ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਬਾਜਵਾ ਨੇ ਦਿੱਤਾ ਇਹ ਬਿਆਨ , ਭਗਵੰਤ ਮਾਨ ਸਰਕਾਰ ਤੇ ਵਿਨੀਆ ਨਿਸ਼ਾਨਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਜਿਥੇ ਸੱਤਾ ਵਿਚ ਆ ਚੁੱਕੀ ਹੈ ਅਤੇ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਕੈਬਨਿਟ ਮੰਡਲ ਦਾ ਗਠਨ ਵੀ ਕੀਤਾ ਗਿਆ ਹੈ ਅਤੇ ਵੱਖ ਵੱਖ ਵੱਖ ਵੱਖ ਵਿਭਾਗਾਂ ਵਿਚ ਆਪਣਾ ਅਹੁਦਾ ਸੰਭਾਲਦੇ ਹੀ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਆਮ ਆਦਮੀ ਪਾਰਟੀ ਵੱਲੋਂ ਜਿਥੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ। ਸੱਤਾ ਵਿੱਚ ਆਉਂਦੇ ਹੀ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਬਹੁਤ ਸਾਰੇ ਵਾਅਦਿਆਂ ਨੂੰ ਲਾਗੂ ਕੀਤਾ ਗਿਆ ਹੈ ਜਿਸ ਨਾਲ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਦੀਆਂ ਕੁਝ ਗੱਲਾਂ ਨੂੰ ਲੈ ਕੇ ਲਗਾਤਾਰ ਆਮ ਆਦਮੀ ਪਾਰਟੀ ਦੀ ਸਰਕਾਰ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ।

ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਜਿਥੇ 300 ਯੂਨਿਟ ਮੁਫਤ ਬਿਜਲੀ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਕੇਂਦਰ ਸਰਕਾਰ ਵੱਲੋਂ ਪ੍ਰੀ ਪੇਡ ਮੀਟਰ ਲਗਾਏ ਜਾਣ ਦਾ ਵੀ ਆਦੇਸ਼ ਜਾਰੀ ਕੀਤਾ ਗਿਆ ਹੈ। ਹੁਣ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਬਾਜਵਾ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਜਿੱਥੇ ਭਗਵੰਤ ਮਾਨ ਸਰਕਾਰ ਤੇ ਨਿਸ਼ਾਨਾ ਵਿੰਨਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਲੰਮੇ ਹੱਥੀਂ ਲੈਂਦੇ ਹੋਏ ਉਨ੍ਹਾਂ ਉਪਰ ਸ਼ਬਦੀ ਹਮਲਾ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਜਿੱਥੇ ਆਮ ਆਦਮੀ ਪਾਰਟੀ ਵੱਲੋਂ 24 ਘੰਟੇ ਦੇ ਅੰਦਰ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਤੇ ਜਾਣ ਅਤੇ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਸੀ।

ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਕਦਮ ਨਹੀਂ ਚੁਕਿਆ ਗਿਆ ਹੈ। ਉਥੇ ਹੀ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਬੀਤ ਚਲਿਆ ਹੈ, ਪਰ ਅਜੇ ਤੱਕ ਪੰਜਾਬ ਵਿੱਚ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੇ ਜਾਣ ਦੀ ਸਹੂਲਤ ਜਾਰੀ ਨਹੀਂ ਕੀਤੀ ਗਈ ਹੈ। ਉਥੇ ਹੀ ਪੰਜਾਬ ਵਿੱਚ ਬਿਜਲੀ ਸਬੰਧੀ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ।