ਪੰਜਾਬ ਕਾਂਗਰਸ ਦੇ ਆਗੂ ਅਤੇ ਐਮ ਪੀ ਰਵਨੀਤ ਬਿੱਟੂ ਨੇ ਦਿੱਤਾ ਇਹ ਬਿਆਨ , ਸਾਰੇ ਪਾਸੇ ਛਿੜੀ ਚਰਚਾ

ਆਈ ਤਾਜ਼ਾ ਵੱਡੀ ਖਬਰ 

ਕਾਂਗਰਸ ਪਾਰਟੀ ਵਿਚ ਕਾਫੀ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਕਾਟੋ-ਕਲੇਸ਼ ਪਾਰਟੀ ਦੀ ਹਾਰ ਦਾ ਕਾਰਨ ਬਣਿਆ ਹੈ। ਉਥੇ ਹੀ ਇਸਦੇ ਚਲਦੇ ਹੋਏ ਬਹੁਤ ਸਾਰੇ ਕਾਂਗਰਸ ਦੇ ਵਿਧਾਇਕਾਂ ਅਤੇ ਪਾਰਟੀ ਵਰਕਰ ਕਾਂਗਰਸ ਤੋਂ ਵੱਖ ਹੋ ਕੇ ਦੂਜੀਆਂ ਹੋਰ ਪਾਰਟੀਆਂ ਵਿਚ ਸ਼ਾਮਲ ਹੋਏ ਹਨ। ਇਸ ਕਾਟੋ ਕਲੇਸ਼ ਦੇ ਕਾਰਨ ਜਿੱਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਅਤੇ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਦਾ ਗਠਨ ਕੀਤਾ ਗਿਆ।

ਉਥੇ ਹੀ ਚੋਣਾਂ ਵਿਚ ਹਾਰ ਮਿਲਣ ਤੋਂ ਬਾਅਦ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਆਪਣੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਤੇ ਹੁਣ ਉਨ੍ਹਾਂ ਵੱਲੋਂ ਮੁੜ ਕਾਂਗਰਸ ਦਾ ਪ੍ਰਧਾਨ ਬਣਨ ਵਾਸਤੇ ਜਿੱਥੇ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਥੇ ਹੀ ਬੀਤੇ ਦਿਨੀਂ ਕਾਂਗਰਸ ਦੇ ਸਾਬਕਾ ਵਿਧਾਇਕਾਂ ਨੂੰ ਆਪਣੀ ਪਟਿਆਲਾ ਦੀ ਰਿਹਾਇਸ਼ ਉੱਪਰ ਦਾਅਵਤ ਦਿੱਤੀ ਗਈ ਸੀ। ਹੁਣ ਪੰਜਾਬ ਕਾਂਗਰਸ ਦੇ ਆਗੂ ਅਤੇ ਐਮ ਪੀ ਰਵਨੀਤ ਬਿੱਟੂ ਵੱਲੋਂ ਬਿਆਨ ਦਿੱਤਾ ਗਿਆ ਹੈ ਜਿਸ ਕਾਰਨ ਸਾਰੇ ਪਾਸੇ ਚਰਚਾ ਛਿੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜਿਥੇ ਕਾਂਗਰਸ ਪਾਰਟੀ ਵਿੱਚ ਕਈ ਆਗੂ ਪ੍ਰਧਾਨ ਬਣਨ ਦੀ ਰੇਸ ਵਿਚ ਅੱਗੇ ਆ ਰਹੇ ਹਨ।

ਜਿਨ੍ਹਾਂ ਵਿੱਚ ਪ੍ਰਤਾਪ ਸਿੰਘ ਬਾਜਵਾ ਪਰਗਟ ਸਿੰਘ ਸੁਖਜਿੰਦਰ ਸਿੰਘ ਰੰਧਾਵਾ ਰਵਨੀਤ ਬਿੱਟੂ , ਰਾਜਾ ਵੜਿੰਗ ਸ਼ਾਮਲ ਹਨ । ਉੱਥੇ ਹੀ ਹੁਣ ਲੁਧਿਆਣਾ ਤੋਂ ਕਾਂਗਰਸ ਦੇ ਐਮ ਪੀ ਅਤੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਵੀ ਇਕ ਵੱਡਾ ਬਿਆਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਵੱਲੋਂ ਜਿਥੇ ਅਜੇ ਤੱਕ ਨਵੇਂ ਸੂਬਾ ਪ੍ਰਧਾਨ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਉੱਥੇ ਹੀ ਹੁਣ ਰਵਨੀਤ ਸਿੰਘ ਬਿੱਟੂ ਵੱਲੋਂ ਆਖਿਆ ਗਿਆ ਹੈ ਕਿ ਪਾਰਟੀ ਨੂੰ ਉਸ ਆਗੂ ਨੂੰ ਸੂਬੇ ਦੀ ਕਮਾਨ ਦੇਣੀ ਚਾਹੀਦੀ ਹੈ, ਜੋ ਪਾਰਟੀ ਦੇ ਪੁਰਾਣੇ ਅਤੇ ਤਜ਼ਰਬੇਕਾਰ ਆਗੂ ਹੋਣ। ਉਨ੍ਹਾਂ ਆਖਿਆ ਕਿ ਮੁੜ ਕਾਂਗਰਸ ਪ੍ਰਧਾਨ ਬਣਨ ਵਾਸਤੇ ਨਵਜੋਤ ਸਿੰਘ ਸਿੱਧੂ ਸ਼ਕਤੀ ਪ੍ਰਦਰਸ਼ਨ ਕਰਦੇ ਹੋਏ ਨਜ਼ਰ ਆ ਰਹੇ ਹਨ, ਉਥੇ ਹੀ ਉਨ੍ਹਾਂ ਉਪਰ ਹਾਈਕਮਾਨ ਵੱਲੋਂ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਉਥੇ ਹੀ ਵਿਰੋਧੀ ਧਿਰ ਦਾ ਆਗੂ ਬਣਨ ਦੀ ਦੌੜ ਵਿੱਚ ਇਸ ਸਮੇਂ ਪ੍ਰਤਾਪ ਸਿੰਘ ਬਾਜਵਾ ਸਭ ਤੋਂ ਅੱਗੇ ਨਜ਼ਰ ਆ ਰਹੇ ਹਨ।