾਉਣ ਦਾ ਵਾਅਦਾ ਕੀਤਾ ਸੀ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਪ੍ਰੀ-ਪੇਡ ਮੀਟਰ ਆਉਣ ਵਾਲੇ 3 ਮਹੀਨਿਆਂ ਵਿੱਚ ਲਗਾਉਣ ਦਾ ਐਲਾਨ ਵੀ ਕੀਤਾ ਹੈ। ਹੁਣ ਪੰਜਾਬ ਵਿੱਚ ਸਮਾਰਟ ਬਿਜਲੀ ਮੀਟਰਾਂ ਦੇ ਬਾਰੇ ਬਿਜਲੀ ਮੰਤਰੀ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਪਹਿਲਾਂ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਪ੍ਰੀ-ਪੇਡ ਮੀਟਰ ਲਗਵਾਉਣ ਦਾ ਵਿਰੋਧ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਹੈ।
ਉੱਥੇ ਹੀ ਹੁਣ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਬਿਜਲੀ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਵਿਚ ਬਿਜਲੀ ਸੰਕਟ ਨਹੀਂ ਆਵੇਗਾ। ਕਿਉਂਕਿ ਅਧਿਕਾਰੀਆਂ ਵੱਲੋਂ ਝਾਰਖੰਡ ਨਾਲ ਗੱਲ ਕੀਤੀ ਜਾ ਰਹੀ ਹੈ ਜਿੱਥੇ ਅਧਿਕਾਰੀ ਗਏ ਹੋਏ ਹਨ ਅਤੇ ਕੋਲੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਜੇ ਪ੍ਰੀਪੇਡ ਮੀਟਰ ਲਗਵਾਉਣ ਦੀ ਕੋਈ ਵੀ ਯੋਜਨਾ ਨਹੀਂ ਹੈ ਅਤੇ ਨਾ ਹੀ ਇਸ ਉਪਰ ਵਿਚਾਰ ਕੀਤਾ ਗਿਆ ਹੈ। ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਸਹਿਮਤੀ ਦੇ ਨਾਲ ਹੀ ਇਹ ਫੈਸਲਾ ਲਿਆ ਜਾਵੇਗਾ।
ਪਰ ਪੰਜਾਬ ਵਿਚ ਅਜੇ ਸਰਕਾਰ ਵੱਲੋਂ ਸਮਾਰਟ ਮੀਟਰ ਲਗਾਏ ਜਾਣਗੇ। ਜਿਸ ਵਾਸਤੇ ਸਰਕਾਰ ਵੱਲੋਂ ਕੋਲੇ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਕੋਈ ਵੀ ਬਿਜਲੀ ਸਬੰਧੀ ਸਮੱਸਿਆ ਪੇਸ਼ ਨਹੀਂ ਆਵੇਗੀ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਪ੍ਰੀ-ਪੇਡ ਮੀਟਰ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।
Previous Postਸੁਖਪਾਲ ਖਹਿਰਾ ਨੇ ਦਸੀ ਨਵਜੋਤ ਸਿੱਧੂ ਬਾਰੇ ਅੰਦਰਲੀ ਗਲ੍ਹ ਕਾਂਗਰਸ ਪ੍ਰਧਾਨ ਨੂੰ ਲੈ ਕੇ
Next Postਪੰਜਾਬ ਚ ਸਮਾਰਟ ਬਿਜਲੀ ਮੀਟਰਾਂ ਦੇ ਬਾਰੇ ਬਿਜਲੀ ਮੰਤਰੀ ਵਲੋਂ ਆਈ ਇਹ ਵੱਡੀ ਖਬਰ