ਆਈ ਤਾਜ਼ਾ ਵੱਡੀ ਖਬਰ
ਪੰਜਾਬ ਅੰਦਰ ਜਿਥੇ ਇਸ ਸਮੇਂ ਬਿਜਲੀ ਸੰਕਟ ਕਾਫੀ ਗਹਿਰਾ ਹੋ ਗਿਆ ਹੈ। ਪੰਜਾਬ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਵਿੱਚ ਲਗਾਤਾਰ ਬਿਜਲੀ ਦੇ ਲੰਮੇ ਕੱਟ ਲਗਣੇ ਸੁਰੂ ਹੋ ਚੁੱਕੇ ਹਨ। ਸ਼ਹਿਰ ਵਿਚ ਜਿੱਥੇ ਦੋ ਤੋਂ ਤਿੰਨ ਘੰਟੇ ਲਈ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ। ਉਥੇ ਹੀ ਪਿੰਡਾਂ ਵਿਚ ਵੀ ਬਿਜਲੀ ਦੇ ਕੱਟ 6 ਤੋਂ 7 ਘੰਟੇ ਲਈ ਲਗਾਏ ਜਾ ਰਹੇ ਹਨ ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪਰ ਪੇਂਡੂ ਖੇਤਰਾਂ ਵਿੱਚ ਸਰਕਾਰ ਵੱਲੋਂ ਲਗਾਏ ਜਾ ਰਹੇ ਇਕੱਠ ਕਿਸਾਨਾਂ ਦੀ ਫ਼ਸਲ ਨੂੰ ਮੱਦੇਨਜ਼ਰ ਰੱਖਦੇ ਹੋਏ ਵੀ ਲਗਾਏ ਜਾ ਰਹੇ ਹਨ। ਕਿਉਂਕਿ ਇਨ੍ਹਾਂ ਦਿਨਾਂ ਦੇ ਵਿਚ ਜਿਥੇ ਕਣਕ ਪੂਰੀ ਤਰਾਂ ਪੱਕ ਕੇ ਕਟਾਈ ਲਈ ਤਿਆਰ ਹੋ ਜਾਂਦੀ ਹੈ।
ਉੱਥੇ ਹੀ ਇਕ ਛੋਟੀ ਜਿਹੀ ਘਟਨਾ ਦੇ ਕਾਰਨ ਭਾਰੀ ਨੁਕਸਾਨ ਵੀ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਕ ਭਿਆਨਕ ਅੱਗ ਨੇ ਕਹਿਰ ਵਰਾਇਆ ਹੈ ਜਿਥੇ ਭਾਰੀ ਨੁਕਸਾਨ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਿੰਡ ਜਾਸਤਨਾਂ ਖੁਰਦ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਵਿੱਚ ਕਣਕ ਦੀ 8 ਏਕੜ ਫਸਲ ਸੜ ਕੇ ਸੁਆਹ ਹੋ ਚੁੱਕੀ ਹੈ। ਉਥੇ ਹੀ ਸਮੇਂ ਸਿਰ ਫਾਇਰ ਬ੍ਰਿਗੇਡ ਅਤੇ ਪਿੰਡ ਵਾਸੀਆਂ ਵੱਲੋਂ ਇਸ ਆਗੂ ਉੱਪਰ ਕਾਬੂ ਪਾ ਲਿਆ ਗਿਆ। ਜਿਸ ਕਾਰਨ ਭਾਰੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਜਿੱਥੇ 6 ਕਿਸਾਨਾਂ ਦੀ ਕਣਕ ਦੀ ਫਸਲ ਅੱਗ ਦੀ ਲਪੇਟ ਵਿੱਚ ਆਉਣ ਕਾਰਨ 8 ਏਕੜ ਸੜ ਗਈ।
ਉਥੇ ਹੀ ਇਸ ਅੱਗ ਲੱਗਣ ਦੀ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਿੱਥੇ ਅੱਗ ਲੱਗਣ ਦੀ ਘਟਨਾ ਦੀ ਜਾਣਕਾਰੀ ਤੁਰੰਤ ਹੀ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਉਥੇ ਹੀ ਫਾਇਰ ਬ੍ਰਿਗੇਡ ਦੀ ਗੱਡੀ ਪੰਜ ਮਿੰਟ ਵਿਚ ਹੀ ਘਟਨਾ ਸਥਾਨ ਤੇ ਪਹੁੰਚੀ, ਜਿਸ ਤੋਂ ਬਾਅਦ ਤੁਰੰਤ ਹੀ ਇਸ ਅੱਗ ਉਪਰ ਕਾਬੂ ਪਾ ਲਿਆ ਗਿਆ।
ਉਥੇ ਹੀ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਕਿਉਂਕਿ ਅੱਗ ਦੀ ਲਪੇਟ ਵਿੱਚ ਆਉਣ ਕਾਰਨ 8 ਏਕੜ ਕਣਕ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਸੜ ਕੇ ਸੁਆਹ ਹੋ ਗਈ ਹੈ ਅਤੇ ਉਨ੍ਹਾਂ ਵੱਲੋਂ ਆਰਥਿਕ ਤੰਗੀ ਤੋਂ ਬਚਣ ਵਾਸਤੇ ਹੀ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।
Previous Postਪੰਜਾਬ ਚ ਨੌਜਵਾਨ ਮੁੰਡੇ ਨੂੰ ਭੇਤਭਰੀ ਹਾਲਤ ਚ ਮਿਲੀ ਮੌਤ, ਇਲਾਕੇ ਚ ਫੈਲੀ ਸਨਸਨੀ
Next Postਯੂਕਰੇਨ ਅਤੇ ਰੂਸ ਵਿਚ ਚਲ ਰਹੀ ਜੰਗ ਵਿਚਾਲੇ ਆਸਟ੍ਰੇਲੀਆ ਵਲੋਂ ਆਈ ਵੱਡੀ ਖਬਰ, ਕਰਤਾ ਇਹ ਐਲਾਨ