ਵਜਿਆ ਖਤਰੇ ਦਾ ਘੁੱਗੂ ਇਕ ਹੀ ਦਿਨ ਚ ਕਰੋਨਾ ਦੇ 20 ਹਜਾਰ ਮਾਮਲੇ, ਵੱਡੇ ਸ਼ਹਿਰਾਂ ਚ ਲਗਿਆ ਲੌਕਡਾਊਨ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੀ ਉਤਪਤੀ ਚੀਨ ਵਿਚ ਹੋਈ ਸੀ ਅਤੇ ਹੁਣ ਚੀਨ ਵਿਚ ਮੁੜ ਤੋਂ ਕਰੋਨਾ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਚੀਨ ਦੇ ਸ਼ਹਿਰ ਵੁਹਾਨ ਵਿਚ ਕੋਰੋਨਾ ਦਾ ਕਹਿਰ ਵਧਣਾ ਸ਼ੁਰੂ ਹੋਇਆ, ਤਾਂ ਸਾਰੀ ਦੁਨੀਆ ਵਿਚ ਹਾਹਾਕਾਰ ਮੱਚ ਗਈ ਸੀ ਕਿਉਂਕਿ ਉੱਥੇ ਹੋ ਰਹੀਆਂ ਮੌਤਾਂ ਨੇ ਬਾਕੀ ਦੇਸ਼ਾਂ ਦੇ ਲੋਕਾਂ ਦੇ ਮਨਾ ਵਿੱਚ ਵੀ ਡਰ ਪੈਦਾ ਕਰ ਦਿੱਤਾ ਸੀ। ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਕੋਈ ਵੀ ਦੇਸ਼ ਬਚ ਨਹੀਂ ਸਕਿਆ। ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਦੇ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਉਥੇ ਹੀ ਬੜੀ ਮੁਸ਼ਕਲ ਨਾਲ ਸਾਰੇ ਦੇਸ਼ਾਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਚੀਨ ਵਿੱਚ ਕਰੋਨਾ ਦੀ ਚੌਥੀ ਲਹਿਰ ਨੇ ਦਸਤਕ ਦੇ ਦਿੱਤੀ ਹੈ ਜੋ ਕੇ ਫ਼ਿਰ ਤੋਂ ਭਿਆਨਕ ਰੂਪ ਅਖਤਿਆਰ ਕਰ ਰਹੀ ਹੈ।

ਹੁਣ ਚੀਨ ਵਿਚ ਫਿਰ ਤੋਂ ਖ਼ਤਰੇ ਦਾ ਘੁੱਗੂ ਵੱਜ ਆਇਆ ਹੈ ਜਿੱਥੇ ਇਕ ਦਿਨ ਵਿਚ ਵੀਹ ਹਜ਼ਾਰ ਮਾਮਲੇ ਸਾਹਮਣੇ ਆਏ ਹਨ ਅਤੇ ਵੱਡੇ ਸ਼ਹਿਰਾਂ ਵਿੱਚ ਤਾਲਾਬੰਦੀ ਲਗਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਬੀਤੇ ਕੁਝ ਦਿਨਾਂ ਦੇ ਦੌਰਾਨ ਚੀਨ ਦੇ 10 ਸ਼ਹਿਰਾਂ ਵਿੱਚ ਕੀਤੀ ਗਈ ਸੀ ਤਾਂ ਕਿ ਉਨ੍ਹਾਂ ਦੇ ਮਾਮਲਿਆਂ ਨੂੰ ਘੱਟ ਕੀਤਾ ਜਾ ਸਕੇ। ਹੁਣ ਤਾਜ਼ਾ ਜਾਣਕਾਰੀ ਦੇ ਸਾਹਮਣੇ ਆਉਣ ਤੇ ਚੀਨ ਵਿਚ ਬੁਧਵਾਰ ਨੂੰ 20 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਚੀਨ ਸਰਕਾਰ ਵੱਲੋਂ ਲਾਗੂ ਕੀਤੀਆਂ ਪਾਬੰਦੀਆਂ ਵਿੱਚ ਸਖ਼ਤੀ ਵਧਾ ਦਿੱਤੀ ਗਈ ਹੈ ਜਿੱਥੇ ਕੌਮਾਂਤਰੀ ਯਾਤਰਾ ਉਪਰ ਵੀ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਉਥੇ ਹੀ ਟੈਸਟ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਸਭ ਤੋਂ ਵੱਡੇ ਸ਼ਹਿਰ ਸੰਘਾਈ ਦੇ ਵਿਚ ਜਿਥੇ ਲਗਾਤਾਰ ਕਰੋਨਾ ਦੇ ਮਾਮਲੇ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ 25 ਮਿਲੀਅਨ ਦੀ ਅਬਾਦੀ ਵਾਲੇ ਇਸ ਸ਼ਹਿਰ ਵਿਚ ਲਾਗੂ ਕੀਤੀ ਗਈ ਤਾਲਾਬੰਦੀ ਵਿੱਚ ਕਈ ਤਬਦੀਲੀਆਂ ਕੀਤੀਆਂ ਗਈਆਂ ਹਨ।

ਇਸ ਸ਼ਹਿਰ ਦੇ ਵਿੱਚ ਜਿੱਥੇ ਟੈਸਟਾਂ ਦੀ ਸਮਰੱਥਾ ਨੂੰ ਲਗਾਤਾਰ ਵਧਾ ਦਿੱਤਾ ਗਿਆ ਹੈ ਉਥੇ ਹੀ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਵਾਸਤੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਭੋਜਨ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਵਸਤਾਂ ਦੀ ਹੋ ਰਹੀ ਕਮੀ ਦੇ ਕਾਰਨ ਲੋਕਾਂ ਵਿੱਚ ਰੋਸ ਵੀ ਵੇਖਿਆ ਜਾ ਰਿਹਾ ਹੈ। ਬੁੱਧਵਾਰ ਨੂੰ ਚੀਨ ਦੇ ਵਿਚ 20,472 ਕਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਪਰ ਰਾਹਤ ਦੀ ਖਬਰ ਰਹੀ ਹੈ ਕੇ ਕਿਸੇ ਵੀ ਵਿਅਕਤੀ ਦੀ ਇਸ ਕਰੋਨਾ ਦੇ ਕਾਰਨ ਮੌਤ ਨਹੀਂ ਹੋਈ।