ਜੇਲ ਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਬਾਰੇ ਕੋਰਟ ਨੇ ਸੁਣਾਇਆ ਇਹ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਜਥੇ ਚੋਣਾਂ ਦੌਰਾਣ ਕਾਫੀ ਗਰਮਾਈ ਰਹੀ ਹੈ ਉੱਥੇ ਹੀ ਬਹੁਤ ਸਾਰੀਆਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਕਈ ਤਰਾਂ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਵੱਖ-ਵੱਖ ਪਾਰਟੀਆਂ ਦੇ ਵਿਧਾਇਕ ਕਈ ਮਾਮਲਿਆਂ ਦੇ ਵਿਚ ਫਸਦੇ ਹੋਏ ਵੀ ਨਜ਼ਰ ਆਏ ਹਨ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਹੋਈਆਂ ਇਨ੍ਹਾਂ ਚੋਣਾਂ ਵਿਚ ਜਿੱਤ ਦਰਜ ਕੀਤੀ ਗਈ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਜਿਥੇ ਡਰੱਗਜ਼ ਮਾਮਲੇ ਦੇ ਤਹਿਤ ਮੋਹਾਲੀ ਦੀ ਜ਼ਿਲਾ ਅਦਾਲਤ ਦੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ।

ਜਿੱਥੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਂਗਰਸ ਸਰਕਾਰ ਵੱਲੋਂ ਵੱਖ-ਵੱਖ ਜਗ੍ਹਾ ਤੇ ਛਾਪੇਮਾਰੀ ਕੀਤੀ ਗਈ ਸੀ ਉਥੇ ਹੀ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਦਾਲਤ ਵੱਲੋਂ ਉਨ੍ਹਾਂ ਨੂੰ ਚੋਣਾਂ ਤੱਕ ਰਾਹਤ ਦਿੱਤੀ ਗਈ ਸੀ। ਜਿਸ ਤੋਂ ਪਿੱਛੋਂ ਉਨ੍ਹਾਂ ਵੱਲੋਂ ਜ਼ਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿਤਾ ਗਿਆ ਸੀ ਅਤੇ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ ਵਿੱਚ ਬੰਦ ਹਨ।

ਜੇਲ ਵਿਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਬਾਰੇ ਕੋਰਟ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਇਸ ਮਾਮਲੇ ਦੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਕੈਦ ਹਨ। ਉਥੇ ਹੀ ਉਨ੍ਹਾਂ ਦੇ ਮਾਮਲੇ ਨੂੰ ਲੈ ਕੇ ਜਿੱਥੇ ਸੁਪਰੀਮ ਕੋਰਟ ਵਿੱਚ ਅੱਜ ਮਾਮਲੇ ਦੀ ਸੁਣਵਾਈ ਹੋਣੀ ਸੀ, ਸੁਪਰੀਮ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਸੁਣਵਾਈ ਨੂੰ 11 ਅਪ੍ਰੈਲ ਤੱਕ ਟਾਲ ਦਿੱਤਾ ਗਿਆ ਹੈ।

ਹੁਣ ਬਿਕਰਮ ਸਿੰਘ ਮਜੀਠੀਆ ਦੇ ਨਸ਼ਿਆਂ ਨੂੰ ਲੈ ਕੇ ਦਰਜ ਕੀਤੇ ਗਏ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ 11 ਅਪ੍ਰੈਲ ਨੂੰ ਕਰਵਾਈ ਜਾਵੇਗੀ। ਜਿੱਥੇ ਸੁਪਰੀਮ ਕੋਰਟ ਵਿੱਚ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣਾ ਪੱਖ ਜ਼ਾਹਰ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਚੋਣਾਂ ਵਿੱਚ ਫਸਾਉਣ ਲਈ ਝੂਠਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਲਈ ਉਨ੍ਹਾਂ ਵੱਲੋਂ ਮੋਹਾਲੀ ਵਿੱਚ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਨ ਦੀ ਮੰਗ ਸੁਪਰੀਮ ਕੋਰਟ ਵਿਚ ਕੀਤੀ ਗਈ ਸੀ।