ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਮਾਨ ਸਰਕਾਰ ਹੁਣ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ । ਲਗਾਤਾਰ ਮਾਨ ਸਰਕਾਰ ਦੇ ਵੱਲੋਂ ਐਲਾਨ ਤੇ ਐਲਾਨ ਕੀਤੇ ਜਾ ਰਹੇ ਹਨ । ਜਿਸ ਦੇ ਚੱਲਦੇ ਹੁਣ ਪੰਜਾਬੀਆਂ ਦੀਆਂ ਉਮੀਦਾਂ ਵੀ ਲਗਾਤਾਰ ਵਧ ਰਹੀਆਂ ਹਨ ਕਿ ਮਾਨ ਸਰਕਾਰ ਹੁਣ ਪੰਜਾਬ ਦਾ ਵਿਕਾਸ ਕਰੇਗੀ । ਐਲਾਨ ਤੇ ਐਲਾਨ ਇਸ ਪਾਰਟੀ ਦੇ ਲੀਡਰਾਂ ਦੇ ਵੱਲੋਂ ਕੀਤੇ ਜਾ ਰਹੇ ਹਨ ਤੇ ਇਸੇ ਵਿਚਕਾਰ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ । ਦਰਅਸਲ ਹੁਣ ਭਗਵੰਤ ਮਾਨ ਨੇ ਨਵਾਂ ਐਲਾਨ ਕਰਦੇ ਹੋਏ ਕਿਹਾ ਹੈ ਕਿ ਧੱਕੇ ਨਾਲ ਝੂਠੇ ਕੇਸ ਦਰਜ ਕਰਨ ਦੇ ਮਾਮਲੇ ਚ ਹੁਣ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਿਆਸੀ ਦਬਾਅ , ਨਿਜੀ ਦੁਸ਼ਮਣੀ ਜਾਂ ਕਿਸੇ ਹੋਰ ਕਾਰਨ ਦਰਜ ਕੀਤੇ ਗਏ ਝੂਠੇ ਕੇਸਾਂ ਨੂੰ ਰੱਦ ਕਰਨ ਲਈ ਸਰਕਾਰ ਵਿਸ਼ੇਸ਼ ਕਮਿਸ਼ਨ ਬਣਾਏਗੀ ।
ਜਿਸ ਤਹਿਤ ਪਿਛਲੇ ਦਸ ਸਾਲਾਂ ਦੌਰਾਨ ਦਰਜ ਹੋਏ ਸ਼ੱਕੀ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ । ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਦਸ ਸਾਲ ਤੋਂ ਵੀ ਜ਼ਿਆਦਾ ਪੁਰਾਣੇ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ । ਜਾਂਚ ਤੋਂ ਬਾਅਦ ਹੀ ਕਮਿਸ਼ਨ ਨੂੰ ਕੇਸ ਖਾਰਜ ਕਰਨ ਦਾ ਵਿਸ਼ੇਸ਼ ਅਧਿਕਾਰ ਹੋਵੇਗਾ ਤੇ ਕਮਿਸ਼ਨ ਜਾਂਚ ਦੇ ਲਈ ਕਿਸੇ ਵਿਭਾਗ ਤੋਂ ਰਿਕਾਰਡ ਤਲਬ ਕਰ ਸਕਦਾ ਹੈ । ਜ਼ਿਕਰਯੋਗ ਹੈ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਪੁਲਸ ਪ੍ਰਸ਼ਾਸਨ ਉੱਪਰ ਝੂਠੇ ਪਰਚੇ ਦਰਜ ਕਰਨ ਦੇ ਦੋਸ਼ ਲੱਗ ਰਹੇ ਹਨ।
ਦੋਸ਼ ਹੈ ਕਿ ਸਰਕਾਰ ਬਦਲਣ ਤੇ ਸੱਤਾਧਾਰੀ ਪਾਰਟੀ ਨਾਲ ਜੁੜੇ ਆਗੂ ਆਪਣਾ ਪ੍ਰਭਾਵ ਵਰਤ ਕੇ ਵਿਰੋਧੀਆਂ ਤੇ ਝੂਠੇ ਕੇਸ ਦਰਜ ਕਰਵਾਉਂਦੇ ਰਹੇ। ਲੋਕਾਂ ਨੂੰ ਬਿਨਾਂ ਕਿਸੇ ਕਸੂਰ ਦੇ ਦਹਾਕਿਆਂ ਤੱਕ ਭੁਗਤਣਾ ਪੈਂਦਾ ਹੈ ਤੇ ਪਿਛਲੀ ਕਾਂਗਰਸ ਸਰਕਾਰ ਅਤੇ ਉਸ ਤੋਂ ਪਹਿਲਾਂ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਝੂਠੇ ਪਰਚੇ ਦਰਜ ਕਰਵਾਉਣ ਦੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਸਨ ।
ਜਿਸ ਦੇ ਚਲਦੇ ਹੁਣ ਮਾਨ ਸਰਕਾਰ ਦੇ ਵੱਲੋਂ ਇਕ ਵੱਡਾ ਫੈਸਲਾ ਲੈਂਦੇ ਹੋਏ ਇਕ ਵਿਸ਼ੇਸ਼ ਕਮਿਸ਼ਨ ਦੇ ਗਠਨ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਇਸ ਦੀ ਜਾਂਚ ਏ ਡੀ ਜੀ ਪੀ ਪੱਧਰ ਦੇ ਅਧਿਕਾਰੀਆਂ ਨੂੰ ਸੌਂਪਣ ਦਾ ਫ਼ੈਸਲਾ ਕੀਤਾ ਗਿਆ ਹੈ ।ਕਮਿਸ਼ਨ ਦੀ ਕਮਾਨ ਸੇਵਾਮੁਕਤ ਜਸਟਿਸ ਨੂੰ ਸੌਂਪੀ ਜਾ ਸਕਦੀ ਹੈ । ਮਾਨ ਸਰਕਾਰ ਦੇ ਵੱਲੋਂ ਹੁਣ ਝੂਠੇ ਪਰਚਿਆਂ ਨੂੰ ਲੈ ਕੇ ਜੋ ਐਲਾਨ ਕੀਤਾ ਗਿਆ ਹੈ ਉਸ ਦੇ ਕੀ ਨਤੀਜੇ ਸਾਹਮਣੇ ਆਉਂਦੇ ਹਨ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ।
Previous Postਪੰਜਾਬ ਚ ਇਥੇ ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ ਭਿਆਨਕ ਹਾਦਸਾ , ਹੋਇਆ ਮੌਤ ਦਾ ਤਾਂਡਵ
Next Postਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੇ ਘਰੇ ਪ੍ਰਮਾਤਮਾ ਨੇ ਦਿੱਤੀ ਇਹ ਅਨਮੋਲ ਦਾਤ ਪ੍ਰਸੰਸਕ ਦੇ ਰਹੇ ਵਧਾਈਆਂ