ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਵਧ ਰਹੀ ਬੇਰੁਜ਼ਗਾਰੀ ਦੇ ਕਾਰਨ ਹੀ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰਾਂ ਵੱਲੋਂ ਸਮੇਂ-ਸਮੇਂ ਤੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੇ ਜਾਣ ਦੇ ਐਲਾਨ ਕੀਤੇ ਜਾਂਦੇ ਰਹੇ ਹਨ। ਕਾਂਗਰਸ ਸਰਕਾਰ ਦੇ ਸਮੇਂ ਵਿਚ ਇਥੇ ਚੋਣਾਂ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾਂਦੇ ਰਹੇ ਹਨ। ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਿਥੇ ਸੰਘਰਸ਼ ਕਰ ਰਹੇ ਵੱਖ-ਵੱਖ ਵਿਭਾਗਾਂ ਦੇ ਕੱਚੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਗਈ, ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।
ਪਰ ਸਰਕਾਰ ਦਾ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਕਰਮਚਾਰੀਆਂ ਨੂੰ ਅਜੇ ਤੱਕ ਕੋਈ ਵੀ ਆਸ ਦੀ ਕਿਰਨ ਦਿਖਾਈ ਨਹੀਂ ਦਿੱਤੀ ਹੈ। ਮੁਖਮੰਤਰੀ ਭਗਵੰਤ ਸਿੰਘ ਮਾਨ ਲਈ ਹੁਣ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਵੱਲੋਂ ਵੱਡਾ ਸੰਘਰਸ਼ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਹਿਲਾਂ ਕੱਚੇ ਮੁਲਾਜ਼ਮਾਂ ਵੱਲੋਂ ਚੰਡੀਗੜ੍ਹ ਵਿਚ ਧਰਨੇ ਪ੍ਰਦਰਸ਼ਨ ਕੀਤੇ ਗਏ ਸਨ ਤਾਂ ਉਸ ਸਮੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਅਤੇ ਹਰਪਾਲ ਚੀਮਾ ਅਤੇ ਹੋਰ ਵੱਡੀ ਗਿਣਤੀ ਵਿੱਚ ਐਮ ਐਲ ਏ ਵੱਲੋਂ ਉਨ੍ਹਾਂ ਕੱਚੇ ਅਧਿਆਪਕਾਂ ਨੂੰ ਪੱਕੇ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ।
ਉਥੇ ਹੀ ਇਨ੍ਹਾਂ ਕੱਚੇ ਅਧਿਆਪਕਾਂ ਵੱਲੋਂ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾਈ ਕਨਵੀਨਰ ਅਜਮੇਰ ਔਲਖ ਦਵਿੰਦਰ ਸੰਧੂ ਅਤੇ ਜਸਵੰਤ ਸਿੰਘ ਪੰਨੂ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਉਨ੍ਹਾਂ ਨਾਲ ਕੋਈ ਵੀ ਗੱਲ ਨਹੀਂ ਕੀਤੀ ਗਈ ਹੈ।
ਇਸ ਲਈ ਉਨ੍ਹਾਂ ਵੱਲੋਂ ਸਰਕਾਰ ਨੂੰ 29 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜਿੱਥੇ ਸਰਕਾਰ ਵੱਲੋਂ ਆਪਣੇ ਕੀਤੇ ਗਏ ਵਾਅਦੇ ਦੇ ਅਨੁਸਾਰ ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਾਵੇ। ਨਹੀਂ ਤਾਂ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਮੋਹਾਲੀ ਵਿਖੇ ਸੂਬਾ ਪੱਧਰੀ ਇਕੱਠ ਕੀਤਾ ਜਾਵੇਗਾ ਅਤੇ ਰੈਲੀ ਕਰਨ ਤੋਂ ਬਾਅਦ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਇਸ ਸੰਘਰਸ਼ ਦੌਰਾਨ ਅਗਰ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।
Previous Postਜੇਲ ਚ ਬੰਦ ਰਾਮ ਰਹੀਮ ਬਾਰੇ ਕੋਰਟ ਚੋ ਆਈ ਵੱਡੀ ਖਬਰ – ਫਰਲੋ ਨੂੰ ਲੈ ਕੇ
Next Postਚੋਟੀ ਦੇ ਮਸ਼ਹੂਰ ਅਦਾਕਾਰ ਅਨਿਲ ਕਪੂਰ ਦੇ ਘਰੋਂ ਆਈ ਵੱਡੀ ਮਾੜੀ ਖਬਰ, ਵਾਪਰੀ ਇਹ ਘਟਨਾ