ਯੂਕਰੇਨ ਅਤੇ ਰੂਸ ਜੰਗ ਵਿਚਕਾਰ ਨਿਊਜ਼ੀਲੈਂਡ ਤੋਂ ਆਈ ਇਹ ਖਬਰ – ਕਰਨ ਜਾ ਰਿਹਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਯੂਕਰੇਨ ਅਤੇ ਰੂਸ ਦੇ ਵਿਚਕਾਰ ਯੁੱਧ ਸ਼ੁਰੂ ਹੋਏ ਨੂੰ ਡੇਢ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਰੂਸ ਵੱਲੋਂ ਯੂਕਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ ਅਤੇ ਰਾਜਧਾਨੀ ਕੀਵ ਤੇ ਕਬਜਾ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਨੂੰ ਦੇਖਦੇ ਹੋਏ ਰੂਸ ਦੇ ਰਾਸ਼ਟਰਪਤੀ ਇਨ੍ਹਾਂ ਹਮਲਿਆਂ ਦੀ ਵਾਗਡੋਰ ਹੋਰ ਅਧਿਕਾਰੀਆਂ ਦੇ ਹੱਥ ਵਿੱਚ ਦਿੱਤੀ ਗਈ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਰੂਸ ਉੱਪਰ ਦਬਾਅ ਪਾਇਆ ਜਾ ਰਿਹਾ ਹੈ ਕਿ ਇਸ ਯੁਧ ਨੂੰ ਰੋਕ ਦਿੱਤਾ ਜਾਵੇ ਕਿਉਂਕਿ ਯੂਕਰੇਨ ਵਿੱਚ ਇਸ ਯੁੱਧ ਦੇ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋ ਗਿਆ ਹੈ। ਉਥੇ ਹੀ ਰੂਸ ਆਪਣੇ ਫੈਸਲੇ ਉਪਰ ਅਟੱਲ ਹੈ।

ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਯੂਕਰੇਨ ਦਾ ਸਮਰਥਨ ਕੀਤਾ ਜਾ ਰਿਹਾ ਹੈ ਉਥੇ ਹੀ ਉਸ ਉਪਰ ਕਈ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਉਸ ਦੀ ਆਰਥਿਕ ਸਥਿਤੀ ਕਮਜੋਰ ਹੋ ਰਹੀ ਹੈ। ਹੁਣ ਯੂਕਰੇਨ ਅਤੇ ਰੂਸ ਵਿਚਕਾਰ ਨਿਊਜ਼ੀਲੈਂਡ ਤੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਕਰਨ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਯੂਕਰੇਨ ਨੂੰ ਸਹਾਇਤਾ ਭੇਜੀ ਜਾ ਰਹੀ ਹੈ ਉੱਥੇ ਹੀ ਹੁਣ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਯੂਕਰੇਨ ਦੀ ਮਦਦ ਨੂੰ ਮਹੱਤਵਪੂਰਨ ਹੁਲਾਰਾ ਦਿੱਤਾ ਜਾ ਰਿਹਾ ਹੈ।

ਜਿਥੇ ਨਿਊਜ਼ੀਲੈਂਡ ਵੱਲੋਂ ਮਦਦ ਕੀਤੀ ਜਾ ਰਹੀ ਹੈ ਉੱਥੇ ਹੀ ਪਹਿਲਾਂ ਤੋਂ ਲੈ ਕੇ ਹੁਣ ਤੱਕ ਯੂਕਰੇਨ ਦੀ ਮਦਦ ਲਈ ਨਿਊਜ਼ੀਲੈਂਡ ਦਾ ਕੁਲ ਯੋਗਦਾਨ 30 ਮਿਲੀਅਨ ਨਿਊਜ਼ੀਲੈਂਡ ਡਾਲਰ ਤੱਕ ਪਹੁੰਚ ਚੁੱਕੀ ਹੈ। ਹੁਣ ਜਿੱਥੇ ਨਿਊਜ਼ੀਲੈਂਡ ਦੀ ਸਰਕਾਰ ਵੱਲੋ ਯੂਕਰੇਨ ਨੂੰ ਮਨੁੱਖੀ ਅਧਿਕਾਰਾਂ ਦੇ ਸਹਿਯੋਗ ਅਤੇ ਫੌਜੀ ਸਹਾਇਤਾ ਵਾਸਤੇ 13 ਮਿਲਿਆ ਨਿਊਜ਼ੀਲੈਂਡ ਡਾਲਰ ਅਦਾ ਕੀਤੇ ਜਾ ਰਹੇ ਹਨ। ਉਥੇ ਹੀ ਗੋਲਾ ਬਰੂਦ ਖਰੀਦਣ ਵਾਸਤੇ ਬ੍ਰਿਟੇਨ ਨੂੰ ਵੀ ਨਿਊਜ਼ੀਲੈਂਡ ਵੱਲੋਂ 7.5 ਮਿਲੀਅਨ ਨਿਊਜ਼ੀਲੈਂਡ ਡਾਲਰ ਦਾ ਭੁਗਤਾਨ ਕੀਤਾ ਜਾ ਰਿਹਾ ਹੈ।

ਯੂਕਰੇਨ ਨੂੰ ਭੇਜੀ ਜਾਣ ਵਾਲੀ ਸਹਾਇਤਾ ਰਾਸ਼ੀ ਵਿੱਚ ਜਿੱਥੇ ਫੌਜੀ ਟਰਾਂਸਪੋਰਟ ਜਹਾਜ਼ ਅਤੇ ਵਿਅਕਤੀਆਂ ਦੀ ਸਹਾਇਤਾ ਟੀਮ ਯੂਰਪ ਲਈ ਰਵਾਨਾ ਕੀਤੀ ਜਾ ਰਹੀ ਹੈ। ਉੱਥੇ ਹੀ ਇਸ ਨੂੰ ਜ਼ਮੀਨੀ ਰਸਤੇ ਯੂਕਰੇਨ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਫੌਜ ਦੀ ਮਦਦ ਹੋ ਸਕੇ।। ਨਿਊਜ਼ੀਲੈਂਡ ਤੋਂ ਜਹਾਜ਼ਾਂ ਦੀ ਮਦਦ ਨਾਲ ਇਹ ਜ਼ਰੂਰੀ ਉਪਕਰਣਾਂ ਦੀ ਸਪਲਾਈ ਯੂਰਪ ਭੇਜੀ ਜਾ ਰਹੀ ਹੈ।